GKM Media - News - Radio & TV Blog News ਐਸ.ਐਸ.ਪੀ ਫਰੀਦਕੋਟ ਵੱਲੋਂ ਸਮੂਹ ਜੀ.ਓਜ, ਐਸ.ਐਚ.ਓਜ ਅਤੇ ਚੌਂਕੀ ਇੰਚਾਰਜਾਂ ਨਾਲ ਕੀਤੀ ਕ੍ਰਾਈਮ ਮੀਟਿੰਗ ਅਤੇ ਗ੍ਰਾਮ ਪੰਚਾਇਤ ਇਲੈਕਸ਼ਨ-2024 ਸਬੰਧੀ ਕੀਤੀਆਂ ਤਿਆਰੀਆਂ ਦੀ ਕੀਤੀ ਸਮੀਖਿਆ।
News Punjab

ਐਸ.ਐਸ.ਪੀ ਫਰੀਦਕੋਟ ਵੱਲੋਂ ਸਮੂਹ ਜੀ.ਓਜ, ਐਸ.ਐਚ.ਓਜ ਅਤੇ ਚੌਂਕੀ ਇੰਚਾਰਜਾਂ ਨਾਲ ਕੀਤੀ ਕ੍ਰਾਈਮ ਮੀਟਿੰਗ ਅਤੇ ਗ੍ਰਾਮ ਪੰਚਾਇਤ ਇਲੈਕਸ਼ਨ-2024 ਸਬੰਧੀ ਕੀਤੀਆਂ ਤਿਆਰੀਆਂ ਦੀ ਕੀਤੀ ਸਮੀਖਿਆ।


(ਮੀਤ ਸਿੰਘ ਫਰੀਦਕੋਟ)

ਮਿਤੀ 02 ਅਕਤੂਬਰ 2024 ਡਾ. ਪ੍ਰਗਿਆ ਜੈਨ, ਆਈ.ਪੀ.ਐਸ. ਐਸ.ਐਸ.ਪੀ ਫਰੀਦਕੋਟ ਵੱਲੋ ਜ਼ਿਲ੍ਹੇ ਦੇ ਸਾਰੇ ਗਜ਼ਟਿਡ ਅਫਸਰਾਂ (ਜੀ.ਓ), ਐਸ.ਐਚ.ਓਜ਼ ਅਤੇ ਇੰਚਾਰਜਾ ਦੇ ਨਾਲ ਕਰਾਈਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮੇਂ ਸਿਰ ਅਤੇ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਚੱਲ ਰਹੀਆਂ ਜਾਂਚਾਂ ਲਈ ਬਾਰੀਕੀ ਨਾਲ ਸਮੀਖਿਆ ਕੀਤੀ ਗਈ। ਅਣਸੁਲਝੇ ਕੇਸਾਂ ਨੂੰ ਹੱਲ ਕਰਨ ਲਈ ਨਵੀਆਂ ਲੀਡਾਂ ਅਤੇ ਰਣਨੀਤੀਆਂ ਦੀ ਪਛਾਣ ਕਰਨ 'ਤੇ ਧਿਆਨ ਕੇਂਦਰਿਤ ਕਰਕੇ ਜਾਂਚ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ।

ਪੈਡਿੰਗ ਪਈਆਂ ਸ਼ਿਕਾਇਤਾਂ ਦੇ ਤੁਰੰਤ ਅਤੇ ਕੁਸ਼ਲਤਾ ਨਾਲ ਨਿਪਟਾਰੇ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਨਸ਼ੀਲੇ ਪਦਾਰਥਾਂ ਨਾਲ ਜੁੜੇ ਅਪਰਾਧਾਂ ਦੇ ਨਿਪਟਾਰੇ ਲਈ ਐਸ.ਐਸ.ਪੀ ਫਰੀਦਕੋਟ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਕਿ ਨਸ਼ੇ ਨਾਲ ਸਬੰਧਤ ਮਾਮਲਿਆਂ ਦੀ ਤਲਾਸ਼ੀ ਤੇ ਜਾਂਚ ਪ੍ਰਕਿਰਿਆ ਨੂੰ ਹੋਰ ਵੀ ਮਜ਼ਬੂਤ ਕੀਤਾ ਜਾਵੇ। ਵਿਸ਼ੇਸ਼ ਤੌਰ 'ਤੇ, ਨਸ਼ੇ ਦੇ ਮਾਮਲਿਆਂ ਵਿੱਚ ਸ਼ਾਮਿਲ ਦੋਸ਼ੀਆਂ ਦੀਆਂ ਜਾਇਦਾਤਾਂ ਦੀ ਨਿਸ਼ਾਨਦੇਹੀ ਕਰਕੇ ਉਹਨਾਂ ਨੂੰ ਫਰੀਜ਼ ਕਰਨ ਦੀ ਕਾਰਵਾਈ ਨੂੰ ਤੇਜ਼ੀ ਨਾਲ ਅੰਜ਼ਾਮ ਦੇਣ ਲਈ ਵੀ ਸਪੱਸ਼ਟ ਹੁਕਮ ਦਿੱਤੇ ਗਏ।

ਇਸ ਤੋ ਇਲਾਵਾ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਪੇਸ਼ੇਵਰ ਅਤੇ ਕੁਸ਼ਲ ਪੁਲਿਸਿੰਗ ਦੀ ਮਹੱਤਤਾ 'ਤੇ ਐਸ.ਐਸ.ਪੀ. ਨੇ ਜ਼ੋਰ ਦਿੱਤਾ ਅਤੇ ਸਾਰੇ ਅਧਿਕਾਰੀਆਂ ਨੂੰ ਇਹ ਟੀਚੇ ਪ੍ਰਾਪਤ ਕਰਨ ਲਈ ਪੂਰੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਸਲਾਹ ਦਿੱਤੀ ਗਈ। ਇਸ ਦੌਰਾਨ ਮੁੱਖ ਤੌਰ ਤੇ ਗ੍ਰਾਮ ਪੰਚਾਇਤ ਚੋਣਾਂ-2024 ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਅਤੇ ਵਿਵਸਥਾ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਚੋਣਾਂ ਦੌਰਾਨ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਲਈ ਵਿਸ਼ੇਸ਼ ਸਤਰਕਤਾ ਵਰਤਣ ਅਤੇ ਜ਼ਿਲ੍ਹੇ ਵਿੱਚ ਕਾਨੂੰਨ-ਵਿਧੀ ਦੀ ਸਥਿਤੀ ਨੂੰ ਮਜ਼ਬੂਤ ਕਰਨ ਸਬੰਧੀ ਸਾਰੇ ਅਧਿਕਾਰੀਆਂ ਨੂੰ ਜ਼ਮੀਨੀ ਸਤਰ 'ਤੇ ਵਿਸ਼ੇਸ਼ ਸੁਰੱਖਿਆ ਕਦਮਾਂ ਨੂੰ ਲਾਗੂ ਕਰਕੇ ਕਿਸੇ ਵੀ ਗੜਬੜੀ ਜਾਂ ਹਿੰਸਾ ਨੂੰ ਪੈਦਾ ਹੋਣ ਤੋਂ ਪਹਿਲਾਂ ਹੀ ਰੋਕਣ ਲਈ ਸਰਗਰਮ ਹੋ ਕੇ ਕੰਮ ਕਰਨ ਲਈ ਨਿਰਦੇਸ਼ ਦਿੱਤੇ ਗਏ ।

Exit mobile version