Welcome to GKM Media. Watch live TV channel or listen radio station.

Our Contacts

12370 92 Ave, Surrey, BC V3V 1G4, Canada

info@gkmmedia.com

+16047238027

internationalReligion

रमजान का उपवास आपके शरीर को कैसे प्रभावित करता है?

ਰਮਜ਼ਾਨ

ਹਰ ਸਾਲ ਕਰੋੜਾਂ ਮੁਸਲਮਾਨ ਰਮਜ਼ਾਨ ਦੇ ਮਹੀਨੇ ਰੋਜ਼ੇ ਰੱਖਦੇ ਹਨ।

ਕੀ ਇਹ ਤੁਹਾਡੀ ਸਿਹਤ ਲਈ ਲਾਭਦਾਇਕ ਹੋ ਸਕਦੇ ਹਨ? ਆਓ ਦੇਖੀਏ 30 ਦਿਨਾਂ ਦੇ ਰੋਜ਼ਿਆਂ ਨਾਲ ਤੁਹਾਡੇ ਸਰੀਰ ‘ਤੇ ਕੀ ਅਸਰ ਪੈਂਦਾ ਹੈ।

ਸਭ ਤੋਂ ਮੁਸ਼ਕਿਲ꞉ ਪਹਿਲੇ ਕੁਝ ਦਿਨ

ਤਕਨੀਕੀ ਰੂਪ ਵਿੱਚ ਦੇਖੀਏ ਤਾਂ ਸਾਡੇ ਸਰੀਰ ਨੂੰ ਰੋਜ਼ਾ ਰੱਖਣ ਦੀ ਸਥਿਤੀ’ ਵਿੱਚ ਆਉਣ ਲਈ ਖਾਣੇ ਤੋਂ ਬਾਅਦ ਅੱਠ ਘੰਟਿਆਂ ਦਾ ਸਮਾਂ ਲੱਗਦਾ ਹੈ। ਇਸ ਸਮੇਂ ਦੌਰਾਨ ਸਰੀਰ ਸਾਡੀ ਖੁਰਾਕ ਵਿੱਚੋਂ ਪੋਸ਼ਕ ਚੂਸ ਕੇ ਵਿਹਲਾ ਹੁੰਦਾ ਹੈ।

ਇਸ ਮਗਰੋਂ ਸਰੀਰ ਜਿਗਰ ਅਤੇ ਮਾਸਪੇਸ਼ੀਆਂ ਵਿੱਚ ਜਮਾਂ ਗੁਲੂਕੋਜ਼ ਦੀ ਵਰਤੋਂ ਕਰਕੇ ਊਰਜਾ ਜੁਟਾਉਣ ਲਗਦਾ ਹੈ। ਜਦੋਂ ਇਹ ਸਰੋਤ ਮੁੱਕ ਜਾਂਦੇ ਹਨ ਤਾਂ ਸਰੀਰ ਅੰਦਰਲੀ ਚਰਬੀ ਦੀ ਵਾਰੀ ਆਉਂਦੀ ਹੈ ਅਤੇ ਇਸ ਨੂੰ ਬਾਲ ਕੇ ਊਰਜਾ ਪੈਦਾ ਕੀਤੀ ਜਾਂਦੀ ਹੈ।

ਜਦੋਂ ਸਰੀਰ ਚਰਬੀ ਖਤਮ ਕਰਨ ਲੱਗਦਾ ਹੈ ਤਾਂ ਇਸ ਨਾਲ ਭਾਰ ਘਟਦਾ ਹੈ, ਕੈਲੇਸਟਰੋਲ ਦੇ ਪੱਧਰਾਂ ਵਿੱਚ ਕਮੀ ਆਉਂਦੀ ਹੈ, ਸ਼ੱਕਰ ਰੋਗ ਦਾ ਖ਼ਤਰਾ ਘਟਦਾ ਹੈ।

ਸਰੀਰ ਦਾ ਗਰਾਫਿਕ

ਹਾਂ, ਬਲੱਡ ਸ਼ੂਗਰ ਦੇ ਪੱਧਰ ਡਿੱਗਣ ਨਾਲ ਕਮਜ਼ੋਰੀ ਅਤੇ ਸੁਸਤੀ ਹੋ ਸਕਦੀ ਹੈ।

ਤੁਹਾਨੂੰ ਸਿਰ ਪੀੜ ਹੋ ਸਕਦੀ ਹੈ, ਚੱਕਰ ਆ ਸਕਦੇ ਹਨ, ਦਿਲ ਕੱਚਾ ਹੋ ਸਕਦਾ ਹੈ ਅਤੇ ਸਾਹ ਦੀ ਬਦਬੂ ਦੀ ਸ਼ਿਕਾਇਤ ਹੋ ਸਕਦੀ ਹੈ। ਇਸ ਸਮੇਂ ਤੁਹਾਡੀ ਭੁੱਖ ਸਿਖਰ ‘ਤੇ ਹੁੰਦੀ ਹੈ।

3-7 ਦਿਨ ਪਾਣੀ ਦੀ ਕਮੀ ਤੋਂ ਸੁਚੇਤ ਰਹੋ

ਰਮਜ਼ਾਨ

ਤੁਹਾਡਾ ਸਰੀਰ ਰੋਜ਼ਿਆਂ ਦੀ ਦਿਨ ਚਰਿਆ ਮੁਤਾਬਕ ਢਲਣ ਲੱਗਦਾ ਹੈ। ਚਰਬੀ ਨੂੰ ਤੋੜ ਕੇ ਬਲੱਡ ਸ਼ੂਗਰ ਵਿੱਚ ਬਦਲਿਆ ਜਾਂਦਾ ਹੈ। ਰੋਜ਼ਿਆਂ ਦੇ ਦੌਰਾਨ ਭਰਪੂਰ ਪਾਣੀ ਪੀਣਾ ਚਾਹੀਦਾ ਹੈ ਨਹੀਂ ਤਾਂ ਬਹੁਤ ਜ਼ਿਆਦਾ ਪਸੀਨੇ ਕਰਕੇ ਸਰੀਰ ਵਿੱਚ ਪਾਣੀ ਦੀ ਕਮੀ ਹੋ ਸਕਦੀ ਹੈ।

ਤੁਹਾਡੇ ਖਾਣੇ ਵਿੱਚ ਢੁਕਵੀਂ ਮਾਤਰਾ ਵਿੱਚ ਊਰਜਾ ਵਾਲੀ ਖੁਰਾਕ ਹੋਣੀ ਚਾਹੀਦੀ ਹੈ। ਜਿਵੇਂ ਕਿ ਕਾਰਬੋਹਾਈਡਰੇਟਸ ਅਤੇ ਕੁਝ ਚਰਬੀ। ਪੋਸ਼ਕਾਂ ਦੀ ਸਹੀ ਮਾਤਰਾ ਹੋਣੀ ਬਹੁਤ ਜ਼ਰੂਰੀ ਹੈ ਜਿਵੇਂ ਪ੍ਰੋਟੀਨ, ਨਮਕ ਅਤੇ ਪਾਣੀ।

8-15 ਦਿਨ ਆਦਤ ਪੈਣੀ

ਤੀਸਰੇ ਪੜਾਅ ਤੱਕ ਤੁਹਾਡੇ ਮੂਡ ਵਿੱਚ ਸੁਧਾਰ ਆਉਂਦਾ ਦੇਖੋਂਗੇ। ਡਾ਼ ਰਜ਼ੀਨ ਮਹਰੂਫ਼ ਜੋ ਕਿ ਕੈਂਬਰਿਜ ਦੇ ਐਡਨਬਰੇਜ਼ ਹਸਪਤਾਲ ਵਿੱਚ ਐਨਸਥੀਸੀਆ ਅਤੇ ਇਨਟੈਨਸਿਵ ਕੇਅਰ ਮੈਡੀਸਨ ਦੇ ਕੰਸਲਟੈਂਟ ਹਨ। ਉਨ੍ਹਾਂ ਮੁਤਾਬਕ ਰੋਜ਼ਿਆਂ ਦੇ ਹੋਰ ਵੀ ਲਾਭ ਹਨ।

“ਰੋਜ਼ਾਨਾ ਦੀ ਸਾਧਾਰਣ ਜ਼ਿੰਦਗੀ ਅਸੀਂ ਬਹੁਤ ਜ਼ਿਆਦਾ ਕੈਲੋਰੀਆਂ ਖਾ ਜਾਂਦੇ ਹਾਂ। ਇਸ ਨਾਲ ਸਰੀਰ ਨੂੰ ਹੋਰ ਕਾਰਜਾਂ ਵਿੱਚ ਰੁਕਾਵਟ ਪੇਸ਼ ਆਉਂਦੀ ਹੈ, ਮਿਸਾਲ ਵਜੋਂ ਆਪਣੀ ਮੁਰੰਮਤ।”

ਖਾਣੇ ਦੀ ਪਲੇਟ

“ਇਹ ਕੰਮ ਰੋਜ਼ੇ ਦੌਰਾਨ ਠੀਕ ਹੋ ਜਾਂਦਾ ਹੈ। ਇਸ ਨਾਲ ਸਰੀਰ ਹੋਰ ਕਾਰਜਾਂ ਵੱਲ ਧਿਆਨ ਦੇ ਪਾਉਂਦਾ ਹੈ। ਇਸ ਪ੍ਰਕਾਰ ਰੋਜ਼ਿਆਂ ਨਾਲ ਸਿਹਤਯਾਬੀ ਵਿੱਚ ਮਦਦ ਮਿਲਦੀ ਹੈ ਅਤੇ ਇਨਫੈਕਸ਼ਨ ਤੋਂ ਬਚਾਅ ਹੁੰਦਾ ਹੈ।”

ਸਫ਼ਾਈ- 16 ਵੇਂ ਦਿਨ ਤੋਂ 30 ਵੇਂ ਦਿਨ

ਰਮਜ਼ਾਨ ਦੇ ਆਖ਼ਰੀ ਪੰਦਰਵਾੜੇ ਵਿੱਚ, ਸਰੀਰ ਨੂੰ ਰੋਜ਼ਿਆਂ ਦੀ ਪੂਰੀ ਤਰ੍ਹਾਂ ਆਦਤ ਪੈ ਜਾਂਦੀ ਹੈ। ਤੁਹਾਡੀ ਆਂਦਰ, ਜਿਗਰ, ਗੁਰਦੇ ਅਤੇ ਚਮੜੀ ਦੀ ਸਫ਼ਾਈ ਹੋ ਰਹੀ ਹੋਵੇਗੀ।

ਡਾ਼ ਮਹਰੂਫ਼ ਮੁਤਾਬਕ, “ਇਸ ਪੜਾਅ ‘ਤੇ ਸਰੀਰਕ ਅੰਗ ਆਪਣੀ ਬਿਹਤਰੀਨ ਸਮੱਰਥਾ ਮੁਤਾਬਕ ਕੰਮ ਕਰਨ ਲੱਗਦੇ ਹਨ। ਤੁਹਾਡੇ ਚੇਤੇ ਅਤੇ ਇਕਾਗਰਤਾ ਵਿੱਚ ਸੁਧਾਰ ਹੋਵੇਗਾ ਅਤੇ ਊਰਜਾ ਮਹਿਸੂਸ ਹੋਵੇਗੀ।”

“ਤੁਹਾਡੇ ਸਰੀਰ ਨੂੰ ਊਰਜਾ ਲਈ ਪ੍ਰੋਟੀਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਹੈ।” ਇਹ ਉਸ ਸਮੇਂ ਹੁੰਦਾ ਹੈ, ਜਦੋਂ ਸਰੀਰ ਭੁੱਖਮਰੀ ਦਾ ਹਾਲਤ ਵਿੱਚ ਦਾਖਲ ਹੁੰਦਾ ਹੈ ਅਤੇ ਆਪਣੀ ਊਰਜਾ ਦੀ ਜ਼ਰੂਰਤ ਪੂਰੀ ਕਰਨ ਲਈ ਮਾਸਪੇਸ਼ੀਆਂ ਨੂੰ ਖਾਂਦਾ ਹੈ। ਅਜਿਹਾ ਕਈ ਦਿਨਾਂ ਜਾਂ ਹਫ਼ਤਿਆਂ ਦੇ ਰੋਜ਼ਿਆ ਕਰਕੇ ਹੁੰਦਾ ਹੈ।”

ਕਿਉਂਕਿ ਰਮਜ਼ਾਨ ਦੇ ਰੋਜ਼ੇ ਸਵੇਰੇ ਤੜਕੇ ਤੋਂ ਸ਼ਾਮ ਤੱਕ ਹੀ ਹੁੰਦੇ ਹਨ। ਇਸ ਲਈ ਸਾਡੇ ਕੋਲ ਮੁੜ ਊਰਜਾ ਭਰਪੂਰ ਖੁਰਾਕ ਅਤੇ ਤਰਲ ਹਾਸਲ ਕਰਨ ਦੇ ਕਾਫੀ ਮੌਕੇ ਹੁੰਦੇ ਹਨ। ਇਸ ਨਾਲ ਮਾਸਪੇਸ਼ੀਆਂ ਵੀ ਬਚ ਜਾਂਦੀਆਂ ਹਨ ਅਤੇ ਭਾਰ ਵੀ ਘਟ ਜਾਂਦਾ ਹੈ।”

ਤਾਂ ਕੀ ਰੋਜ਼ੇ ਸਿਹਤ ਲਈ ਲਾਭਦਾਇਕ ਹਨ?

ਡਾ਼ ਮਾਹਰੂਫ ਮੁਤਾਬਕ ਰੋਜ਼ੇ ਸਿਹਤ ਲਈ ਲਾਭਦਾਇਕ ਹਨ ਪਰ ਇਸ ਦੀ ਇੱਕ ਸ਼ਰਤ ਹੈ।

“ਰੋਜ਼ੇ ਸਾਡੀ ਸਿਹਤ ਲਈ ਲਾਭਦਾਇਕ ਹਨ ਕਿਉਂਕਿ ਇਸ ਨਾਲ ਸਾਨੂੰ ਸਾਡੀ ਖੁਰਾਕ ਅਤੇ ਖਾਣ ਦੇ ਸਮੇਂ ‘ਤੇ ਧਿਆਨ ਦੇਣ ਵਿੱਚ ਮਦਦ ਕਰਦੇ ਹਨ। ਇੱਕ ਮਹੀਨੇ ਦੇ ਰੋਜ਼ੇ ਤਾਂ ਸਿਹਤ ਲਈ ਲਾਭਦਾਇਕ ਹੋ ਸਕਦੇ ਹਨ ਪਰ ਲਗਾਤਾਰ ਭੁੱਖੇ ਰਹਿਣ ਦੀ ਸਿਫਾਰਸ਼ ਨਹੀਂ ਕੀਤੀ ਜਾ ਸਕਦੀ।”

ਇੱਕ ਮੁਸਲਮਾਨ ਬੱਚੀ ਆਪਣੇ ਸੰਬੰਧੀਆਂ ਨਾਲ ਖੁਸ਼ੀ ਦੇ ਰੌਂਅ ਵਿੱਚ

” ਲਗਾਤਾਰ ਭੁੱਖੇ ਰਹਿਣਾ ਭਾਰ ਘਟਾਉਣ ਦਾ ਵਧੀਆ ਢੰਗ ਨਹੀਂ ਹੈ, ਕਿਉਂਕਿ ਇਸ ਨਾਲ ਸਰੀਰ ਚਰਬੀ ਨੂੰ ਊਰਜਾ ਵਿੱਚ ਬਦਲਣਾ ਬੰਦ ਕਰ ਦੇਵੇਗਾ ਅਤੇ ਮਾਸਪੇਸ਼ੀਆਂ ਖਾਣ ਲੱਗ ਜਾਵੇਗਾ। ਇਹ ਠੀਕ ਨਹੀਂ ਹੈ ਇਸ ਦਾ ਅਰਥ ਹੈ ਕਿ ਸਰੀਰ ਭੁੱਖਮਰੀ ਵਾਲੀ ਸਥਿਤੀ ਵਿੱਚ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਰਮਜ਼ਾਨ ਤੋਂ ਬਿਨਾਂ ਹਫ਼ਤੇ ਵਿੱਚ ਲੜੀਵਾਰ ਰੂਪ ਵਿੱਚ ਭੁੱਖਿਆਂ ਰਹਿਣਾ ਜਿਵੇਂ ਪੋਸ਼ਕ ਖੁਰਾਕ ਨਾਲ ਹਫ਼ਤੇ ਵਿੱਚ ਦੋ ਦਿਨ (5꞉2) ਰੋਜ਼ਾ ਰੱਖਣਾ, ਸਿਹਤ ਲਈ ਲਗਾਤਾਰ ਕਈ ਮਹੀਨੇ ਭੁੱਖੇ ਰਹਿਣ ਨਾਲੋਂ ਵਧੇਰੇ ਲਾਭਦਾਇਕ ਹੈ।

“ਰਮਜ਼ਾਨ ਦੇ ਰੋਜ਼ੇ ਜੇ ਸਹੀ ਢੰਗ ਨਾਲ ਰੱਖੇ ਜਾਣ ਤਾਂ ਇਹ ਤੁਹਾਡੇ ਸਰੀਰ ਦੀਆਂ ਊਰਜਾਂ ਜ਼ਰੂਰਤਾਂ ਨੂੰ ਹਰ ਦਿਨ ਪੂਰੇ ਕਰਨ ਦਾ ਮੌਕਾ ਦੇਣਗੇ। ਜਿਸ ਦਾ ਅਰਥ ਹੈ ਕਿ ਤੁਸੀਂ ਆਪਣੀਆਂ ਮੁੱਲਵਾਨ ਮਾਸਪੇਸ਼ੀਆਂ ਖਤਮ ਕੀਤੇ ਬਿਨਾਂ ਭਾਰ ਘਟਾ ਲਵੋਂਗੇ।”

INDIAIntertainment

ਕੰਗਨਾ ਰਣੌਤ ਨੇ ਪੰਜਾਬ ਦੇ ਹਾਲਾਤ ਬਾਰੇ ਕੀ ਕਿਹਾ, ਜਿਸ ਨਾਲ ਛਿੜਿਆ ਵਿਵਾਦ

ਅਦਾਕਾਰਾ ਕੰਗਨਾ ਰਣੌਤ ਆਪਣੇ ਵਿਵਾਦਿਤ ਬਿਆਨਾਂ ਕਰਕੇ ਅਕਸਰ ਚਰਚਾ ਵਿੱਚ ਰਹਿੰਦੇ ਹਨ।

ਹੁਣ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਵੀ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਇੱਕ ਸਟੋਰੀ ਪਾਈ ਜਿਸ ਤੋਂ ਬਾਅਦ ਇੱਕ ਵਾਰ ਫ਼ਿਰ ਉਹ ਅਲੋਚਣਾ ਦਾ ਸਾਹਮਣਾ ਕਰ ਰਹੇ ਹਨ।

ਕੰਗਨਾ ਵਲੋਂ ਸੋਸ਼ਲ ਮੀਡੀਆ ਉੱਤੇ ਇੱਕ ਪੋਸਟ ਸਾਂਝੀ ਕੀਤੀ ਗਈ ਜਿਸ ਵਿੱਚ ਦਿਲਜੀਤ ਦੋਸਾਂਝ ਨੂੰ ਟੈਗ ਕੀਤਾ ਗਿਆ ਸੀ।

ਕੰਗਨਾ ਨੇ ਕਿਹਾ ਕਿ ਕਈ ਪੰਜਾਬ ਸੈਲੇਬਰਿਟੀਜ਼ ਨੂੰ ‘ਖ਼ਾਲਿਸਤਾਨ ਵਾਇਰਸ ਵਾਲੀ ਬਿਮਾਰੀ ਹੈ’ ਤੇ ਭਾਰਤ ਸਰਕਾਰ ਵਲੋਂ ਉਨ੍ਹਾਂ ਖ਼ਿਲਾਫ ਸਖ਼ਤ ਕਾਰਵਾਈ ਕੀਤੇ ਜਾਣ ਦੀ ਗੱਲ ਆਖੀ।

ਇਸ ਪੋਸਟ ਨੂੰ ਪੰਜਾਬ ਵਿੱਚ ਅਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੀ ਕਾਰਵਾਈ ਨਾਲ ਜੋੜਕੇ ਦੇਖਿਆ ਜਾ ਰਿਹਾ ਹੈ।

ਦਿਲਜੀਤ ਦੋਸਾਂਝ ਨੇ ਇਸ ਪੋਸਟ ਦਾ ਜਵਾਬ ਦਿੰਦਿਆਂ ਲਿਖਿਆ, “ਪੰਜਾਬ ਮੇਰਾ ਰਹੇ ਵਸਦਾ’।

ਕੰਗਨਾ ਤੇ ਦਿਲਜੀਤ ਦਰਮਿਆਨ ਸੋਸ਼ਲ ਮੀਡੀਆ ’ਤੇ ਚੱਲ ਰਹੀ ਖਿਚੋਤਾਣ ਤੋਂ ਬਾਅਦ ਮਨੋਰੰਜਨ ਜਗਤ ਦੇ ਕਈ ਲੋਕਾਂ ਨੇ ਕੰਗਨਾ ਦੀ ਅਲੋਚਣਾ ਕੀਤੀ ਹੈ।

ਕੰਗਨਾ ਰਣੌਤ

ਕੰਗਨਾ ਨੇ ਕੀ ਕਿਹਾ

ਕੰਗਨਾ ਨੇ ਵੱਖ-ਵੱਖ ਦਾਲਾਂ ਦੀ ਇੱਕ ਤਸਵੀਰ ਸਾਂਝੀ ਕਰਦਿਆਂ ਲਿਖਿਆ, ‘ਓਏ ਪਲਸ ਆ ਗਈ ਪਲਸ’। ਇਸ ਪੋਸਟ ਵਿੱਚ ਉਨ੍ਹਾਂ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਟੈਗ ਕੀਤਾ ਤੇ ਲਿਖਿਆ, “ਸਿਰਫ਼ ਕਹਿ ਰਹੀ ਹਾਂ”। (ਜਸਟ ਸੇਈਂਗ)

ਇਸ ਨੂੰ ਪੰਜਾਬ ਵਿੱਚ ਪੁਲਿਸ ਦੀ ‘ਵਾਰਿਸ ਪੰਜਾਬ ਦੇֹ’ ਜਥੇਬੰਦੀ ਦੇ ਪ੍ਰਧਾਨ ਅਮ੍ਰਿਤਪਾਲ ਖ਼ਿਲਾਫ਼ ਕਾਰਵਾਈ ਚੱਲ ਰਹੀ ਕਾਰਵਾਈ ਨਾਲ ਜੋੜਕੇ ਦੇਖਿਆ ਜਾ ਰਿਹਾ ਹੈ।

ਬੀਤੇ ਦਿਨੀਂ ਪੰਜਾਬ ਪੁਲਿਸ ਵਲੋਂ ਅਮ੍ਰਿਤਪਾਲ ਦੀ ਗ੍ਰਿਫ਼ਤਾਰੀ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ ਉਨ੍ਹਾਂ ਦੇ 150 ਤੋਂ ਵੱਧ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੌਰਾਨ ਸੋਸ਼ਲ ਮੀਡੀਆ ਉੱਪਰ ਇੱਕ ਮੀਮ ‘ਪੁਲਸ ਆ ਗਈ ਪੁਲਸ’ ਵਾਇਰਲ ਹੋ ਰਿਹਾ ਹੈ।

ਕੰਗਨਾ ਰਣੌਤ ਵਲੋਂ ਦਾਲਾਂ ਦੀ ਤਸਵੀਰ ਸਾਂਝੀ ਕਰਕੇ ਪਲਸ ਆ ਗਈ ਪਲਸ ਲਿਖੇ ਜਾਣ ਨੂੰ ‘ਪੁਲਸ ਆ ਗਈ ਪੁਲਸ।’ ਮੀਮ ਨਾਲ ਜੋੜਿਆ ਜਾ ਰਿਹਾ ਹੈ।

ਕੰਗਨਾ ਰਣੌਤ

ਕੰਗਨਾ ਨੇ ਖ਼ਾਲਿਸਤਾਨ ਹਮਾਇਤੀ ਕਲਾਕਾਰਾਂ ਬਾਰੇ ਕੀ ਕਿਹਾ

ਇੰਨਾਂ ਹੀ ਨਹੀਂ ਕੰਗਨਾ ਨੇ ਇੱਕ ਹੋਰ ਪੋਸਟ ਵਿੱਚ ਲਿਖਿਆ, “ਇਹ ਖ਼ਾਲਿਸਤਾਨੀ ਵਾਇਰਸ ਵਾਲੀ ਬਿਮਾਰੀ ਨੇ ਉੱਥੇ (ਪੰਜਾਬ ’ਚ) ਕਈ ਸੈਲੇਬਰਿਟੀਜ਼ ਨੂੰ ਫ਼ੜ੍ਹਿਆ ਹੋਇਆ ਹੈ…”

“ਭਾਰਤ ਦੇ ਨਕਸ਼ੇ ਤੋਂ ਸਿਰ ਕੱਟਣ ਦੇ ਗੰਭੀਰ ਨਤੀਜੇ ਹੋਣਗੇ।”

“ਭਾਰਤ ਸਰਕਾਰ ਨੂੰ ਇਨ੍ਹਾਂ ਮੁਲਜ਼ਿਮਾਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ…।”

ਦਿਲਜੀਤ ਦੋਸਾਂਝ

ਦਿਲਜੀਤ ਨੂੰ ਟੈਗ ਕਰਕੇ ਖ਼ਾਲਿਸਤਾਨ ਦਾ ਜ਼ਿਕਰ

ਕੰਗਨਾ ਨੇ ਦਾਲਾਂ ਵਾਲੀ ਪੋਸਟ ਵਿੱਚ ਤਾਂ ਦਿਲਜੀਤ ਦੋਸਾਂਝ ਨੂੰ ਟੈਗ ਕੀਤਾ ਸੀ ਜਿਸ ਨੂੰ ਪੁਲਿਸ ਆਉਣ ਨਾਲ ਜੋੜਕੇ ਦੇਖਿਆ ਜਾ ਰਿਹਾ ਸੀ।

ਇਸ ਤੋਂ ਬਾਅਦ ਉਨ੍ਹਾਂ ਨੇ ਇੱਕ ਹੋਰ ਪੋਸਟ ਕੀਤੀ ਜਿਸ ਵਿੱਚ ਦਿਲਜੀਤ ਨੂੰ ਸਵਾਲ ਕੀਤੇ ਗਏ ਹਨ।

ਕੰਗਨਾ ਨੇ ਲਿਖਿਆ, “ਪਹਿਲਾਂ ਦਿਲਜੀਤ ਦੋਸਾਂਝ ਧਮਕੀਆਂ ਦਿੰਦਾ ਸੀ ਤੇ ਉਸ ਦੇ ਖ਼ਾਲਿਸਤਾਨੀ ਸਰਮਥਕ ਵੀ ਬਹੁਤ ਬੋਲਦੇ ਸਨ…ਹੁਣ ਚੁੱਪ ਕਿਉਂ ਕਰ ਗਏ ਹਨ?”

“ਪਹਿਲਾਂ ਕਿਸ ਦੇ ਹੌਸਲੇ ਉੱਤੇ ਉੱਡ ਰਹੇ ਸਨ ਤੇ ਹੁਣ ਕਿਸ ਤੋਂ ਡਰ ਗਏ ਹਨ? ਇਸ ਬਾਰੇ ਦੱਸੋ?”

ਇੱਕ ਹੋਰ ਪੋਸਟ ‘ਚ ਕੰਗਨਾ ਨੇ ਲਿਖਿਆ, ‘ਖਾਲਿਸਤਾਨੀਆਂ ਦਾ ਸਮਰਥਨ ਕਰਨ ਵਾਲੇ ਸਾਰੇ ਯਾਦ ਰੱਖਣ, ਪੁਲਿਸ ਆ ਚੁੱਕੀ, ਇਹ ਉਹ ਸਮਾਂ ਨਹੀਂ ਹੈ, ਜਦੋਂ ਕੋਈ ਕੁਝ ਵੀ ਕਰਦਾ ਸੀ, ਦੇਸ਼ ਨਾਲ ਗੱਦਾਰੀ ਜਾਂ ਟੁਕੜੇ-ਟੁਕੜੇ ਕਰਨ ਦੀ ਕੋਸ਼ਿਸ਼ ਹੁਣ ਮਹਿੰਗੀ ਪਵੇਗੀ।’

ਇਸ ਪੋਸਟ ਵਿੱਚ ਕੰਗਨਾ ਨੇ ਹਥਕੜੀ ਦੇ ਨਾਲ ਨਾਲ ਇੱਕ ਮਹਿਲਾ ਪੁਲਿਸ ਕਰਮੀ ਦਾ ਸਟਿੱਕਰ ਵੀ ਲਗਾਇਆ ਹੈ।

ਦਿਲਜੀਤ ਦੋਸਾਂਝ

ਦਿਲਜੀਤ ਦਾ ਜਵਾਬ

ਕੰਗਨਾ ਰਣੌਤ ਤੇ ਦਿਲਜੀਤ ਦੋਸਾਂਝ ਪਹਿਲਾਂ ਵੀ ਪੰਜਾਬ ਦੇ ਮਸਲਿਆਂ ਉੱਤੇ ਇੱਕ ਦੂਜੇ ਨਾਲ ਸੋਸ਼ਲ ਮੀਡੀਆ ’ਤੇ ਬਹਿਸ ਕਰਦੇ ਕਈ ਵਾਰ ਦੇਖੇ ਗਏ ਹਨ।

ਇਸ ਵਾਰ ਦਿਲਜੀਤ ਨੇ ਕੰਗਨਾ ਦੀ ਪੋਸਟ ਤੋਂ ਬਾਅਦ ਲਿਖਿਆ, “ਪੰਜਾਬ ਮੇਰਾ ਰਹੇ ਵੱਸਦਾ।’

ਦਿਲਜੀਤ ਦੇ ਇਸ ਜਵਾਬ ਨੂੰ ਸੋਸ਼ਲ ਮੀਡੀਆ ਉੱਤੇ ਸਰਾਹਿਆ ਜਾ ਰਿਹਾ ਹੈ।

ਦਿਲਜੀਤ ਦੋਸਾਂਝ

ਵਿਦੇਸ਼ਾਂ ਵਿੱਚ ਬੈਠੇ ਕਲਾਕਾਰਾਂ ਨੇ ਕੀ ਕਿਹਾ

ਪੰਜਾਬ ਗਾਇਕ ਕਰਨ ਔਜਲਾ ਨੇ ਪੰਜਾਬ ਬਾਰੇ ਆਪਣੇ ਵਿਚਾਰ ਪ੍ਰਗਟਦਿਆ ਲਿਖਿਆ, “ਬਿਨਾ ਸੱਚੇ ਤੁਰਿਆ ਨੇੜੇ ਕੀ ਤੇ ਦੂਰ ਕੀ, ਪਹਿਲਾਂ ਦੁੱਖ ਭੁੱਲਿਆ ਨਹੀਂ..ਹੋਰ ਹੋਣਾ ਚੂਰ ਕੀ। ਉਹਨੂੰ ਹੀ ਪਤਾ ਹੁੰਦਾ, ਮਜਬੂਰ ਕੀ ਪੰਜਾਬ ਤੇ ਪੰਜਾਬ ਦੀਆਂ ਮਾਵਾਂ ਦਾ ਕਸੂਰ ਕੀ?”

ਕਰਨ ਔਜਲਾ ਦੀ ਇਸ ਪੋਸਟ ਨੂੰ ਵੀ ਪੰਜਾਬ ਦੇ 1984 ਦੇ ਹਾਲਾਤ ਨਾਲ ਜੋੜਿਆ ਜਾ ਰਿਹਾ ਹੈ। ਤੇ ਕੰਗਨਾ ਨੂੰ ਦਿੱਤੇ ਜਵਾਬ ਵਜੋਂ ਦੇਖਿਆ ਜਾ ਰਿਹਾ ਹੈ।

ਅਰਨ ਔਜਲਾ

ਕੰਗਨਾ ਦੇ ਕਿਸਾਨਾਂ ਬਾਰੇ ਵਿਵਾਦਿਤ ਬਿਆਨ

ਦੇਸ਼ ਭਰ ਦੇ ਕਿਸਾਨਾ ਵਲੋਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸਾਲ ਭਰ ਚੱਲੇ ਅੰਦੋਲਨ ਦੌਰਾਨ ਵੀ ਕੰਗਨਾ ਆਪਣੇ ਬਿਆਨਾਂ ਕਰਕੇ ਵਿਵਾਦਾਂ ਵਿੱਚ ਰਹੇ ਸਨ।

ਸਤੰਬਰ 2020 ਵਿੱਚ ਉਨ੍ਹਾਂ ਨੇ ਮੁਜ਼ਾਹਰਾਕਾਰੀ ਕਿਸਾਨਾਂ ਬਾਰੇ ਇੱਕ ਟਵੀਟ ਵਿੱਚ ਲਿਖਿਆ, “ਉਹ ਲੋਕ ਜੋ ਸੀਏਏ ਬਾਰੇ ਗ਼ਲਤ ਜਾਣਕਾਰੀ ਅਤੇ ਅਫ਼ਵਾਹਾਂ ਫੈਲਾਅ ਰਹੇ ਸਨ, ਜਿਨ੍ਹਾਂ ਕਾਰਨ ਦੰਗੇ ਹੋਏ, ਉਹੀ ਲੋਕ ਹੁਣ ਕਿਸਾਨ ਬਿੱਲ ਬਾਰੇ ਗ਼ਲਤ ਜਾਣਕਾਰੀ ਫੈਲਾਅ ਰਹੇ ਹਨ।”

“ਦੇਸ਼ ਵਿੱਚ ਦਹਿਸ਼ਤ ਪੈਦਾ ਕਰ ਰਹੇ ਹਨ, ਉਹ ‘ਅੱਤਵਾਦੀ’ ਹਨ। ਤੁਸੀਂ ਜਾਣਦੇ ਹੋ ਕਿ ਮੈਂ ਕੀ ਕਿਹਾ ਪਰ ਗ਼ਲਤ ਜਾਣਕਾਰੀ ਫੈਲਾਉਣਾ ਕੁਝ ਲੋਕਾਂ ਨੂੰ ਪੰਸਦ ਹੈ।”

ਇਸ ਤੋਂ ਬਾਅਦ ਕੰਗਨਾ ਨੇ ਸੋਮਵਾਰ ਨੂੰ ਫ਼ਿਰ ਟਵੀਟ ਕੀਤਾ ਅਤੇ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜੇ ਕੋਈ ਸਾਬਤ ਕਰਦਾ ਹੈ ਕਿ ਉਨ੍ਹਾਂ ਨੇ ਕਿਸਾਨਾਂ ਨੂੰ ‘ਅੱਤਵਾਦੀ’ ਕਿਹਾ ਹੈ ਤਾਂ ਉਹ ਟਵਿੱਟਰ ਡਿਲੀਟ ਕਰ ਦੇਵੇਗੀ।

ਕੰਗਨਾ ਨੇ ਪਹਿਲੇ ਟਵੀਟ ਤੋਂ ਬਾਅਦ ਆਪਣੀ ਸਫਾਈ ਵਿਚ ਦੋ ਟਵੀਟ ਕੀਤੇ। ਹਾਲਾਂਕਿ, ਉਨ੍ਹਾਂ ਨੇ ਪਹਿਲਾ ਟਵੀਟ ਡਿਲੀਟ ਨਹੀਂ ਕੀਤਾ ਸੀ।

ਕੰਗਨਾ ਆਪਣੇ ਕਹੀ ‘ਤੇ ਅੜੇ ਰਹੇ ਤੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਖੇਤੀ ਬਿੱਲ ਬਾਰੇ ਅਫਵਾਹਾਂ ਫ਼ੈਲਾਉਣ ਵਾਲਿਆਂ ਨੂੰ ‘ਅੱਤਵਾਦੀ’ ਕਿਹਾ ਹੈ ਨਾ ਕਿ ਕਿਸਾਨਾਂ ਨੂੰ।

INDIAPUNJABSIKH SANGAT

खालिस्तान की मांग कितनी पुरानी है और कितनी बार और किस रूप में उठाई जाती रही है !

ਅਮ੍ਰਿਤਪਾਲ ਸਿੰਘ

”ਮੈਂ ਆਪਣੇ ਆਪ ਨੂੰ ਭਾਰਤੀ ਨਹੀਂ ਮੰਨਦਾ। ਮੇਰੇ ਕੋਲ ਮੌਜੂਦ ਪਾਸਪੋਰਟ ਮੈਨੂੰ ਭਾਰਤੀ ਨਹੀਂ ਬਣਾ ਦਿੰਦਾ, ਇਹ ਮਹਿਜ਼ ਇੱਕ ਯਾਤਰਾ ਦਸਤਾਵੇਜ਼ ਹੈ।”

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਮ੍ਰਿਤਪਾਲ ਸਿੰਘ ਨੇ ਕੀਤਾ ਸੀ। ਅਮ੍ਰਿਤਪਾਲ ਸਿੰਘ ਮਰਹੂਮ ਦੀਪ ਸਿੱਧੂ ਵੱਲੋਂ ਬਣਾਈ ਗਈ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖ਼ਾਲਿਸਤਾਨ ਦੇ ਹਮਾਇਤੀ ਹਨ।

ਅਮ੍ਰਿਤਪਾਲ ਸਿੰਘ ਪੁਰਜ਼ੋਰ ਤਰੀਕੇ ਨਾਲ ਖ਼ਾਲਿਸਤਾਨ ਦੀ ਮੰਗ ਚੁੱਕਣ ਦੇ ਚਲਦਿਆਂ ਵਿਵਾਦਾਂ ਵਿੱਚ ਰਹੇ ਹਨ।

ਅਮ੍ਰਿਤਪਾਲ ਖ਼ਿਲਾਫ਼ ਹੁਣ ਕਈ ਕੇਸ ਦਰਜ ਹਨ ਤੇ ਫ਼ਿਲਹਾਲ ਫਰਾਰ ਹਨ।

ਪਰ ਇੱਥੇ ਕੁਝ ਸਵਾਲ ਸਹਿਜ ਹੀ ਦਿਮਾਗ਼ ਵਿੱਚ ਆ ਜਾਂਦੇ ਹਨ ਕਿ ਆਖ਼ਰ ਖ਼ਾਲਿਸਤਾਨ ਹੈ ਕੀ ਅਤੇ ਪਹਿਲੀ ਵਾਰ ਇਸ ਦੀ ਮੰਗ ਕਦੋਂ ਉੱਠੀ ਸੀ।

ਅਜਿਹੇ ਹੀ ਕੁਝ ਸਵਾਲਾਂ ਦੇ ਜਵਾਬ ਤੁਹਾਨੂੰ ਇਸ ਲੇਖ ਵਿੱਚ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ।

ਖਾਲਿਸਤਾਨ

ਜਦੋਂ ਵੀ ਸਿੱਖਾਂ ਦੀ ਖੁਦਮੁਖ਼ਤਾਰੀ ਜਾਂ ਖ਼ਾਲਿਸਤਾਨ ਦੀ ਮੰਗ ਉੱਠਦੀ ਹੈ, ਤਾਂ ਸਾਰਿਆਂ ਦਾ ਧਿਆਨ ਭੂਗੋਲਿਕ ਪੱਖੋਂ ਭਾਰਤੀ ਪੰਜਾਬ ਵੱਲ ਜਾਂਦਾ ਹੈ।

ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਨਨਕਾਣਾ ਸਾਹਿਬ ਅੱਜ ਪਾਕਿਸਤਾਨ ਵਿੱਚ ਸਥਿਤ ਹੈ। ਇਹ ਅਣਵੰਡੇ ਪੰਜਾਬ ਦਾ ਹਿੱਸਾ ਸੀ ਇਸ ਲਈ ਇਹ ਸਿੱਖਾਂ ਦਾ ਖੇਤਰ ਮੰਨਿਆ ਜਾਂਦਾ ਹੈ।

ਭਾਰਤ ਵਿੱਚ 1995 ਵਿੱਚ ਸਿੱਖਾਂ ਦਾ ਹਥਿਆਰਬੰਦ ਸੰਘਰਸ਼ ਖਤਮ ਹੋ ਗਿਆ ਸੀ। ਬੀਤੇ ਸਮੇਂ ਵਿੱਚ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਕਈ ਵਾਰ ਖ਼ਾਲਿਸਤਾਨ ਦੀ ਮੰਗ ਕੀਤੀ ਹੈ।

ਸਿਮਰਨਜੀਤ ਸਿੰਘ ਮਾਨ ਇਸ ਉਦੇਸ਼ ਲਈ ਲੋਕਤੰਤਰਿਕ ਤੇ ਸ਼ਾਂਤਮਈ ਤਰੀਕੇ ਅਪਣਾਉਣ ਦੀ ਵਕਾਲਤ ਕਰਦੇ ਹਨ।

ਅਮਰੀਕਾ ਦੀ ਜਥੇਬੰਦੀ ਸਿੱਖਸ ਫ਼ਾਰ ਜਸਟਿਸ ਵੀ ਖ਼ਾਲਿਸਤਾਨ ਦੀ ਮੰਗ ਕਰਦੀ ਰਹੀ ਹੈ। ਹਾਲਾਂਕਿ ਅਜਿਹੀਆਂ ਜਥੇਬੰਦੀਆਂ ਦਾ ਪੰਜਾਬ ਵਿੱਚ ਬਹੁਤ ਸੀਮਿਤ ਅਧਾਰ ਹੈ।

ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ ਵੀ ਲਗਾਤਾਰ ਖ਼ਾਲਿਸਤਾਨ ਦੀ ਮੰਗ ਹੁੰਦੀ ਰਹੀ ਹੈ।

ਪਹਿਲੀ ਵਾਰ ਕਦੋਂ ਉੱਠੀ ਸੀ ਖ਼ਾਲਿਸਤਾਨ ਦੀ ਮੰਗ ?

ਖ਼ਾਲਿਸਤਾਨ ਦਾ ਸਭ ਤੋਂ ਵੱਧ ਜ਼ਿਕਰ 1940 ਵਿੱਚ ਹੋਣਾ ਸ਼ੁਰੂ ਹੋਇਆ ਸੀ, ਜਦੋਂ ਡਾ. ਵੀਰ ਸਿੰਘ ਭੱਟੀ ਨੇ ਇੱਕ ਇਸ਼ਤਿਹਾਰ ਵਿੱਚ ਇਸ ਦਾ ਜ਼ਿਕਰ ਕੀਤਾ ਸੀ। ਇਸ ਇਸ਼ਤਿਹਾਰ ਮੁਸਲਿਮ ਲੀਗ ਦੇ ਲਾਹੌਰ ਐਲਾਨਨਾਮੇ ਦਾ ਜਵਾਬ ਸੀ।

ਪੰਜਾਬ ਦੀ ਭਾਸ਼ਾ ਦੇ ਆਧਾਰ ਉੱਤੇ 1966 ਵਿੱਚ ਕੀਤੀ ਗਈ ‘ਰਿ-ਆਰਗੇਨਾਈਜ਼ੇਸ਼ਨ’ ਤੋਂ ਪਹਿਲਾਂ 60ਵਿਆਂ ਦੇ ਅੱਧ ‘ਚ ਪਹਿਲੀ ਵਾਰ ਅਕਾਲੀ ਆਗੂਆਂ ਨੇ ਸਿੱਖਾਂ ਲਈ ਖ਼ੁਦਮੁਖ਼ਤਿਆਰ ਖਿੱਤੇ ਦਾ ਮੁੱਦਾ ਚੁੱਕਿਆ ਸੀ।

ਖ਼ਾਲਿਸਤਾਨ ਦੀ ਪਹਿਲੀ ਮੰਗ ਕੁਝ ਸਿੱਖ ਆਗੂਆਂ ਜਿਵੇਂ ਇੰਗਲੈਂਡ ਤੋਂ ਚਰਨ ਸਿੰਘ ਪੰਛੀ ਤੇ ਫ਼ਿਰ 70ਵਿਆਂ ਦੇ ਸ਼ੁਰੂ ਵਿੱਚ ਡਾਕਟਰ ਜਗਜੀਤ ਸਿੰਘ ਚੌਹਾਨ ਨੇ ਕੀਤੀ ਸੀ।

ਡਾ. ਜਗਜੀਤ ਸਿੰਘ ਚੌਹਾਨ 1970ਵੇ ਦੇ ਦਹਾਕੇ ਵਿੱਚ ਬਰਤਾਨੀਆ ਨੂੰ ਆਪਣਾ ਬੇਸ ਬਣਾ ਕੇ ਅਮਰੀਕਾ ਅਤੇ ਪਾਕਿਸਤਾਨ ਦਾ ਦੌਰਾ ਵੀ ਕਰਦੇ ਰਹੇ ਸਨ।

ਕੁਝ ਨੌਜਵਾਨ ਸਿੱਖਾਂ ਨੇ ਖ਼ਾਲਿਸਤਾਨ ਤੇ ਹੋਰ ਸਿਆਸੀ ਉਦੇਸ਼ਾਂ ਲਈ 1978 ਵਿੱਚ ਚੰਡੀਗੜ੍ਹ ਵਿੱਚ ਦਲ ਖ਼ਾਲਸਾ ਦੀ ਸਥਾਪਨਾ ਕੀਤੀ ਸੀ।

ਵੀਡੀਓ ਕੈਪਸ਼ਨ,ਗ੍ਰਿਫ਼ਤਾਰੀਆਂ, ਮਤਭੇਦਾਂ ਅਤੇ ਖ਼ਾਲਿਸਤਾਨ ਬਾਰੇ ਅਮ੍ਰਿਤਪਾਲ ਦਾ ਜਵਾਬ

ਕੀ ਭਿੰਡਰਾਵਾਲੇ ਨੇ ਕਦੇ ਖ਼ਾਲਿਸਤਾਨ ਦੀ ਮੰਗ ਚੁੱਕੀ ਸੀ ?

ਸਿੱਖ ਖਾੜਕੂਆਂ ਦੇ ਸੰਘਰਸ਼ ਦਾ ਪਹਿਲਾ ਗੇੜ ਸਾਲ 1984 ਵਿੱਚ ਸ੍ਰੀ ਦਰਬਾਰ ਸਾਹਿਬ ‘ਤੇ ਆਪਰੇਸ਼ਨ ਬਲਿਊ ਸਟਾਰ ਤਹਿਤ ਫ਼ੌਜੀ ਹਮਲੇ ਨਾਲ ਖ਼ਤਮ ਹੋਇਆ। ਇਸ ਨੂੰ ‘ਆਪ੍ਰੇਸ਼ਨ ਬਲੂ ਸਟਾਰ’ ਕਿਹਾ ਗਿਆ।

ਹਾਲਾਂਕਿ ਇਸ ਹਥਿਆਰਬੰਦ ਸੰਘਰਸ਼ ਦੀ ਅਗਵਾਈ ਕਰਨ ਵਾਲੇ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦੀ ਇਸ ਸੰਘਰਸ਼ ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਨੇੇ ਕਦੇ ਵੀ ਸਪੱਸ਼ਟ ਤੌਰ ‘ਤੇ ਕਦੇ ਇਸ ਦੀ ਮੰਗ ਨਹੀਂ ਸੀ ਕੀਤੀ।

ਹਾਂ ਪਰ ਉਨ੍ਹਾਂ ਨੇ ਇੱਕ ਨਾਅਰਾ ਜ਼ਰੂਰ ਬਣਾਇਆ ਸੀ- ‘ਸ੍ਰੀ ਦਰਬਾਰ ਸਾਹਿਬ ‘ਤੇ ਫ਼ੌਜੀ ਹਮਲਾ ਖ਼ਾਲਿਸਤਾਨ ਦੀ ਨੀਂਹ ਰੱਖੇਗਾ।’

ਉਨ੍ਹਾਂ ਨੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅਪਣਾਏ ਗਏ ਸ੍ਰੀ ਆਨੰਦਪੁਰ ਸਾਹਿਬ 1973 ਦੇ ਮਤੇ ਨੂੰ ਲਾਗੂ ਕਰਵਾਉਣ ਲਈ ਦਬਾਅ ਪਾਇਆ ਸੀ।

ਜਰਨੈਲ ਸਿੰਘ ਭਿੰਡਰਾਵਾਲਾ
BBC

ਖ਼ਾਲਿਸਤਾਨ ਦੀ ਮੰਗ ਕਰਨ ਵਾਲੇ ਅਮ੍ਰਿਤਪਾਲ ਸਿੰਘ ਮਾਮਲੇ ਵਿੱਚ ਹੁਣ ਤੱਕ ਕੀ-ਕੀ ਹੋਇਆ

  • ਅਮ੍ਰਿਤਪਾਲ ਤੇ ‘ਵਾਰਿਸ ਪੰਜਾਬ ਦੇ’ ਕਾਰਕੁਨਾਂ ਖ਼ਿਲਾਫ਼ ਪੰਜਾਬ ਪੁਲਿਸ 18 ਮਾਰਚ ਤੋਂ ਕਾਰਵਾਈ ਕਰ ਰਹੀ ਹੈ
  • ਪੁਲਿਸ ਮੁਤਾਬਕ ਅਮ੍ਰਿਤਪਾਲ ਫ਼ਰਾਰ ਹੈ ਪਰ ਉਨ੍ਹਾਂ ਦੇ 150 ਤੋਂ ਵੱਧ ਕਾਰਕੁਨ ਹਿਰਾਸਤ ਵਿੱਚ ਹਨ
  • ਅਮ੍ਰਿਤਪਾਲ ਦੇ ਪਿਤਾ ਦਾ ਇਲਜ਼ਾਮ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੋਇਆ ਹੈ
  • ‘ਵਾਰਿਸ ਪੰਜਾਬ ਦੇ’ ਵਕੀਲ ਨੇ ਹਾਈਕੋਰਟ ਵਿੱਚ ਬੰਦੀ ਨੂੰ ਪੇਸ਼ ਕਰਵਾਉਣ ਲ਼ਈ ਪਟੀਸ਼ਨ ਦੀ ਸੁਣਵਾਈ ਦੌਰਾਨ ਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਇੰਨੀ ਵੱਡੀ ਪੁਲਿਸ ਨਫ਼ਰੀ ਵਿੱਚ ਉਹ ਕਿਵੇਂ ਬਚ ਗਿਆ
  • ਪੁਲਿਸ ਮੁਤਾਬਕ ਅਮ੍ਰਿਤਪਾਲ ਨੂੰ ਆਖ਼ਰੀ ਵਾਰ ਇੱਕ ਵੀਡੀਓ ਫ਼ੁਟੇਜ਼ ਵਿੱਚ ਸ਼ਾਹਬਾਦ ’ਚ ਦੇਖਿਆ ਗਿਆ
  • ਅਮ੍ਰਿਤਪਾਲ ਦੇ 7 ਸਾਥੀਆਂ ਨੂੰ ਦਿਬੜੂਗੜ੍ਹ ਅਸਾਮ ਭੇਜਿਆ ਗਿਆ ਹੈ, ਉਨ੍ਹਾਂ ਉੱਤੇ NSA ਲੱਗਿਆ ਹੈ
  • ਪੰਜਾਬ ਵਿੱਚ ਭਾਰੀ ਪੁਲਿਸ ਫੋਰਸ ਤੈਨਾਤ ਹੈ ਅਤੇ ਨਾਕੇਬੰਦੀ ਕੀਤੀ ਗਈ ਹੈ ਤੇ ਫ਼ਲੈਗ ਮਾਰਚ ਹੋ ਰਹੇ ਹਨ
  • ਪੰਜਾਬ ਸਣੇ ਇੰਗਲੈਂਡ, ਅਮਰੀਕਾ ਵਰਗੀਆਂ ਥਾਵਾਂ ਉੱਤੇ ਅਮ੍ਰਿਤਪਾਲ ਦੇ ਹੱਕ ਵਿੱਚ ਮੁਜ਼ਾਹਰੇ ਵੀ ਹੋਏ ਹਨ
BBC
ਖਾਲਿਸਤਾਨ

ਆਨੰਦਪੁਰ ਸਾਹਿਬ ਦਾ ਮਤਾ ਕੀ ਹੈ ?

ਖ਼ੁਦਮੁਖ਼ਤਿਆਰੀ ਬਾਰੇ 1973 ਅਨੰਦਪੁਰ ਸਾਹਿਬ ਦੇ ਮਤੇ ਵਿੱਚ ਸਿਆਸੀ ਟੀਚੇ ਕੁਝ ਇਸ ਤਰ੍ਹਾਂ ਦੱਸੇ ਗਏ ਹਨੈ, “ਪੰਥ (ਸਿੱਖ ਧਰਮ) ਦਾ ਰਾਜਨੀਤਿਕ ਟੀਚਾ, ਬਿਨਾਂ ਸ਼ੱਕ, ਸਿੱਖ ਇਤਿਹਾਸ ਦੇ ਪੰਨਿਆਂ ’ਚ, ਖ਼ਾਲਸਾ ਪੰਥ ਦੇ ਹਿਰਦੇ ਵਿੱਚ, ਦਸਵੇਂ ਪਾਤਸ਼ਾਹ ਦੇ ਹੁਕਮਾਂ ਵਿੱਚ ਅੰਕਿਤ ਹੈ, ਜਿਸ ਦਾ ਅੰਤਮ ਉਦੇਸ਼ ਖਾਲਸੇ ਦਾ ਬੋਲ-ਬਾਲਾ ਹੈ।”

“ਸ਼੍ਰੋਮਣੀ ਅਕਾਲੀ ਦਲ ਦੀ ਬੁਨਿਆਦੀ ਨੀਤੀ ਇੱਕ ਭੂ-ਰਾਜਨੀਤਿਕ ਮਾਹੌਲ ਅਤੇ ਇੱਕ ਰਾਜਨੀਤਿਕ ਸਥਾਪਨਾ ਦੁਆਰਾ ਖਾਲਸੇ ਦੇ ਇਸ ਜਨਮ ਦੇ ਅਧਿਕਾਰ ਨੂੰ ਪ੍ਰਾਪਤ ਕਰਨਾ ਹੈ।”

ਅਕਾਲੀ ਦਲ ਭਾਰਤ ਦੇ ਸੰਵਿਧਾਨ ਅਤੇ ਸਿਆਸੀ ਢਾਂਚੇ ਦੇ ਹਿਸਾਬ ਨਾਲ ਕੰਮ ਕਰਦਾ ਹੈ।

ਅਨੰਦਪੁਰ ਸਾਹਿਬ ਦੇ ਮਤੇ ਦਾ ਮਕਸਦ ਭਾਰਤ ਵਿੱਚ ਹੀ ਸਿੱਖਾਂ ਲਈ ਇੱਕ ਖ਼ੁਦਮੁਖ਼ਤਿਆਰ ਸੂਬਾ ਬਣਾਉਣਾ ਸੀ। ਇਸ ਮਤੇ ਵਿੱਚ ਵੱਖਰੇ ਦੇਸ਼ ਦੀ ਮੰਗ ਨਹੀਂ ਕੀਤੀ ਗਈ ਸੀ।

ਇਸ ਮਤੇ ਨੂੰ 1977 ਵਿੱਚ ਅਕਾਲੀ ਦਲ ਵੱਲੋਂ ਆਪਣੀ ਜਨਰਲ ਹਾਊਸ ਮੀਟਿੰਗ ਵਿੱਚ ਇੱਕ ਨੀਤੀ ਪ੍ਰੋਗਰਾਮ ਤਹਿਤ ਅਪਣਾਇਆ ਗਿਆ ਸੀ। ਅਗਲੇ ਹੀ ਸਾਲ ਅਕਤੂਬਰ 1978 ਵਿੱਚ ਲੁਧਿਆਣਾ ਕਾਨਫਰੰਸ ਦੌਰਾਨ ਪਾਸਾ ਵੱਟ ਲਿਆ ਗਿਆ।

ਅਕਾਲੀ ਦਲ ਦੀ ਇਸ ਕਾਨਫਰੰਸ ਵਿੱਚ ਖ਼ੁਦਮੁਖ਼ਤਿਆਰੀ ਬਾਰੇ ਮਤੇ ਨੰਬਰ ਇੱਕ ਨੂੰ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਪ੍ਰਧਾਨ ਗੁਰਚਰਨ ਸਿੰਘ ਟੋਹੜਾ ਨੇ ਪੇਸ਼ ਕੀਤਾ ਸੀ ਤੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਦਾ ਸਮਰਥਨ ਕੀਤਾ ਸੀ।

ਇਹ ਮਤਾ ਨੰਬਰ ਇੱਕ ਹੀ ਸੀ ਜਿਸ ਨੂੰ ਅਨੰਦਪੁਰ ਮਤੇ ਦਾ 1978 ਵਾਲੇ ਰੂਪ ਵਜੋਂ ਜਾਣਿਆ ਜਾਣ ਲੱਗਿਆ।

ਖਾਲਿਸਤਾਨ

1978 ਵਾਲਾ ਅਨੰਦਪੁਰ ਸਾਹਿਬ ਦਾ ਮਤਾ

1978 ਵਾਲਾ ਅਨੰਦਪੁਰ ਸਾਹਿਬ ਦਾ ਮਤਾ ਇਸ ਤਰ੍ਹਾਂ ਹੈ: “ਸ਼੍ਰੋਮਣੀ ਅਕਾਲੀ ਦਲ ਨੂੰ ਅਹਿਸਾਸ ਹੈ ਕਿ ਭਾਰਤ ਇੱਕ ਸੰਘੀ ਅਤੇ ਵੱਖ-ਵੱਖ ਭਸ਼ਾਵਾਂ, ਧਰਮਾਂ ਅਤੇ ਸੱਭਿਆਚਾਰਾਂ ਦੀ ਇਕਾਈ ਹੈ।”

“ਧਰਮ ਅਤੇ ਭਾਸ਼ਾ ਪੱਖੋਂ ਘੱਟ ਗਿਣਤੀਆਂ ਦੇ ਬੁਨਿਆਦੀ ਅਧਿਕਾਰਾਂ ਦੀ ਰੱਖਿਆ ਲਈ, ਲੋਕਤੰਤਰਿਕ ਪਰੰਪਰਾਵਾਂ ਦੀਆਂ ਮੰਗਾਂ ਦੀ ਪੂਰਤੀ ਕਰਨ ਅਤੇ ਆਰਥਿਕ ਤਰੱਕੀ ਨੂੰ ਪੱਕਾ ਕਰਨ ਲਈ ਇਹ ਜ਼ਰੂਰੀ ਹੋ ਗਿਆ ਹੈ ਕਿ ਸੰਵਿਧਾਨਿਕ ਸਰੰਚਨਾ ਨੂੰ ਕੇਂਦਰ ਅਤੇ ਸੂਬਿਆਂ ਦੇ ਸੰਬੰਧਾਂ ਅਤੇ ਅਧਿਕਾਰਾਂ ਨੂੰ ਮੁੜ ਪਰਿਭਾਸ਼ਤ ਕਰਕੇ ਉੱਪਰ ਲਿਖੇ ਸਿਧਾਂਤਾਂ ਅਤੇ ਉਦੇਸ਼ਾਂ ਦੇ ਆਧਾਰ ‘ਤੇ ਸੰਘੀ ਢਾਂਚਾ ਹੋਣਾ ਚਾਹੀਦਾ ਹੈ।”

ਰਸਮੀ ਤੌਰ ‘ਤੇ ਖ਼ਾਲਿਸਤਾਨ ਦੀ ਮੰਗ ਕਦੋਂ ਚੁੱਕੀ ਗਈ ਸੀ ?

ਖ਼ਾਲਿਸਤਾਨ ਦੀ ਮੰਗ ਰਸਮੀ ਤੌਰ ‘ਤੇ 29 ਅਪ੍ਰੈਲ 1986 ਨੂੰ ਖਾੜਕੂ ਸੰਗਠਨਾਂ ਦੇ ਸਾਂਝੇ ਮੋਰਚੇ ਪੰਥਕ ਕਮੇਟੀ ਵੱਲੋਂ ਕੀਤੀ ਗਈ।

ਇਸ ਦਾ ਰਾਜਸੀ ਨਿਸ਼ਾਨਾ ਇੰਝ ਬਿਆਨ ਕੀਤਾ ਗਿਆ ਸੀ: “ਪਵਿੱਤਰ ਅਕਾਲ ਤਖ਼ਤ ਸਾਹਿਬ ਤੋਂ ਅੱਜ ਦੇ ਖ਼ਾਸ ਦਿਹਾੜੇ ‘ਤੇ ਅਸੀਂ ਸਾਰੇ ਮੁਲਕਾਂ, ਸਰਕਾਰਾਂ ਸਾਹਮਣੇ ਐਲਾਨ ਕਰਦੇ ਹੋਏ, ਉਨ੍ਹਾਂ ਨੂੰ ਦੱਸ ਰਹੇ ਹਾਂ ਕਿ ਅੱਜ ਤੋਂ ਖ਼ਾਲਸਾ ਪੰਥ ਦਾ ‘ਖ਼ਾਲਿਸਤਾਨ’ ਅਲੱਗ ਘਰ ਹੋਵੇਗਾ, ਜਿੱਥੇ ਸਾਰੇ ਖਾਲਸੇ ਦੇ ਆਸ਼ੇ ਮੁਤਾਬਕ ਚੜ੍ਹਦੀ ਕਲਾ ਵਿੱਚ ਰਹਿਣਗੇ।”

“ਅਜਿਹੇ ਸਿੱਖਾਂ ਨੂੰ ਸਰਕਾਰੀ ਪ੍ਰਬੰਧ ਚਲਾਉਣ ਲਈ ਉੱਚੇ ਅਹੁਦਿਆਂ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਜਿਹੜੇ ਸਰਬਤ ਦੇ ਭਲੇ ਲਈ ਕੰਮ ਕਰਣਗੇ ਅਤੇ ਆਪਣੇ ਖ਼ੂਨ-ਪਸੀਨੇ ਦੀ ਕਮਾਈ ਨਾਲ ਗੁਜ਼ਾਰਾ ਕਰਦੇ ਹੋਣਗੇ।”

ਭਾਰਤੀ ਪੁਲਿਸ ਦੇ ਸਾਬਕਾ ਆਈਪੀਐੱਸ ਅਫ਼ਸਰ ਸਿਮਰਨਜੀਤ ਸਿੰਘ ਮਾਨ ਨੇ ਸਾਲ 1989 ਵਿੱਚ ਜੇਲ੍ਹ ‘ਚੋਂ ਰਿਹਾਅ ਹੋਣ ਤੋਂ ਬਾਅਦ ਇਸ ਮੁੱਦੇ ਨੂੰ ਚੁੱਕਿਆ ਸੀ। ਪਰ ਉਹ ਵਾਰ-ਵਾਰ ਆਪਣਾ ਰੁਖ਼ ਬਦਲਦੇ ਰਹੇ।

ਸਿਮਰਨਜੀਤ ਸਿੰਘ ਮਾਨ ਹੁਣ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਹਨ ਅਤੇ ਉਨ੍ਹਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦੀ ਸਹੁੰ ਚੁੱਕੀ ਹੈ।

ਅਕਾਲੀ ਦਲ ਦਾ ਖ਼ਾਲਿਸਤਾਨ ਬਾਰੇ ਕੀ ਰੁਖ਼ ?

ਸਾਲ 1992 ਵਿੱਚ ਇਹ ਮੁੱਦਾ ਰਸਮੀ ਤੌਰ ‘ਤੇ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਵੱਲੋਂ ਚੁੱਕਿਆ ਗਿਆ ਸੀ। ਇਸ ਸਬੰਧੀ ਉਨ੍ਹਾਂ ਨੇ 22 ਅਪ੍ਰੈਲ, 1992 ਨੂੰ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਨੂੰ ਇੱਕ ਮੈਮੋਰੰਡਮ ਵੀ ਸੌਂਪਿਆ ਸੀ।

ਮੈਮੋਰੰਡਮ ਦਾ ਆਖ਼ਰੀ ਪੈਰ੍ਹਾ ਇਸ ਪ੍ਰਕਾਰ ਸੀ, “ਸਿੱਖਾਂ ਦੇ ਆਰਥਿਕ, ਸਮਾਜਕ ਅਤੇ ਸੱਭਿਆਚਾਰਕ ਹੱਕਾਂ ਦੀ ਰਾਖੀ ਅਤੇ ਆਜ਼ਾਦੀ ਦੀ ਬਹਾਲੀ ਲਈ ਪੰਜਾਬ ਨੂੰ ਫ਼ੌਜ ਦੇ ਘੇਰੇ ‘ਚੋਂ ਕੱਢਣਾ ਅਤੇ ਗ਼ੈਰ-ਬਸਤੀਵਾਦੀ ਬਣਾਉਣਾ ਅਹਿਮ ਕਦਮ ਹੈ। ਦੁਨੀਆਂ ਦੀਆਂ ਸਾਰੀਆਂ ਆਜ਼ਾਦ ਕੌਮਾਂ ਵਾਂਗ ਸਿੱਖ ਕੌਮ ਵੀ ਹੈ।”

“ਲੋਕਾਂ ਨੂੰ ਆਜ਼ਾਦੀ ਨਾਲ ਰਹਿਣ ਦੇ ਹੱਕ ਸਬੰਧੀ ਸੰਯੁਕਤ ਰਾਸ਼ਟਰ ਦੇ ਐਲਾਨਨਾਮੇ ਮੁਤਾਬਕ ਸਿੱਖਾਂ ਨੂੰ ਵੀ ਉਨ੍ਹਾਂ ਦੀ ਆਜ਼ਾਦ ਹਸਤੀ ਬਹਾਲ ਕਰਨ ਲਈ ਵਿਤਕਰੇ, ਬਸਤੀਵਾਦੀ ਅਤੇ ਗ਼ੁਲਾਮੀ ਅਤੇ ਰਾਜਸੀ ਵਿਰੋਧੀ ਬੰਧਨਾਂ ‘ਚੋਂ ਮੁਕਤੀ ਚਾਹੀਦੀ ਹੈ।”

ਪ੍ਰਕਾਸ਼ ਸਿੰਘ ਬਾਦਲ
ਤਸਵੀਰ ਕੈਪਸ਼ਨ,ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਇੱਕ ਪੁਰਾਣੀ ਤਸਵੀਰ

ਮੈਮੋਰੰਡਮ ਦੇਣ ਵੇਲੇ ਸਿਮਰਨਜੀਤ ਸਿੰਘ ਮਾਨ, ਸਣੇ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਸ਼ਾਮਲ ਸਨ।

ਇਸ ਮੈਮੋਰੈਂਡਮ ‘ਤੇ ਸਿਮਰਨਜੀਤ ਸਿੰਘ ਮਾਨ, ਪ੍ਰਕਾਸ਼ ਸਿੰਘ ਬਾਦਲ ਤਤਕਾਲੀ ਐੱਸਜੀਪੀਸੀ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਨੇ ਦਸਤਖ਼ਤ ਕੀਤੇ ਸਨ। ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਚਰਨ ਸਿੰਘ ਟੌਹੜਾ ਵੱਲੋਂ ਇਸ ਬਾਰੇ ਕਦੇ ਜ਼ਿਕਰ ਨਹੀਂ ਕੀਤਾ ਗਿਆ।

ਪ੍ਰਕਾਸ਼ ਸਿੰਘ ਬਾਦਲ ਨੇ ਫ਼ਰਵਰੀ 1996 ਨੂੰ ਮੋਗਾ ਵਿੱਚ ਕਰਵਾਈ ਗਈ ਅਕਾਲੀ ਦਲ ਦੀ 75ਵੀਂ ਵਰ੍ਹੇਗੰਢ ‘ਤੇ ਇਸ ਨੂੰ ਪੰਜਾਬੀਅਤ ਵਿੱਚ ਤਬਦੀਲ ਕਰ ਦਿੱਤਾ। ਇਸ ਪ੍ਰਭਾਵ ਲਈ ਕੋਈ ਰਸਮੀ ਮਤਾ ਨਹੀਂ ਸੀ।

ਅੰਮ੍ਰਿਤਸਰ ਐਲਾਨਨਾਮਾ-ਅਮਰਿੰਦਰ ਤੇ ਬਰਨਾਲਾ ਦਾ ਰੁਖ਼ ਕੀ ਸੀ ?

ਸਿਮਰਨਜੀਤ ਸਿੰਘ ਮਾਨ ਦੇ ਅਕਾਲੀ ਦਲ (ਅੰਮ੍ਰਿਤਸਰ) ਨੇ 1994 ਵਿੱਚ ਰਾਜਸੀ ਨਿਸ਼ਾਨੇ ਮੁੜ ਸਥਾਪਿਤ ਕੀਤੇ, ਜਿਸ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਹਸਤਾਖ਼ਰ ਕੀਤੇ ਸਨ। ਪ੍ਰਕਾਸ਼ ਸਿੰਘ ਬਾਦਲ ਨੇ ਇਸ ਉੱਤੇ ਹਸਤਾਖ਼ਰ ਨਹੀਂ ਸਨ।

ਇਹ ਦਸਤਾਵੇਜ਼ ਅੰਮ੍ਰਿਤਸਰ ਐਲਾਨਨਾਮੇ ਵਜੋਂ ਵੀ ਜਾਣਿਆ ਜਾਂਦਾ ਹੈ, ਜਿਸ ‘ਤੇ ਪਹਿਲੀ ਮਈ, 1994 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਦਸਤਖ਼ਤ ਕੀਤੇ ਗਏ ਸੀ।

ਇਸ ਦਸਤਾਵੇਜ਼ ਮੁਤਾਬਕ, “ਸ਼੍ਰੋਮਣੀ ਅਕਾਲੀ ਦਲ ਦਾ ਮੰਨਣਾ ਹੈ ਕਿ ਹਿੰਦੁਸਤਾਨ (ਇੰਡੀਆ) ਵੱਖ-ਵੱਖ ਰਾਸ਼ਟਰੀ ਸੰਸਕ੍ਰਿਤੀਆਂ ਦਾ ਉੱਪ ਮਹਾਂਦੀਪ ਹੈ, ਹਰੇਕ ਆਪਣੀ ਵਿਰਾਸਤ ਅਤੇ ਮੁੱਖ ਧਾਰਾ ਦੇ ਨਾਲ ਹੈ।”

“ਇਸ ਉੱਪ ਮਹਾਂਦੀਪ ਨੂੰ ਮਹਾਂਸੰਘੀ ਸਰੰਚਨਾ ਦੇ ਨਾਲ ਪੁਨਰਗਠਿਤ ਕਰਨ ਦੀ ਲੋੜ ਹੈ ਤਾਂ ਜੋ ਹਰੇਕ ਸੰਸਕ੍ਰਿਤੀ ਆਪਣੀ ਪ੍ਰਤਿਭਾ ਅਨੁਸਾਰ ਖਿੜ੍ਹ ਸਕੇ ਅਤੇ ਵਿਸ਼ਵ ਦੇ ਬਗ਼ੀਚੇ ਵਿੱਚ ਇੱਕ ਵੱਖਰੀ ਖੁਸ਼ਬੂ ਛੱਡੀ ਜਾ ਸਕੇ।”

ਕੈਪਟਨ ਅਮਰਿੰਦਰ ਸਿੰਘ
ਤਸਵੀਰ ਕੈਪਸ਼ਨ,ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

“ਜੇਕਰ ਅਜਿਹੇ ਇੱਕ ਸੰਗਠਨਾਤਮਕ ਪੁਨਰਗਠਨ ਨੂੰ ਭਾਰਤੀ ਹਿੰਦੁਸਤਾਨੀ (ਭਾਰਤੀ) ਸ਼ਾਸਕਾਂ (ਭਾਰਤ ਸਰਕਾਰ) ਵੱਲੋਂ ਸਵੀਕਾਰ ਨਹੀਂ ਕੀਤਾ ਜਾਂਦਾ ਤਾਂ ਸ਼੍ਰੋਮਣੀ ਅਕਾਲੀ ਦਲ ਕੋਲ ਖ਼ਾਲਿਸਤਾਨ ਦੀ ਮੰਗ ਅਤੇ ਸੰਘਰਸ਼ ਤੋਂ ਇਲਾਵਾ ਕੋਈ ਹੋਰ ਬਦਲ ਨਹੀਂ ਹੈ।”

ਇਸ ‘ਤੇ ਕੈਪਟਨ ਅਮਰਿੰਦਰ ਸਿੰਘ, ਜਗਦੇਵ ਸਿੰਘ ਤਲਵੰਡੀ, ਸਿਮਰਨਜੀਤ ਸਿੰਘ ਮਾਨ, ਕਰਨਲ ਜਸਮੇਰ ਸਿੰਘ ਬਾਲਾ, ਭਾਈ ਮਨਜੀਤ ਸਿੰਘ ਅਤੇ ਸੁਰਜੀਤ ਸਿੰਘ ਬਰਨਾਲਾ ਦੇ ਦਸਤਖ਼ਤ ਸਨ।

ਖ਼ਾਲਿਸਤਾਨ ਨੂੰ ਲੈ ਕੇ ਹੁਣ ਕਿੱਥੇ-ਕਿੱਥੇ ਉੱਠ ਰਹੀਆਂ ਹਨ ਆਵਾਜ਼ਾਂ ?

ਹੁਣ ਖ਼ਾਲਿਸਤਾਨ ਦੀ ਮੰਗ ਅਮਰੀਕਾ, ਕੈਨੇਡਾ ਅਤੇ ਯੂਕੇ ਵਰਗੇ ਦੇਸਾਂ ਵਿੱਚ ਵਸੇ ਕਈ ਸਿੱਖਾਂ ਵੱਲੋਂ ਕੀਤੀ ਜਾ ਰਹੀ ਹੈ।

ਉਨ੍ਹਾਂ ਦੇਸਾਂ ਵਿੱਚ ਵਸੇ ਸਿੱਖਾਂ ਦੇ ਜਿਹੜੇ ਧੜੇ ਇਸ ਮੁੱਦੇ ਦਾ ਰਾਗ ਲਗਾਤਾਰ ਅਲਾਪ ਰਹੇ ਹਨ ਉਨ੍ਹਾਂ ਨੂੰ ਪੰਜਾਬ ਵਿੱਚ ਬਹੁਤੀ ਹਮਾਇਤ ਪ੍ਰਾਪਤ ਨਹੀਂ ਹੈ।

ਅਜਿਹੇ ਬਹੁਤ ਸਾਰੇ ਲੁਕਵੇਂ ਸੰਕੇਤ ਮਿਲਦੇ ਹਨ ਕਿ ਕੈਨੇਡੀਅਨ ਸਿਆਸਤਦਾਨਾਂ ਨੇ ਚਾਹੇ ਇਸ ਵਿਚਾਰ ਦਾ ਸਮਰਥਨ ਕੀਤਾ ਹੈ, ਹਾਲਾਂਕਿ ਪੰਜਾਬ ਵਿੱਚ ਇਸ ਦਾ ਕੋਈ ਹਮਾਇਤੀ ਨਹੀਂ ਹੈ।

ਸਿੱਖ ਫਾਰ ਜਸਟਿਸ

ਅਮਰੀਕਾ ਤੋਂ ਕੰਮ ਕਰਨ ਵਾਲੇ ਸਿੱਖਸ ਫ਼ਾਰ ਜਸਟਿਸ ਨਾਮ ਦੇ ਇਸ ਸਮੂਹ ‘ਤੇ ਭਾਰਤ ਸਰਕਾਰ ਨੇ 10 ਜੁਲਾਈ, 2019 ਨੂੰ ਵੱਖਵਾਦੀ ਏਜੰਡੇ ਤਹਿਤ ਕੰਮ ਕਰਨ ਕਰਕੇ ਪਾਬੰਦੀ ਲਗਾ ਦਿੱਤੀ ਸੀ।

ਭਾਰਤ ਸਰਕਾਰ ਨੇ ਯੂਏਪੀਏ ਤਹਿਤ ਇਸ ਸਮੂਹ ‘ਤੇ ਪਾਬੰਦੀ ਦਾ ਐਲਾਨ ਕੀਤਾ ਸੀ।

ਇਸ ਤੋਂ ਇੱਕ ਸਾਲ ਬਾਅਦ 2020 ‘ਚ ਭਾਰਤ ਸਰਕਾਰ ਨੇ ਖ਼ਾਲਿਸਤਾਨੀ ਸਮੂਹਾਂ ਨਾਲ ਜੁੜੇ 9 ਲੋਕਾਂ ਨੂੰ ਅੱਤਵਾਦੀ ਐਲਾਨਿਆ ਸੀ ਅਤੇ ਤਕਰੀਬਨ 40 ਖ਼ਾਲਿਸਤਾਨ ਪੱਖੀ ਵੈੱਬਸਾਈਟਾਂ ਨੂੰ ਬੰਦ ਕਰ ਦਿੱਤਾ ਸੀ।

ਸਿੱਖਸ ਫ਼ਾਰ ਜਸਟਿਸ ਨੇ ਕੈਨੇਡਾ ਤੋਂ ਪਹਿਲਾਂ ਹੋਰ ਵੀ ਕਈ ਥਾਵਾਂ ‘ਤੇ ‘ਰਾਇਸ਼ਮੁਾਰੀ’ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਸਨ।

ਇਸ ਸਮੂਹ ਦਾ ਦਾਅਵਾ ਹੈ ਕਿ ਉਸ ਦਾ ਉਦੇਸ਼ ਭਾਰਤ ਅੰਦਰ ਸਿੱਖਾਂ ਲਈ ਇੱਕ ਖ਼ੁਦਮੁਖ਼ਤਿਆਰ ਮੁਲਕ ਦੀ ਹੋਂਦ ਕਾਇਮ ਕਰਨਾ ਹੈ। ਜਿਸ ਲਈ ਉਹ ਸਿੱਖ ਭਾਈਚਾਰੇ ਦੇ ਲੋਕਾਂ ਤੋਂ ਸਮਰਥਨ ਹਾਸਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਰੈਫਰੈਂਡਮ

ਸਿੱਖ ਫ਼ਾਰ ਜਸਟਿਸ ਕੀ ਹੈ ?

ਸਿੱਖਸ ਫ਼ਾਰ ਜਸਟਿਸ ਨਾਮਕ ਗਰੁੱਪ ਸਾਲ 2007 ‘ਚ ਅਮਰੀਕਾ ਵਿਖੇ ਬਣਿਆ ਸੀ। ਇਸ ਦਾ ਪ੍ਰਮੁੱਖ ਚਿਹਰਾ ਗੁਰਪਤਵੰਤ ਸਿੰਘ ਪੰਨੂ ਹੈ, ਜੋ ਕਿ ਪੰਜਾਬ ਯੂਨੀਵਰਸਿਟੀ ਤੋਂ ਕਾਨੂੰਨ ਦੀ ਪੜ੍ਹਾਈ ਕਰਨ ਤੋਂ ਬਾਅਦ ਅਮਰੀਕਾ ‘ਚ ਵਕਾਲਤ ਕਰ ਰਹੇ ਹਨ।

ਉਹ ਗਰੁੱਪ ਦੇ ਕਾਨੂੰਨੀ ਸਲਾਹਕਾਰ ਵੀ ਹਨ। ਉਨ੍ਹਾਂ ਨੇ ਖ਼ਾਲਿਸਤਾਨ ਦੇ ਸਮਰਥਨ ‘ਚ ‘ਰੈਫਰੈਂਡਮ 2020’ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ।

ਇਸ ਸੰਗਠਨ ਨੇ ਕੈਨੇਡਾ ਅਤੇ ਕਈ ਹੋਰ ਹਿੱਸਿਆਂ ਵਿੱਚ ਰਾਇਸ਼ੁਮਾਰੀ ਕਰਵਾਈ ਪਰ ਕੌਮਾਂਤਰੀ ਸਿਆਸਤ ਵਿੱਚ ਇਸ ਨੂੰ ਕੋਈ ਖ਼ਾਸ ਤਰਜੀਹ ਨਹੀਂ ਮਿਲੀ।

ਅਕਾਲ ਤਖ਼ਤ ਦੇ ਜਥੇਦਾਰ ਦਾ ਇਸ ਬਾਰੇ ਰੁਖ਼

ਸਾਲ 2020 ਵਿੱਚ ਆਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਖ਼ਾਲਿਸਤਾਨ ਦੀ ਮੰਗ ਜਾਇਜ਼ ਹੈ।

ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਸੀ, ”ਸਿੱਖ ਇਸ ਘੱਲੂਘਾਰੇ ਨੂੰ ਯਾਦ ਰੱਖਦੇ ਹਨ। ਅੰਨ੍ਹਾ ਕੀ ਭਾਲੇ ਦੋ ਅੱਖਾਂ, ਦੁਨੀਆਂ ਦਾ ਕਿਹੜਾ ਸਿੱਖ ਹੈ ਜੋ ਖ਼ਾਲਿਸਤਾਨ ਨਹੀਂ ਚਾਹੁੰਦਾ। ਭਾਰਤ ਸਰਕਾਰ ਖ਼ਾਲਿਸਤਾਨ ਦੇਵੇਗੀ ਤਾਂ ਲੈ ਲਵਾਂਗੇ।”

INDIATips & News

राहुल गांधी के घर पहुंची दिल्ली पुलिस तो नाराज कांग्रेस ने किया हंगामा, उठाया ये सवाल

ਭਾਰਤ ਜੋੜੋ ਯਾਤਰਾ ਦੌਰਾਨ ‘ਔਰਤਾਂ ‘ਤੇ ਹੋਰ ਰਹੇ ਜਿਨਸੀ ਹਮਲਿਆਂ’ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਐਤਵਾਰ ਨੂੰ ਦਿੱਲੀ ਪੁਲਿਸ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਘਰ ਪਹੁੰਚੀ ਸੀ।

ਰਾਹੁਲ ਗਾਂਧੀ ਦੇ ਘਰ ਪੁਲਿਸ ਦੇ ਆਉਣ ਦਾ ਕਾਂਗਰਸ ਸਖ਼ਤ ਵਿਰੋਧ ਕਰ ਰਹੀ ਹੈ ਅਤੇ ਪਾਰਟੀ ਵਰਕਰ ਇਸ ਨੂੰ ਲੈ ਕੇ ਰੋਸ ਜਤਾ ਰਹੇ ਹਨ।

ਸਪੈਸ਼ਲ ਕਮਿਸ਼ਨਰ (ਕਾਨੂੰਨ ਅਤੇ ਵਿਵਸਥਾ) ਸਾਗਰ ਪ੍ਰੀਤ ਹੁੱਡਾ ਨੇ ਕਿਹਾ, “ਦਿੱਲੀ ਪੁਲਿਸ ਦੀ ਰਾਹੁਲ ਗਾਂਧੀ ਨਾਲ ਮੀਟਿੰਗ ਹੋਈ ਹੈ। ਜੋ ਜਾਣਕਾਰੀ ਅਸੀਂ ਉਨ੍ਹਾਂ ਕੋਲੋਂ ਮੰਗੀ ਹੈ, ਉਹ ਸਾਡੇ ਨਾਲ ਸਾਂਝਾ ਕਰਨਗੇ। ਉਨ੍ਹਾਂ ਨੂੰ ਇੱਕ ਨੋਟਿਸ ਦਿੱਤਾ ਗਿਆ ਹੈ, ਜੋ ਉਨ੍ਹਾਂ ਦੇ ਦਫ਼ਤਰ ਦੁਆਰਾ ਪ੍ਰਾਪਤ ਕੀਤਾ ਗਿਆ ਹੈ।”

ਉਨ੍ਹਾਂ ਕਿਹਾ, “ਅਸੀਂ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਸਾਨੂੰ ਕੋਈ ਜਾਣਕਾਰੀ ਨਹੀਂ ਮਿਲੀ। ਅੱਜ ਤੀਜੀ ਵਾਰ ਪੁਲਿਸ ਉਨ੍ਹਾਂ ਦੇ ਘਰ ਗਈ ਪਰ ਹੁਣ ਤੱਕ ਸੰਸਦ ਮੈਂਬਰ ਨੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।”

ਰਾਹੁਲ ਦੇ ਘਰ ਬਾਹਰ ਪੁਲਿਸ
ਤਸਵੀਰ ਕੈਪਸ਼ਨ,ਰਾਹੁਲ ਦੇ ਘਰ ਬਾਹਰ ਪੁਲਿਸ

ਸਪੈਸ਼ਲ ਕਮਿਸ਼ਨਰ ਨੇ ਦੱਸਿਆ ਕਿ ਰਾਹੁਲ ਗਾਂਧੀ ਨੇ 30 ਜਨਵਰੀ ਨੂੰ ਸ਼੍ਰੀਨਗਰ ‘ਚ ਕਿਹਾ ਸੀ ਕਿ ਯਾਤਰਾ ਦੌਰਾਨ ਉਨ੍ਹਾਂ ਨੂੰ ਕਈ ਔਰਤਾਂ ਮਿਲੀਆਂ, ਜੋ ਰੋ ਰਹੀਆਂ ਸਨ। ਉਨ੍ਹਾਂ ਨਾਲ ਬਲਾਤਕਾਰ ਹੋਇਆ ਸੀ। ਹੁਣ ਉਨ੍ਹਾਂ ਨੂੰ ਕਈ ਜਾਣਕਾਰੀਆਂ ਇਕੱਠੀਆਂ ਕਰਨ ਵਿੱਚ ਸਮਾਂ ਲੱਗ ਸਕਦਾ ਹੈ ਪਰ ਉਹ ਜਲਦ ਹੀ ਜਾਣਕਾਰੀ ਦੇਣਗੇ।

ਆਪਣੇ ਬਿਆਨ ‘ਚ ਕੀ ਕਿਹਾ ਸੀ ਰਾਹੁਲ ਨੇ

ਭਾਰਤ ਜੋੜੋ ਯਾਤਰਾ
ਤਸਵੀਰ ਕੈਪਸ਼ਨ,ਭਾਰਤ ਜੋੜੋ ਯਾਤਰਾ ਦੌਰਾਨ ਕਸ਼ਮੀਰ ਵਿੱਚ ਰਾਹੁਲ ਗਾਂਧੀ

ਭਾਰਤ ਜੋੜੋ ਯਾਤਰਾ ਦੇ ਸ਼੍ਰੀਨਗਰ ਪਹੁੰਚਣ ‘ਤੇ ਰਾਹੁਲ ਗਾਂਧੀ ਨੇ ਆਪਣੇ ਇੱਕ ਭਾਸ਼ਣ ‘ਚ ਕਿਹਾ ਸੀ ਇਸ ਉਨ੍ਹਾਂ ਨੂੰ ਇਸ ਦੌਰਾਨ ਕਈ ਔਰਤਾਂ ਮਿਲੀਆਂ, ਜਿਨ੍ਹਾਂ ਨੇ ਕਿਹਾ ਕਿ ‘ਉਨ੍ਹਾਂ ਨਾਲ ਬਲਾਤਕਾਰ ਹੋਇਆ ਸੀ’।

ਰਾਹੁਲ ਨੇ ਕਿਹਾ ਸੀ ਕਿ ਔਰਤਾਂ ਨੇ ਕਿਹਾ ਸੀ ਕਿ ”ਉਨ੍ਹਾਂ ਦਾ ਕਿਸੇ ਨੇ ਸ਼ੋਸ਼ਣ ਕੀਤਾ ਹੈ, ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਨੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਹੈ ਅਤੇ ਜਦੋਂ ਮੈਂ ਉਨ੍ਹਾਂ ਨੂੰ ਕਹਿੰਦਾ ਸੀ ਕਿ ਭੈਣ ਮੈਂ ਪੁਲਿਸ ਨੂੰ ਦੱਸਾਂ..ਤਾਂ ਉਹ ਮੈਨੂੰ ਕਹਿੰਦੀਆਂ ਸਨ ਕਿ ਰਾਹੁਲ ਜੀ ਪੁਲਿਸ ਨੂੰ ਨਾ ਦੱਸੋ। ਅਸੀਂ ਚਾਹੁੰਦੇ ਹਾਂ ਕਿ ਤੁਹਾਨੂੰ ਪਤਾ ਹੋਵੇ, ਪਰ ਪੁਲਿਸ ਨੂੰ ਨਾ ਦੱਸਣਾ, ਸਾਡਾ ਹੋਰ ਵੀ ਨੁਕਸਾਨ ਹੋ ਜਾਵੇਗਾ।”

ਲਾਈਨ

ਭਾਰਤ ਜੋੜੋ ਯਾਤਰਾ ਬਾਰੇ ਖਾਸ ਗੱਲਾਂ

  • ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪਿਛਲੇ ਸਾਲ ਸਤੰਬਰ ਮਹੀਨੇ ‘ਚ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਸੀ
  • ਦੇਸ਼ ਦੇ ਵੱਖ-ਵੱਖ ਸੂਬਿਆਂ ਦੇ 75 ਜ਼ਿਲ੍ਹਿਆਂ ਵਿੱਚੋਂ ਲੰਘੀ ਇਹ ਯਾਤਰਾ ਸ਼੍ਰੀਨਗਰ ਦੇ ਲਾਲ ਚੌਕ ‘ਚ ਖ਼ਤਮ ਹੋਈ ਸੀ
  • ਕਾਂਗਰਸ ਮੁਤਾਬਕ, ਇਹ ਯਾਤਰਾ 136 ਦਿਨਾਂ ‘ਚ ਪੂਰੀ ਹੋਈ ਸੀ, ਇਨ੍ਹਾਂ 136 ਦਿਨਾਂ ਵਿੱਚੋਂ 116 ਦਿਨ ਚੱਲਣ ਵਾਲੇ ਦਿਨ ਸਨ
  • ਯਾਤਰਾ ‘ਚ ਸ਼ਾਮਲ ਲੋਕ ਰੋਜ਼ਾਨਾ ਲਗਭਗ 23-24 ਕਿਲੋਮੀਟਰ ਤੱਕ ਚੱਲਦੇ ਸਨ
  • ਭਾਰਤ ਜੋੜੋ ਯਾਤਰਾ (ਯੂਨਾਇਟ ਇੰਡੀਆ ਮਾਰਚ) ਇੱਕ ਸਿਆਸੀ ਮਾਰਚ ਸੀ
  • ਇਸ ਦਾ ਟੀਚਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਬੀਜੇਪੀ) ਨੂੰ ਨਿਸ਼ਾਨਾ ਬਣਾਉਣਾ ਸੀ
  • ਹਾਲਾਂਕਿ, ਰਾਹੁਲ ਗਾਂਧੀ ਆਪ ਇਸ ਯਾਤਰਾ ਬਾਰੇ ਕਹਿੰਦੇ ਰਹੇ ਹਨ ਕਿ ਇਸ ਨੂੰ ਵੋਟਾਂ ਦੀ ਸਿਆਸਤ ਨਾਲ ਜੋੜ ਕੇ ਨਾ ਦੇਖਿਆ ਜਾਵੇ
  • ਇਸ ਯਾਤਰਾ ‘ਚ ਸਿਆਸੀ ਕਾਰਕੁਨ ਤੇ ਫ਼ਿਲਮੀ ਸਿਤਾਰਿਆਂ ਸਣੇ ਵੱਡੀ ਗਿਣਤੀ ‘ਚ ਆਮ ਲੋਕ ਜੁੜੇ ਸਨ
ਲਾਈਨ

ਭੜਕੇ ਕਾਂਗਰਸ ਆਗੂ

ਰਾਹੁਲ ਗਾਂਧੀ ਦੇ ਘਰ ਪੁਲਿਸ ਦੇ ਪਹੁੰਚਣ ਤੋਂ ਬਾਅਦ ਹੀ ਕਾਂਗਰਸ ਆਗੂਆਂ ਨੇ ਕੇਂਦਰ ਸਰਕਾਰ ‘ਤੇ ਹਮਲਾ ਬੋਲ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਰਾਹੁਲ ਗਾਂਧੀ ਨੋਟਿਸ ਦਾ ਜਵਾਬ ਦੇ ਰਹੇ ਹਨ ਤਾਂ ਪੁਲਿਸ ਉਨ੍ਹਾਂ ਦੇ ਘਰ ਕਿਉਂ ਆਈ।

ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਬਿਆਨ ‘ਤੇ ਨੋਟਿਸ ਭੇਜਿਆ ਸੀ, ਜਿਸ ‘ਚ ਉਨ੍ਹਾਂ ਨੂੰ ਕੁਝ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ ਗਿਆ ਸੀ।

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ, “ਉਨ੍ਹਾਂ (ਪੁਲਿਸ) ਲਈ ਗ੍ਰਹਿ ਮੰਤਰਾਲੇ ਅਤੇ ਉਸ ਤੋਂ ਉੱਪਰ ਦੇ ਨਿਰਦੇਸ਼ਾਂ ਤੋਂ ਬਿਨਾਂ ਇੱਥੇ ਤੱਕ ਪਹੁੰਚਣਾ ਸੰਭਵ ਨਹੀਂ ਹੈ। ਜਦੋਂ ਰਾਹੁਲ ਗਾਂਧੀ ਨੇ ਕਹਿ ਦਿੱਤਾ ਕਿ ਉਨ੍ਹਾਂ ਨੂੰ ਨੋਟਿਸ ਮਿਲਿਆ ਹੈ, ਉਹ ਇਸ ਦਾ ਜਵਾਬ ਦੇਣਗੇ, ਤਾਂ ਇਸ ਦੇ ਬਾਵਜੂਦ ਵੀ ਪੁਲਿਸ ਇੱਥੇ ਪਹੁੰਚ ਗਈ ਹੈ।”

ਉਨ੍ਹਾਂ ਕਿਹਾ, “ਇਨ੍ਹਾਂ ਦੀ ਹਿੰਮਤ ਕਿਵੇਂ ਹੋ ਗਈ ਕਿ ਇੱਥੋਂ ਤੱਕ ਕਿਵੇਂ ਪਹੁੰਚ ਗਏ। ਪੂਰਾ ਦੇਸ਼ ਇਨ੍ਹਾਂ ਦੀਆਂ ਹਰਕਤਾਂ ਨੂੰ ਦੇਖ ਰਿਹਾ ਹੈ। ਦੇਸ਼ ਇਨ੍ਹਾਂ ਨੂੰ ਮੁਆਫ ਨਹੀਂ ਕਰੇਗਾ। ਅੱਜ ਦੀ ਹਰਕਤ ਬਹੁਤ ਗੰਭੀਰ ਹੈ। ਜਾਂਚ ਤੋਂ ਕੋਈ ਵੀ ਇਨਕਾਰ ਨਹੀਂ ਕਰ ਰਿਹਾ ਹੈ।”

ਰਾਹੁਲ ਗਾਂਧੀ ਮਾਮਲਾ

ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਕਿਹਾ, “ਅਸੀਂ ਘਟਨਾਕ੍ਰਮ ਦਾ ਜਵਾਬ ਨਿਯਮਾਂ ਅਨੁਸਾਰ ਦੇਵਾਂਗੇ, ਪਰ ਇਸ ਤਰ੍ਹਾਂ ਆਉਣਾ ਕਿੱਥੋਂ ਤੱਕ ਸਹੀ ਹੈ? ਭਾਰਤ ਜੋੜੋ ਯਾਤਰਾ ਨੂੰ ਖਤਮ ਹੋਏ ਅੱਜ 45 ਦਿਨ ਹੋ ਗਏ ਹਨ, ਉਹ ਅੱਜ ਪੁੱਛ ਰਹੇ ਹਨ। ਇਹ ਦਰਸਾਉਂਦਾ ਹੈ ਕਿ ਸਰਕਾਰ ਘਬਰਾ ਹੋਈ ਹੈ। ਹੁਣੇ ਮੈਨੂੰ ਅੰਦਰ ਜਾਣ ਤੋਂ ਰੋਕਿਆ ਗਿਆ। ਕਿਉਂ ਰੋਕਿਆ ਗਿਆ, ਇਹ ਸੜਕ ਹੈ, ਇੱਥੇ ਕੋਈ ਵੀ ਆ ਜਾ ਸਕਦਾ ਹੈ।”

ਭਾਰਤ ਜੋੜੋ ਯਾਤਰਾ

ਇਸ ਦੇ ਨਾਲ ਹੀ ਕਾਂਗਰਸ ਦੇ ਕਮਿਊਨੀਕੇਸ਼ਨ ਇੰਚਾਰਜ ਜੈਰਾਮ ਰਮੇਸ਼ ਨੇ ਵੀ ਪੁਲਿਸ ਦੇ ਆਉਣ ਦੀ ਆਲੋਚਨਾ ਕੀਤੀ ਹੈ।

ਉਨ੍ਹਾਂ ਕਿਹਾ, “ਭਾਰਤ ਜੋੜੋ ਯਾਤਰਾ ਨੂੰ ਖਤਮ ਹੋਏ 45 ਦਿਨ ਹੋ ਗਏ ਹਨ। ਉਹ 45 ਦਿਨਾਂ ਬਾਅਦ ਸਵਾਲ ਪੁੱਛ ਰਹੇ ਹਨ। ਜੇਕਰ ਉਨ੍ਹਾਂ ਨੂੰ ਇੰਨੀਂ ਹੀ ਚਿੰਤਾ ਸੀ ਤਾਂ ਫਰਵਰੀ ‘ਚ ਹੀ ਉਨ੍ਹਾਂ (ਰਾਹੁਲ ਗਾਂਧੀ) ਕੋਲ ਕਿਉਂ ਨਹੀਂ ਗਏ? ਰਾਹੁਲ ਗਾਂਧੀ ਦੀ ਕਾਨੂੰਨੀ ਟੀਮ ਕਾਨੂੰਨ ਮੁਤਾਬਕ ਇਸ ਦਾ ਜਵਾਬ ਦੇਵੇਗੀ।”

INDIAinternational

People gathered in support of the Indian High Commission

Some Sikh organizations protested against the ongoing Punjab Police action against Amritpal Singh at the Indian High Commission in London on Sunday.

According to the Indian Ministry of External Affairs, the protesters entered the building and pulled down the Indian flag from the Indian High Commission building.

In opposition to this and in support of the High Commission, people of Indian origin gathered outside the High Commission.

PUNJABSIKH SANGAT

ਅਮ੍ਰਿਤਪਾਲ ਸਿੰਘ ‘ਤੇ ਕਾਰਵਾਈ: ਇੱਥੇ ਕੁਝ ਲੋਕ ਕਿਉਂ ‘ਦਹਿਸ਼ਤ ਦੇ ਸਾਏ ਹੇਠ’ ਜੀਣ ਦੀ ਗੱਲ ਆਖ ਰਹੇ ਹਨ

“ਮੈਂ ਤੇ ਮੇਰੀ ਪਤਨੀ ਬੁਟੀਕ ਚਲਾ ਰਹੇ ਹਾਂ। ਸਾਡਾ ਬਹੁਤਾ ਕੰਮ ਆਨ-ਲਈਨ ਹੈ। ਅਮ੍ਰਿਤਪਾਲ ਸਿੰਘ ਵਾਲੀ ਘਟਨਾ ਤੋਂ ਬਾਅਦ ਦੁਕਾਨਦਾਰਾਂ ਵਿੱਚ ਸਹਿਮ ਦਾ ਮਾਹੌਲ ਹੈ।”

“ਪੈਰਾ ਮਿਲਟਰੀ ਫੋਰਸ ਦਿਨ-ਰਾਤ ਸ਼ਹਿਰ ਵਿੱਚ ਘੁੰਮਦੀ ਨਜ਼ਰ ਆਉਂਦੀ ਹੈ। ਸਾਡਾ ਕੰਮ ਵੀ ਪ੍ਰਭਾਵਿਤ ਹੋ ਗਿਆ ਹੈ।”

ਇਹ ਸ਼ਬਦ ਜ਼ਿਲਾ ਜਲੰਧਰ ਅਧੀਨ ਪੈਂਦੇ ਕਸਬਾ ਸ਼ਾਹਕੋਟ ਸ਼ਹਿਰ ਵਿੱਚ ਕੱਪੜੇ ਦੀ ਸਿਲਾਈ ਕਰਨ ਵਾਲੇ ਹਰਵਿੰਦਰ ਸਿੰਘ ਦੇ ਹਨ।

ਅਸਲ ਵਿੱਚ 18 ਮਾਰਚ ਨੂੰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਕਾਫ਼ਲੇ ਨਾਲ ਚੱਲ ਰਹੇ ਉਨਾਂ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਵੱਲੋਂ ਫਲੈਗ ਮਾਰਚ ਕੀਤੇ ਜਾ ਰਹੇ ਹਨ।

ਪੁਲਿਸ ਮੁਤਾਬਕ ਹਾਲੇ ਤੱਕ ਅਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਪਰ ਉਸ ਦੇ 154 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਹਰਵਿੰਦਰ ਸਿੰਘ ਆਪਣੀ ਗੱਲ ਜਾਰੀ ਰੱਖਦੇ ਹੋਏ ਕਹਿੰਦੇ ਹਨ, “ਅਸਲ ਕਹਾਣੀ ਤਾਂ ਇਹ ਹੈ ਕੀ ਸਰਕਾਰ 19 ਮਾਰਚ ਨੂੰ ਹੋਈ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਹੋਣ ਵਾਲੇ ਵੱਡੇ ਇਕੱਠ ਨੂੰ ਰੋਕਣਾ ਚਾਹੁੰਦੀ ਸੀ। ਅਸੀਂ ਤਾਂ ਦਹਿਸ਼ਤ ਦੇ ਸਾਏ ਹੇਠ ਹੀ ਆਪਣੀ ਦੁਕਾਨਦਾਰੀ ਕਰਨ ਲਈ ਮਜਬੂਰ ਹਾਂ।”

ਉਨ੍ਹਾਂ ਕਿਹਾ, “ਹਰ ਪਾਸੇ ਪੈਰਾ ਮਿਲਟਰੀ ਫੋਰਸ ਹਥਿਆਰਬੰਦ ਹੋ ਕੇ ਘੁੰਮ ਰਹੀ ਹੈ, ਜਿਸ ਕਾਰਨ ਪਿੰਡਾਂ ਵਿੱਚੋਂ ਗਾਹਕ ਵੀ ਸ਼ਹਿਰ ਵੱਲ ਘੱਟ ਆ ਰਿਹਾ ਹੈ।”

ਅਮ੍ਰਿਤਪਾਲ ਸਿੰਘ
Line

ਅਮ੍ਰਿਤਪਾਲ ਸਿੰਘ ‘ਤੇ ਪੁਲਿਸ ਦੀ ਕਾਰਵਾਈ: ਹੁਣ ਤੱਕ ਕੀ-ਕੀ ਹੋਇਆ

  • ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਫੜ੍ਹਨ ਲਈ ਪੰਜਾਬ ਪੁਲਿਸ ਵੱਲੋਂ ਸ਼ਨੀਵਾਰ ਤੋਂ ਸ਼ੁਰੂ ਕੀਤੀ ਗਈ ਕਾਰਵਾਈ ਜਾਰੀ ਹੈ
  • ਹੁਣ ਤੱਕ ਪੰਜਾਬ ਪੁਲਿਸ ਨੇ ਅਮ੍ਰਿਤਪਾਲ ਸਿੰਘ ਦੇ 154 ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ
  • ਪਰ ਪੁਲਿਸ ਦਾ ਕਹਿਣਾ ਹੈ ਕਿ ਅਮ੍ਰਿਤਪਾਲ ਅਜੇ ਉਨ੍ਹਾਂ ਦੀ ਗ੍ਰਿਫ਼ਤ ਤੋਂ ਬਾਹਰ ਹਨ ਤੇ ਉਨ੍ਹਾਂ ਦੀ ਭਾਲ਼ ਜਾਰੀ ਹੈ
  • ਇਹ ਕਾਰਵਾਈ ਸ਼ਨੀਵਾਰ ਨੂੰ ਜਲੰਧਰ ਅਤੇ ਸ਼ਾਹਕੋਟ ਦੇ ਇਲਾਕਿਆਂ ਤੋਂ ਸ਼ੁਰੂ ਕੀਤੀ ਗਈ ਸੀ
  • ਜੇ ਕੋਈ ਪੰਜਾਬ ’ਤੇ ਮਾੜੀ ਅੱਖ ਰੱਖੇ ਤਾਂ ਪੰਜਾਬ ਇਸ ਨੂੰ ਬਰਦਾਸ਼ ਨਹੀਂ ਕਰਦਾ ਹੈ: ਭਗਵੰਤ ਮਾਨ
  • ਅਮ੍ਰਿਤਪਾਲ ਸਿੰਘ ਦੇ ਵਕੀਲ ਕਿਹਾ ਕਿ ਅਮ੍ਰਿਤਪਾਲ ਖ਼ਿਲਾਫ਼ ਵੀ ਐੱਨਐੱਸਏ ਲਗਾ ਦਿੱਤਾ ਗਿਆ ਹੈ
  • ਇਸ ਤੋਂ ਪਹਿਲਾਂ ਪੁਲਿਸ ਨੇ 5 ਲੋਕਾਂ ਉਪਰ ਐੱਨਐੱਸਏ ਲਗਾਉਣ ਦੀ ਪੁਸ਼ਟੀ ਕੀਤੀ ਸੀ
  • ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਮੰਗਲਵਾਰ ਦੁਪਹਿਰ ਤੱਕ ਮੁਅੱਤਲ ਹਨ
  • ਕੁਝ ਜ਼ਿਲ੍ਹਿਆਂ ਵਿੱਚ ਧਾਰਾ 144 ਲਗਾਈ ਗਈ ਹੈ ਤੇ ਪੁਲਿਸ ਫਲੈਗ ਮਾਰਚ ਵੀ ਕੱਢ ਰਹੀ ਹੈ
Line

ਪੁਲਿਸ ਤੇ ਮਿਲਟਰੀ ਦੀ ਗਸ਼ਤ: ‘ਦਹਿਸ਼ਤ ਪੈਦਾ ਕਰਨ ਵਾਲਾ ਵਰਤਾਰਾ’

ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਵੱਲੋਂ ਸ਼ਾਹਕੋਟ ਅਤੇ ਪੁਲਿਸ ਜ਼ਿਲਾ ਦਿਹਾਤੀ ਜਲੰਧਰ ਅਧੀਨ ਪੈਂਦੇ ਕਸਬਾ ਮਹਿਤਪੁਰ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਵਿੱਚ ਜੰਗੀ ਪੱਧਰ ‘ਤੇ ਗਸ਼ਤ ਕੀਤੀ ਜਾ ਰਹੀ ਹੈ।

ਬੀਬੀਸੀ ਵੱਲੋਂ ਇਸ ਖੇਤਰ ਦੇ ਸ਼ਹਿਰੀ ਅਤੇ ਪੇਂਡੂ ਲੋਕਾਂ ਨੂੰ ਅਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਉਪਰ ਕੀਤੀ ਕਾਰਵਾਈ ਬਾਅਦ ਪੈਦਾ ਹੋਏ ਹਾਲਾਤ ਬਾਰੇ ਪੁੱਛਿਆ ਗਿਆ ਤਾਂ ਇੱਕੋ ਜਵਾਬ ਮਿਲਿਆ, “ਅਸੀਂ ਡਰੇ ਹੋਏ ਹਾਂ ਕਿ ਕਿਤੇ ਪੰਜਾਬ ਦਾ ਮਾਹੌਲ ਖਰਾਬ ਨਾ ਹੋ ਜਾਵੇ।”

ਮਹਿਤਪੁਰ ਨੇੜਲੇ ਪਿੰਡ ਬਘੇਲਾ ਦੇ ਵਸਨੀਕ ਮਨਜੀਤ ਸਿੰਘ ਕਹਿੰਦੇ ਹਨ, “ਮੈਂ 1984 ਦੇ ਦਿਨਾਂ ਤੋਂ ਬਾਅਦ ਪਹਿਲੀ ਵਾਰ ਪਿੰਡਾਂ ਵਿੱਚ ਫੌਜੀਆਂ ਵਰਗੀ ਬਾਹਰਲੀ ਪੁਲਿਸ ਦੇਖੀ ਹੈ। ਇਹ ਵਰਤਾਰਾ ਪੰਜਾਬੀਆਂ ਲਈ ਦਹਿਸ਼ਤ ਪੈਦਾ ਕਰ ਰਿਹਾ ਹੈ।”

“ਅਮ੍ਰਿਤਪਾਲ ਸਿੰਘ ਨੂੰ ਪੁਲਿਸ ਸਹਿਜ ਢੰਗ ਨਾਲ ਉਸ ਦੇ ਘਰੋਂ ਵੀ ਗ੍ਰਿਫਤਾਰ ਕਰ ਸਕਦੀ ਸੀ ਪਰ ਸਰਕਾਰ ਨੇ ਉਨਾਂ ਨੂੰ ਰਸਤੇ ਵਿੱਚ ਘੇਰਿਆ, ਇਹ ਗ਼ਲਤ ਸੀ। ਅਸੀਂ ਭਗਵੰਤ ਮਾਨ ਨੂੰ 92 ਸੀਟਾਂ ਜਿਤਾ ਕੇ ਮੁੱਖ ਮੰਤਰੀ ਇਸ ਲਈ ਨਹੀਂ ਬਣਾਇਆ ਸੀ ਕਿ ਉਹ ਲੋਕਾਂ ਦਾ ਧਿਆਨ ਅਸਲ ਬੁਣਿਆਦੀ ਮੁੱਦਿਆਂ ਤੋਂ ਪਾਸੇ ਕਰਨ ਲਈ ਅਜਿਹੇ ਬੇਲੋੜੇ ਮਸਲੇ ਖੜ੍ਹੇ ਕਰੇ।”

ਸੁਲੱਖਣ ਸਿੰਘ
ਤਸਵੀਰ ਕੈਪਸ਼ਨ,ਸੁਲੱਖਣ ਸਿੰਘ

ਸ਼ਾਹਕੋਟ ਅਤੇ ਮਹਿਤਪੁਰ ਦੇ ਬਜ਼ਾਰਾਂ ਵਿੱਚ ਹਰ ਦੁਕਾਨ ਤੇ ਦਫਤਰਾਂ ਵਿੱਚ ਆਮ ਵਾਂਗ ਕੰਮ-ਕਾਰ ਹੋ ਰਿਹਾ ਸੀ। ਆਮ ਲੋਕਾਂ ਦਾ ਸਰਕਾਰ ਨੂੰ ਇਹ ਸਵਾਲ ਜ਼ਰੂਰ ਸੀ ਕੇ ਇੱਕ ਵਿਅਕਤੀ ਨੂੰ ਫੜਨ ਲਈ ਐਡਾ ‘ਅਡੰਬਰ’ ਕਿਉਂ ਰਚਿਆ ਗਿਆ।

ਸ਼ਾਹਕੋਟ ਦੇ ਬਾਜ਼ਾਰ ਵਿੱਚ ਖਰੀਦੋ-ਫਰੋਖ਼ਤ ਕਰ ਰਹੇ ਸੁਲੱਖਣ ਸਿੰਘ ਨੇ ਅਮ੍ਰਿਤਪਾਲ ਦੇ ਖਿਲਾਫ਼ ਕੀਤੀ ਕਾਰਵਾਈ ਨੂੰ ਆਪਣੇ ਸ਼ਬਦਾਂ ਵਿੱਚ ਇਸ ਤਰ੍ਹਾਂ ਬਿਆਨ ਕੀਤਾ।

“ਸੂਬਾ ਤੇ ਕੇਂਦਰ ਸਰਕਾਰਾਂ ਸਿੱਖਾਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਸਿਰਜਣ ਲਈ ਕੇਂਦਰੀ ਸੁਰੱਖਿਆ ਬਲਾਂ ਨੂੰ ਪੰਜਾਬ ਵਿੱਚ ਵਰਤ ਰਹੀਆਂ ਹਨ। ਸਾਨੂੰ ਆਜ਼ਾਦ ਭਾਰਤ ਵਿੱਚ ਗੁਲਾਮੀ ਵਾਲਾ ਅਹਿਸਾਸ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ, ਜੋ ਲੋਕਤੰਤਰ ਲਈ ਠੀਕ ਨਹੀਂ ਹੈ।”

ਅਮ੍ਰਿਤਪਾਲ ਸਿੰਘ
ਤਸਵੀਰ ਕੈਪਸ਼ਨ,ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇੰਟਰਨੈਟ ਸੇਵਾ ਨੂੰ ਬੰਦ ਕਰਨ ਉੱਪਰ ਵੀ ਕਈ ਕਾਰੋਬਾਰੀਆਂ ਨੇ ਸਵਾਲ ਚੁੱਕੇ।

ਇੰਟਰਨੈਟ ਸੇਵਾ ਨੂੰ ਬੰਦ ਕਰਨ ’ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇੰਟਰਨੈਟ ਸੇਵਾ ਨੂੰ ਬੰਦ ਕਰਨ ਉੱਪਰ ਵੀ ਕਈ ਕਾਰੋਬਾਰੀਆਂ ਨੇ ਸਵਾਲ ਚੁੱਕੇ।

ਸੁਲੱਖਣ ਸਿੰਘ ਕਹਿੰਦੇ ਹਨ, “ਲਗਾਤਾਰ ਇੰਟਰਨੈਟ ਬੰਦ ਰਹਿਣ ਕਾਰਨ ਸਾਡਾ ਵਿਦੇਸ਼ਾਂ ਵਿੱਚ ਵਸੇ ਸਾਡੇ ਆਪਣਿਆਂ ਨਾਲ ਹੀ ਸੰਪਰਕ ਟੁੱਟ ਗਿਆ। ਈ-ਮੇਲ ਨਹੀਂ ਚੱਲੀ, ਜਿਸ ਕਰਕੇ ਸਥਾਨਕ ਪੱਧਰ ‘ਤੇ ਸਾਡਾ ਬਿਜ਼ਨਸ ਬੁਰੀ ਤਰ੍ਹਾਂ ਨਾਲ ਪ੍ਰਭਾਵਤ ਹੋਇਆ ਹੈ।”

ਉਹ ਆਪਣੀ ਗੱਲ ਜਾਰੀ ਰੱਖਦੇ ਹੋਏ ਕਹਿੰਦੇ ਹਨ, “ਅਮ੍ਰਿਤਪਾਲ ਸਿੰਘ ਦਾ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਅਤੇ ਅੰਮ੍ਰਿਤ ਛਕਾਉਣ ਦੀ ਮੁਹਿੰਮ ਵਧੀਆ ਕਦਮ ਸੀ ਪਰ ਸਰਕਾਰ ਨੇ ਉਸ ਦੀਆਂ ਗਤੀਵਿਧੀਆਂ ਨੂੰ ਦੇਸ਼ ਲਈ ਖ਼ਤਰਾ ਕਿਵੇਂ ਮੰਨਿਆ, ਇਸ ਗੱਲ ਦੀ ਸਮਝ ਨਹੀਂ ਆ ਰਹੀ।”

ਅਮ੍ਰਿਤਪਾਲ ਸਿੰਘ
ਤਸਵੀਰ ਕੈਪਸ਼ਨ,ਜ਼ਿਲਾ ਜਲੰਧਰ ਵਿੱਚ ਹੀ ਬਣੇ ਇੱਕ ਵੱਡੇ ਗੁਰਦੁਆਰਾ ਬੁਲੰਦਪੁਰੀ ਸਾਹਿਬ ਦੇ ਬਾਹਰ ਵੱਡੀ ਗਿਣਤੀ ਵਿੱਚ ਕੇਂਦਰੀ ਸੁਰੱਖਿਆ ਦਸਤੇ ਮੁੱਸ਼ਤੈਦ ਸਨ।

ਅਮ੍ਰਿਤਪਾਲ ਸਿੰਘ ਬਾਰੇ ਅਫਵਾਹਾਂ

ਇਹ ਵੀ ਦੇਖਣ ਵਿੱਚ ਆਇਆ ਕਿ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਪੰਜਾਬ ਪੁਲਿਸ ਦੇ ਥਾਣਿਆਂ ਸਾਹਮਣੇ ਕੀਤੀ ਗਈ ਹੈ।

ਸ਼ਾਹਕੋਟ ਅਤੇ ਮਹਿਤਪੁਰ ਦੇ ਥਾਣਿਆਂ ਅੱਗੇ ਹਥਿਆਰਬੰਦ ਸੁਰੱਖਿਆ ਬਲ ਮੌਜੂਦ ਸਨ।

ਦੇਖਣ ਵਿਚ ਆਇਆ ਕੇ ਇਨਾਂ ਥਾਣਿਆਂ ਦੇ ਮੇਨ ਗੇਟ ਬੰਦ ਸਨ। ਥਾਣੇ ਵਿੱਚ ਕੈਮਰਾ ਲੈ ਕੇ ਜਾਣ ਤੋਂ ਵੀ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਰੋਕ ਦਿੱਤਾ ਗਿਆ।

ਦੂਜੀ ਗੱਲ ਇਹ ਵੀ ਉੱਭਰ ਕੇ ਸਾਹਮਣੇ ਆਈ ਹੈ ਕਿ ਅਮ੍ਰਿਤਪਾਲ ਸਿੰਘ ਨੂੰ ਲੈ ਕੇ ਅਫਵਾਹਾਂ ਦੀ ਭਰਮਾਰ ਸੀ।

ਜ਼ਿਲਾ ਜਲੰਧਰ ਵਿੱਚ ਹੀ ਬਣੇ ਇੱਕ ਵੱਡੇ ਗੁਰਦੁਆਰਾ ਬੁਲੰਦਪੁਰੀ ਸਾਹਿਬ ਦੇ ਬਾਹਰ ਵੱਡੀ ਗਿਣਤੀ ਵਿੱਚ ਕੇਂਦਰੀ ਸੁਰੱਖਿਆ ਦਸਤੇ ਮੁੱਸ਼ਤੈਦ ਸਨ।

ਗੁਰਦੁਆਰੇ ਦੇ ਸਾਹਮਣੇ ਤੋਂ ਲੰਘਣ ਵਾਲੀ ਲਿੰਕ ਸੜਕ ਉੱਪਰ ਇਨਾਂ ਸੁਰੱਖਿਆ ਬਲਾਂ ਵੱਲੋਂ ਹਥਿਆਰਬੰਦ ਨਾਕਾਬੰਦੀ ਕੀਤੀ ਹੋਈ ਹੈ।

ਗਗਨਦੀਪ ਸਿੰਘ
ਤਸਵੀਰ ਕੈਪਸ਼ਨ,ਗਗਨਦੀਪ ਸਿੰਘ ਮਹਿਤਪੁਰ ਵਿੱਚ ਫਾਸਟ ਫੂਡ ਦੀ ਦੁਕਾਨ ਚਲਾਉਂਦੇ ਹਨ।

ਮਹਿਤਪੁਰ ਦੇ ਵਸਨੀਕ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਗੁਰਦਵਾਰੇ ਦੇ ਸਾਹਮਣੇ 18 ਮਾਰਚ ਤੋਂ ਹੀ ਇਹ ਦਸਤੇ ਮੌਜੂਦ ਹਨ।

“ਗੁਰਦੁਆਰੇ ਵਿੱਚ ਆਉਣ ਵਾਲੇ ਹਰ ਸਖਸ਼ ਅਤੇ ਵਾਹਨਾਂ ਉੱਪਰ ਕਰੜੀ ਨਜ਼ਰ ਰੱਖੀ ਜਾ ਰਹੀ ਹੈ।”

ਗਗਨਦੀਪ ਸਿੰਘ ਨੇ ਦੱਸਿਆ ਕਿ ਉਹ ਮਹਿਤਪੁਰ ਵਿੱਚ ਫਾਸਟ ਫੂਡ ਦੀ ਦੁਕਾਨ ਚਲਾਉਂਦੇ ਹਨ।

ਉਹ ਕਹਿੰਦੇ ਹਨ, “ਅਮ੍ਰਿਤਪਾਲ ਸਿੰਘ ਖਿਲਾਫ਼ ਕਾਰਵਾਈ ਕਰਨ ਦੇ ਢੰਗ ਤੋਂ ਪੂਰੇ ਦੋਆਬੇ ਦੇ ਲੋਕ ਡਰੇ ਹੋਏ ਹਨ। ਬਾਹਰਲੀ ਪੁਲਿਸ ਨੂੰ ਪੰਜਾਬ ਵਿੱਚ ਤਾਇਨਾਤ ਕਰਨਾ ਸਰਕਾਰ ਦਾ ਗਲਤ ਕਦਮ ਹੈ। ਸਰਕਾਰ ਨੇ ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਉਹ ਗੈਂਗਸਟਰਾਂ ਵਿਰੁੱਧ ਕੇਂਦਰੀ ਸੁਰੱਖਿਆ ਬਲਾਂ ਨੂੰ ਵਰਤੇ ਨਾ ਕੇ ਸਿੱਖਾਂ ਵਿਰੁੱਧ।”

ਜ਼ਿਕਰਯੋਗ ਹੈ ਕਿ 18 ਮਾਰਚ ਤੋਂ ਹੀ ਪੰਜਾਬ ਭਰ ਵਿੱਚ ਹੀ ਇਹ ਚਰਚਾ ਚੱਲੀ ਸੀ ਕਿ ਅੰਮ੍ਰਿਤਪਾਲ ਸਿੰਘ ਇਸ ਗੁਰਦਵਾਰੇ ਵਿੱਚ ਦਾਖਲ ਹੋਏ ਸਨ।

ਲੰਘੇ ਐਤਵਾਰ ਨੂੰ ਇਸ ਚਰਚਾ ਨੇ ਜ਼ੋਰ ਫੜਿਆ ਕਿ ਅਮ੍ਰਿਤਪਾਲ ਸਿੰਘ ਨੂੰ ਇਸੇ ਗੁਰਦਵਾਰੇ ਵਿੱਚੋਂ ਕਾਬੂ ਕਰ ਲਿਆ ਗਿਆ ਹੈ।

ਅਮ੍ਰਿਤਪਾਲ ਸਿੰਘ

ਇਸ ਚਰਚਾ ਦੀ ਪੜਤਾਲ ਕਰਨ ਲਈ ਬੀਬੀਸੀ ਦੀ ਟੀਮ ਗੁਰਦੁਆਰਾ ਬੁਲੰਦਪੁਰੀ ਸਾਹਿਬ ਵਿਖੇ ਪੁੱਜੀ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਪਲਵਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਪਰਵਿੰਦਰਪਾਲ ਸਿੰਘ ਨੇ ਕੈਮਰੇ ‘ਤੇ ਅਮ੍ਰਿਤਪਾਲ ਸਿੰਘ ਵਾਲੀ ਘਟਨਾ ਬਾਰੇ ਬੋਲਣ ਤੋਂ ਇਨਕਾਰ ਕਰ ਦਿੱਤਾ।

ਇਨਾਂ ਮੈਂਬਰਾਂ ਨੇ ਦੱਸਿਆ ਕੇ ਗੁਰਦੁਆਰਾ ਬੁਲੰਦਪੁਰੀ ਸਾਹਿਬ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।

ਕਮੇਟੀ ਮੈਂਬਰਾਂ ਨੇ ਇੱਕ-ਸੁਰ ਵਿੱਚ ਕਿਹਾ, “ਅਮ੍ਰਿਤਪਾਲ ਸਿੰਘ ਨਾ ਤਾਂ ਖੁਦ ਕਦੇ ਗੁਰਦੁਆਰਾ ਬੁਲੰਦਪੁਰੀ ਸਾਹਿਬ ਆਏ ਤੇ ਨਾ ਹੀ ਉਨਾਂ ਦਾ ਕੋਈ ਸਮਰਥਕ 18 ਮਾਰਚ ਨੂੰ ਇੱਥੇ ਆਇਆ ਸੀ।”

“ਹਾਂ, ਗੁਰਦੁਆਰਾ ਸਾਹਿਬ ਦੇ ਬਾਹਰ ਕੇਂਦਰੀ ਸੁਰੱਖਿਆ ਬਲ ਤੇ ਪੰਜਾਬ ਪੁਲਿਸ ਜ਼ਰੂਰ ਤਾਇਨਾਤ ਹੈ। ਪੁਲਿਸ ਨਾ ਤਾਂ 18 ਮਾਰਚ ਨੂੰ ਗੁਰਦੁਆਰੇ ਦੀ ਹਦੂਦ ਵਿੱਚ ਦਾਖਲ ਹੋਈ ਤੇ ਨਾ ਹੀ ਬਾਅਦ ਵਿੱਚ। ਸੁਰੱਖਿਆ ਬਲ ਕਾਰ ਪਾਰਕਿੰਗ ਵਿੱਚ ਮੌਜੂਦ ਹਨ। ਇਸ ਦਾ ਕਾਰਨ ਅਸੀਂ ਪੁਲਿਸ ਨੂੰ ਨਹੀਂ ਪੁੱਛ ਸਕਦੇ।”

ਅਮ੍ਰਿਤਪਾਲ ਸਿੰਘ
ਤਸਵੀਰ ਕੈਪਸ਼ਨ,ਇਸ ਇਲਾਕੇ ਦੇ ਬਹੁਤੇ ਲੋਕ ਅਮ੍ਰਿਤਪਾਲ ਸਿੰਘ ਜਾਂ ਪੁਲਿਸ ਦੀ ਕਾਰਵਾਈ ਦੀ ਗੱਲ ਕਰਨ ਤੋਂ ਟਾਲਾ ਹੀ ਵਟਦੇ ਨਜ਼ਰ ਆਏ।

ਪੁਲਿਸ ਦੀ ਕਾਰਵਾਈ ਬਾਰੇ ਚੁੱਪੀ

ਇਸ ਇਲਾਕੇ ਦੇ ਬਹੁਤੇ ਲੋਕ ਅਮ੍ਰਿਤਪਾਲ ਸਿੰਘ ਜਾਂ ਪੁਲਿਸ ਦੀ ਕਾਰਵਾਈ ਦੀ ਗੱਲ ਕਰਨ ਤੋਂ ਟਾਲਾ ਹੀ ਵਟਦੇ ਨਜ਼ਰ ਆਏ।

ਮਹਿਤਪੁਰ ਦੇ ਇੱਕ ਦੁਕਾਨਦਾਰ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਉਸ ਨੇ 18 ਮਾਰਚ ਦੀ ਪੁਲਿਸ ਕਾਰਵਾਈ ਦੌਰਾਨ ਕਿਸੇ ਵੀ ਗੱਡੀ ਵਿੱਚ ਅਮ੍ਰਿਤਪਾਲ ਸਿੰਘ ਨੂੰ ਨਹੀਂ ਦੇਖਿਆ ਸੀ।

“ਮੈਂ ਹੋਰ ਕੁੱਝ ਨਹੀਂ ਦੱਸ ਸਕਦਾ ਕਿਉਂਕਿ ਮੈਨੂੰ ਡਰ ਹੈ ਕੇ ਪੁਲਿਸ ਮੈਨੂੰ ਹੀ ਨਾ ਕਿਸੇ ਗੱਲ ਵਿੱਚ ਉਲਝਾ ਦੇਵੇ। ਪੁਲਿਸ ਸਾਡੇ ਸੀਸੀਟੀਵੀ ਕੈਮਰਿਆਂ ਦੇ ਡੀਵੀਆਰ ਜ਼ਬਤ ਕਰਕੇ ਲੈ ਗਈ ਹੈ। ਇਹ ਵੱਡਾ ਕੰਮ ਹੈ ਅਤੇ ਅਸੀਂ ਛੋਟੇ ਦੁਕਾਨਦਾਰ ਹਾਂ। ਇਨਾਂ ਗੱਲਾਂ ਤੋਂ ਅਸੀਂ ਕੀ ਲੈਣਾ ਹੈ।”

PUNJABSIKH SANGAT

ਅਮ੍ਰਿਤਪਾਲ ਨੇ ਕੀ ਗ਼ਲਤੀਆਂ ਕੀਤੀਆਂ, ਜੋ ਉਸ ਉੱਤੇ ਹੁਣ ਭਾਰੀ ਪੈ ਗਈਆਂ -ਨਜ਼ਰੀਆ

ਪੰਜਾਬ ਸਰਕਾਰ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਸਬੰਧਤ 154 ਲੋਕਾਂ ਨੂੰ ਵੱਖ-ਵੱਖ ਕੇਸਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।

ਪਰ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਹਾਲੇ ਵੀ ਪੰਜਾਬ ਦੀ ਪਹੁੰਚ ਤੋਂ ਬਾਹਰ ਦੱਸੇ ਜਾ ਰਹੇ ਹਨ।

ਅਮ੍ਰਿਤਪਾਲ ਸਿੰਘ ਖ਼ਿਲਾਫ਼ ਚੱਲ ਰਹੀ ਕਾਰਵਾਈ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਕਿਹਾ ਹੈ, “ਦੇਸ਼ ਖ਼ਿਲਾਫ਼ ਪੰਜਾਬ ਵਿੱਚ ਪਨਪਣ ਵਾਲੀ ਕਿਸੇ ਵੀ ਤਾਕਤ ਨੂੰ ਬਖਸ਼ਿਆ ਨਹੀਂ ਜਾਵੇਗਾ। ਆਮ ਆਦਮੀ ਪਾਰਟੀ ਧਰਮ ਨਿਰਪੱਖ਼ ਪਾਰਟੀ ਹੈ। ਦੇਸ ਵਿਰੋਧੀ ਕਿਸੇ ਤਾਕਤ ਨੂੰ ਪੰਜਾਬ ਵਿੱਚ ਸਿਰ ਨਹੀਂ ਚੁੱਕਣ ਦਿਆਂਗੇ।”

ਆਪਣੇ ਹਿੰਦੀ ਵਿੱਚ ਜਾਰੀ ਕੀਤੇ ਸੰਖ਼ੇਪ ਵੀਡੀਓ ਸੰਦੇਸ਼ ਦੌਰਾਨ ਮਾਨ ਨੇ ਕਿਹਾ, “ਮੇਰੇ ਖੂਨ ਦੀ ਇੱਕ-ਇੱਕ ਬੂੰਦ ਪੰਜਾਬ ਲਈ ਹੈ।”

ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਅਮ੍ਰਿਤਪਾਲ ਨੇ ਨੰਗਲ ਅੰਬੀਆ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਕੱਪੜੇ ਬਦਲੇ ਸਨ ਅਤੇ ਫਰਾਰ ਹੋ ਗਏ।

ਅਮ੍ਰਿਤਪਾਲ ਸਿੰਘ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਹਨਾਂ ਦੇ ਪੁੱਤਰ ਦੀ ਜਾਨ ਨੂੰ ਖਤਰਾ ਹੈ।

ਪੰਜਾਬ ਪੁਲਿਸ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਹਨ, ਉਹ ਸਿੱਖਾਂ ਲਈ ਖੁਦਮੁਖਤਿਆਰ ਰਾਜ (ਖਾਲਿਸਤਾਨ) ਦੀ ਪਾਪ੍ਰਤੀ ਨੂੰ ਆਪਣਾ ਨਿਸ਼ਾਨਾ ਦੱਸਦੇ ਹਨ।

ਕਈ ਸਾਲ ਦੁਬਈ ਰਹਿਣ ਤੋਂ ਬਾਅਦ ਪਿਛਲੇ ਸਾਲ ਅਗਸਤ ਮਹੀਨੇ ਪੰਜਾਬ ਵਿੱਚ ਵਾਪਸ ਆਏ ਅਤੇ ਉਨ੍ਹਾਂ ਅਮ੍ਰਿਤ ਸੰਚਾਰ ਅਤੇ ਨਸ਼ਾ ਛੁਡਾਊ ਲਹਿਰ ਦੇ ਨਾਂ ਉੱਤੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨਾਂ ਸ਼ੁਰੂ ਕੀਤਾ।

ਪਰ ਉਹ ਆਪਣੇ ਗਰਮਸੁਰ ਵਾਲੇ ਭਾਸ਼ਣਾ ਅਤੇ ਗੁਰਦੁਆਰਿਆਂ ਵਿਚਲੇ ਬੈਂਚ ਸਾੜਨ ਤੇ ਅਜਨਾਲਾ ਥਾਣੇ ਅੱਗੇ ਹੋਈ ਹਿੰਸਾ ਕਾਰਨ ਵਿਵਾਦਾਂ ਵਿੱਚ ਆ ਗਏ।

ਪੁਲਿਸ ਪਿਛਲੇ ਸ਼ਨੀਵਾਰ ਤੋਂ ਉਸ ਦਾ ਪਿੱਛਾ ਕਰ ਰਹੀ ਹੈ ਅਤੇ ਪੰਜਾਬ ਵਿੱਚ ਉਸ ਦੇ ਸਮਰਥਕਾਂ ਦੀ ਵੱਡੇ ਪੱਧਰ ਉੱਤੇ ਫੜੋ-ਫੜੀ ਚੱਲ ਰਹੀ ਹੈ।

ਪੰਜਾਬ ਵਿੱਚ ਚੱਲ ਰਹੇ ਇਸ ਵਰਤਾਰੇ ਬਾਰੇ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਨਾਲ ਗੱਲਬਾਤ ਕੀਤੀ।

ਅਮ੍ਰਿਤਪਾਲ ਸਿੰਘ

ਅਮ੍ਰਿਤਪਾਲ ਸਿੰਘ ਨੇ ਕੀ ਗਲਤੀਆਂ ਕੀਤੀਆਂ?

ਸੀਨੀਅਰ ਪੱਤਰਕਾਰ ਜਗਤਾਰ ਸਿੰਘ ਕਹਿੰਦੇ ਹਨ ਕਿ ਜੇਕਰ ਅਮ੍ਰਿਤਪਾਲ ਸਿੰਘ ਦੀ ਯੋਜਨਾ ਲੰਮੀ ਸੀ ਤਾਂ ਉਸ ਨੇ ਮਹਿੰਗੀਆਂ ਗੱਡੀਆਂ ਲੈ ਕੇ ਲੋਕਾਂ ਦੀਆਂ ਨਜ਼ਰਾਂ ਵਿੱਚ ਨਹੀਂ ਆਉਣਾ ਸੀ।

”ਮੈਂ ਪਹਿਲੇ ਦਿਨ ਤੋਂ ਕਹਿ ਰਿਹਾ ਹਾਂ ਕਿ ਉਸ ਨੂੰ ਸਿਖਲਾਈ ਦੇ ਕੇ ਪੰਜਾਬ ਭੇਜਿਆ ਗਿਆ ਸੀ ਅਤੇ ਉਹ ਕਾਹਲ਼ਾ ਵਗ ਗਿਆ।”

ਅਮ੍ਰਿਤਪਾਲ ਸਿੰਘ ਨੂੰ ਜਿੰਨਾਂ ਲੋਕਾਂ ਨੇ ਟਰੇਨਿੰਗ ਦੇ ਕੇ ਪੰਜਾਬ ਵਿੱਚ ਭੇਜਿਆ ਸੀ, ਉਹਨਾਂ ਤੋਂ ਇੱਕ ਗਲਤੀ ਹੋ ਗਈ। ਅਮ੍ਰਿਤਪਾਲ ਥੋੜਾ ਤੇਜੀ ਨਾਲ ਚੱਲਿਆ। ਜੇਕਰ ਉਹ ਅਰਾਮ ਨਾਲ ਚੱਲਦਾ ਤਾਂ ਹਥਿਆਰਾਂ ਦਾ ਦਿਖਾਵਾ ਕਰਨ ਦੀ ਲੋੜ ਨਹੀਂ ਸੀ।

ਉਹਨਾਂ ਨੂੰ ਅਰਾਮ ਨਾਲ ਪਹਿਲਾਂ ਲੋਕਾਂ ਵਿੱਚ ਕੰਮ ਕਰਕੇ ਅਧਾਰ ਬਣਾਉਣਾ ਚਾਹੀਦਾ ਸੀ।

“ਮੈਨੂੰ ਲੱਗਦਾ ਹੈ ਕਿ ਹੁਣ ਤੱਕ ਸਰਕਾਰ ਨੇ ਵੀ ਅਤੇ ਕੇਂਦਰ ਨੇ ਵੀ ਉਸ ਨੂੰ ਕਾਰਵਾਈਆਂ ਕਰਨ ਦਿੱਤੀਆਂ ਸਨ।”

ਉਸ ਨੂੰ ਹਥਿਆਰਾਂ ਨਾਲ ਤਮਾਸ਼ਾ ਕਰਨ ਦੀ ਲੋੜ ਨਹੀਂ ਸੀ, ਉਹ ਅਰਾਮ ਨਾਲ ਆਪਣੀਆਂ ਗਤੀਵਿਧੀਆਂ ਚਲਾ ਕੇ ਕੰਮ ਕਰ ਸਕਦਾ ਸੀ।

BBC ਸੀਨੀਅਰ ਪੱਤਰਕਾਰ ਜਗਤਾਰ ਸਿੰਘ
ਤਸਵੀਰ ਕੈਪਸ਼ਨ,ਸੀਨੀਅਰ ਪੱਤਰਕਾਰ ਜਗਤਾਰ ਸਿੰਘ

ਘਰ ਤੋਂ ਫੜਨ ਦੀ ਬਜਾਏ ਵੱਡਾ ਹੱਲਾ ਕਿਉਂ ਹੋਇਆ?

ਜਗਤਾਰ ਸਿੰਘ ਕਹਿੰਦੇ ਹਨ, ਜਿਸ ਥਾਂ ਤੋਂ ਅਮ੍ਰਿਤਪਾਲ ਸਿੰਘ ਭੱਜਿਆ ਉਹ ਉਸ ਦਾ ਇਲਾਕਾ ਨਹੀਂ ਸੀ। ਉਹ ਇਸ ਤਰ੍ਹਾਂ ਜਾ ਰਿਹਾ ਸੀ, ਜਿਵੇਂ ਸਭ ਗਲੀਆਂ ਜਾਣਦਾ ਹੋਵੇ।

“ਇਸ ਘਟਨਾ ਵਿੱਚ ਕਈ ਚੀਜਾਂ ਸਮਝ ਤੋਂ ਬਾਹਰ ਹਨ। ਇੱਕ ਵਾਰ ਜਦੋਂ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਨੂੰ ਪੁਲਿਸ ਫੜਨ ਦੀ ਤਿਆਰੀ ਕਰ ਰਹੀ ਸੀ ਤਾਂ ਉਹਨਾਂ ਨੂੰ ਅੰਦਾਜਾ ਹੋ ਗਿਆ। ਉਹ ਚੰਦੋਕਲ੍ਹਾਂ ( ਹਰਿਆਣਾ) ਤੋਂ ਲੁਧਿਆਣਾ ਚੱਲੇ ਸਨ ਪਰ ਉਹ ਟਰੱਕ ਵਿੱਚ ਬੈਠ ਕੇ ਫਰਾਰ ਹੋ ਗਏ।”

“ਅਮ੍ਰਿਤਪਾਲ ਸਿੰਘ ਦਾ ਪਿੰਡ ਜੱਲੂਪੁਰ ਖੇੜਾ ਹੈ, ਇਹ ਮੋਗਾ ਲਈ ਹਰੀਕੇ ਵਾਲੇ ਰਸਤੇ ਕਿਉਂ ਗਏ?

ਉਸ ਦੇ ਚਾਚਾ ਅਤੇ ਹੋਰਾਂ ਨੂੰ ਅਸਾਮ ਇਸ ਲਈ ਭੇਜਿਆ ਜਾ ਰਿਹਾ ਹੈ ਕਿ ਕੋਈ ਗੱਲ ਬਾਹਰ ਨਾ ਆਵੇ।”

ਭਗਵੰਤ ਮਾਨ

ਪੰਜਾਬ ਨੇ ਕੇਂਦਰ ਦਾ ਸਹਿਯੋਗ ਲਿਆ

ਜਗਤਾਰ ਸਿੰਘ ਦੱਸਦੇ ਹਨ ਕਿ ਕੇਂਦਰ ਦੀਆਂ ਏਜੰਸੀਆਂ ਲੰਮੇਂ ਸਮੇਂ ਤੋਂ ਪੰਜਾਬ ਉਪਰ ਨਜ਼ਰ ਰੱਖ ਰਹੀਆਂ ਹਨ।

ਉਹ ਕਹਿੰਦੇ ਹਨ ਕਿ ਪੰਜਾਬ ਵਿੱਚ ਜੋ ਕਈ ਸਾਲਾਂ ਤੋਂ ਹੋ ਰਿਹਾ ਹੈ, ਉਹ ਪੰਜਾਬ ਦੀ ਯੁੱਧਨੀਤਿਕ ਸਥਿਤੀ ਦੀ ਮਹੱਤਤਾ ਹੈ।

ਇਸ ਕਾਰਨ ਕਿਸੇਂ ਸਮੇਂ ਪੰਜਾਬ ਦੇ ਡੀਜੀਪੀ ਦੀ ਨਿਯੁਕਤੀ ਦਿੱਲੀ ਤੋਂ ਹੀ ਆਉਂਦੀ ਸੀ।

ਭਾਵੇਂ ਕਿ ਲਿਖਤੀ ਰੂਪ ਵਿੱਚ ਨਾ ਹੋਵੇ ਪਰ ਮਨਜੂਰੀ ਦਿੱਲੀ ਦੀ ਹੀ ਹੁੰਦੀ ਸੀ।

ਪੰਜਾਬ ਦੇ ਸਾਰੇ ਆਪਰੇਸ਼ਨ ਦਿੱਲੀ ਤੋਂ ਹੀ ਬਣਾਏ ਜਾਂਦੇ ਹਨ।

ਇਸ ਆਪਰੇਸ਼ਨ ਵਿੱਚ ਵੀ ਪੰਜਾਬ ਸਰਕਾਰ ਵਲੋਂ ਕੇਂਦਰੀ ਏਜੰਸੀਆਂ ਦੀ ਮਦਦ ਲਏ ਜਾਣ ਦੇ ਸਪੱਸ਼ਟ ਸੰਕੇਤ ਨਜ਼ਰ ਆ ਰਹੇ ਹਨ।

ਪਰ ਇੱਕ ਗੱਲ ਸਮਝ ਨਹੀਂ ਆ ਰਹੀ ਕਿ ਕੇਂਦਰੀ ਏਜੰਸੀਆਂ ਨੂੰ ਇੰਨੀਆਂ ਤਜਰਬੇਕਾਰ ਮੰਨਿਆ ਜਾਂਦਾ ਹੈ, ਰਾਅ ਅਤੇ ਐੱਨਆਈਏ ਦੇ ਦੋਵੇਂ ਮੁਖੀ ਪੰਜਾਬ ਤੋਂ ਹਨ, ਫੇਰ ਇਸ ਆਪਰੇਸ਼ਨ ਦੀ ਯੋਜਨਾ ਬੰਦੀ ਇੰਨੀ ਮਾੜੀ ਕਿਉਂ ਲੱਗੀ।

ਜਿਵੇਂ ਅਮ੍ਰਿਤਪਾਲ ਦੇ ਪਿਤਾ ਨੇ ਵੀ ਸਵਾਲ ਚੁੱਕਿਆ ਹੈ ਕਿ ਜੇਕਰ ਅਮ੍ਰਿਤਪਾਲ ਨੂੰ ਗ੍ਰਿਫਤਾਰ ਹੀ ਕਰਨਾ ਸੀ ਤਾਂ ਉਸਦੇ ਘਰ ਤੋਂ ਕਿਉਂ ਨਹੀਂਂ ਚੁੱਕਿਆ ਗਿਆ।

‘‘ਜੇ ਬਾਹਰ ਵੀ ਫੜਨਾ ਸੀ ਤਾਂ ਘਰ ਤੋਂ ਨਿਕਲਦੇ ਨੂੰ ਚੁੱਕ ਲੈਂਦੇ, ਇਸ ਤਰ੍ਹਾਂ ਮਾਮਲਾ ਉਛਾਲਣਾ, 7 ਜ਼ਿਲ੍ਹਿਆਂ ਦੀ ਪੁਲਿਸ ਇਕੱਠੀ ਕਰਨ, ਅਜਿਹਾ ਕਿਉਂ ਕੀਤਾ ਗਿਆ, ਇਸ ਪਿੱਛੇ ਸਿਆਸਤ ਕੀ ਹੈ।’’

ਕੰਪਿਊਟਰ ਦੇਣ ਦੀ ਗੱਲ ਅਤੇ ਪੜਾਈ ਦਾ ਮਾਮਲਾ

ਜਗਤਾਰ ਸਿੰਘ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੌਜਨਾਵਾਂ ਨੂੰ ਨੌਕਰੀਆਂ ਅਤੇ ਕੰਪਿਊਟਰ ਦੇਣ ਦੀ ਗੱਲ ਦਾ ਸਹੀ ਅਰਥ, ਇਹੋ ਹੈ ਕਿ ਇਹ ਚੀਜ਼ਾਂ ਨੌਜਵਾਨਾਂ ਨੂੰ ਦੇਣੀਆਂ ਹੀ ਚਾਹੀਦੀਆਂ ਹਨ।

“ਅਮ੍ਰਿਤਪਾਲ ਸਿੰਘ ਹੁਰਾਂ ਨੇ ਆ ਕੇ ਪ੍ਰਚਾਰ ਕੀਤਾ ਕਿ ਪੜਨ ਦੀ ਲੋੜ ਨਹੀਂ ਹੈ। ਇਹਨਾਂ ਨੇ ਸਿਰ ਦੇਣ ਅਤੇ ਲੈਣ ਦੀ ਗੱਲ ਸ਼ੁਰੂ ਕੀਤੀ ਸੀ। ਇਹ ਗੱਲ ਵੱਖਰੀ ਹੈ ਕਿ ਜਦੋਂ ਮੌਕਾ ਆਇਆ ਤਾਂ ਅਮ੍ਰਿਤਪਾਲ ਸਿੰਘ ਖੁਦ ਲਾਪਤਾ ਹੋ ਗਏ।”

ਅਮ੍ਰਿਤਪਾਲ ਸਿੰਘ

ਭਗਵੰਤ ਮਾਨ ਦੇ ਸੰਦੇਸ਼ ਦਾ ਕੀ ਅਰਥ ਹੈ?

ਜਗਤਾਰ ਸਿੰਘ ਕਹਿੰਦੇ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਸੰਦੇਸ਼ ਹਿੰਦੀ ਵਿੱਚ ਦਿੱਤਾ ਤਾਂ ਇਹ ਸਮਝਣ ਦੀ ਲੋੜ ਹੈ ਕਿ ਉਹ ਕਿਹੜੇ ਸੂਬਿਆਂ ਨੂੰ ਸੁਣਾਉਣਾ ਚਹੁੰਦੇ ਸਨ।

ਇਹ ਪੰਜਾਬ ਲਈ ਹੁੰਦਾ ਤਾਂ ਉਹਨਾਂ ਨੂੰ ਪੰਜਾਬੀ ਵਿੱਚ ਬੋਲਣਾ ਚਾਹੀਦਾ ਸੀ।

“ਦੂਜੇ ਉਹਨਾਂ ਨੇ ਕਿਹਾ ਕਿ ‘ਮੇਰੇ ਖੂਨ ਦੀ ਇੱਕ-ਇੱਕ ਬੂੰਦ ਪੰਜਾਬ ਲਈ ਹੈ’, ਇਸ ਬਾਰੇ ਮੈਨੂੰ ਯਾਦ ਹੈ ਕਿ ਕਿਸੇ ਸਮੇਂ ਇੰਦਰਾ ਗਾਂਧੀ ਅਜਿਹਾ ਕਹਿੰਦੇ ਸਨ। ਉਹ ਇਸ ਤਰ੍ਹਾਂ ਦੇ ਭਾਸ਼ਨ ਦਿੰਦੇ ਸਨ ਕਿ ਮੇਰਾ ਖੂਨ ਦੇਸ਼ ਦੇ ਲੇਖੇ ਲਈ ਹੈ।”

“ਅਮ੍ਰਿਤਪਾਲ ਦੇ ਮਾਮਲੇ ਵਿੱਚ ਜੋ ਉਹਨਾਂ ਨੇ ਕਿਹਾ ਹੈ ਕਿ ਸ਼ਾਂਤੀ ਬਣਾ ਕੇ ਰੱਖਣੀ ਹੈ, ਇਹ ਇੱਕ ਮੁੱਖ ਮੰਤਰੀ ਦਾ ਕੰਮ ਹੈ। ਪਰ ਮਹਾਰਾਸ਼ਟਰ ਵਿੱਚ ਇੱਕ ਹਿੰਦੂ ਗਰੁੱਪ ਵੱਲੋਂ ਮੁਸਲਮਾਨਾਂ ਖਿਲਾਫ਼ ਬਿਆਨਬਾਜੀ ਕੀਤੀ ਜਾ ਰਹੀ ਹੈ, ਉੱਥੇ ਕੋਈ ਕਾਰਵਾਈ ਨਹੀਂ ਹੁੰਦੀ।”

“ਜਦੋਂ ਪੰਜਾਬ ਵਿੱਚ ਕੋਈ ਅਜਿਹੀ ਘਟਨਾ ਵਾਪਰਦੀ ਹੈ ਤਾਂ ਇਹ ਦਿਖਾਇਆ ਜਾਂਦਾ ਹੈ ਜਿਵੇਂ ਕੋਈ ਅੱਗ ਲੱਗ ਗਈ ਹੋਵੇ।”

ਅਮ੍ਰਿਤਪਾਲ ਸਿੰਘ

ਕੀ ਸਰਕਾਰ ਵਿੱਚ ਲੋਕਾਂ ਦਾ ਭਰੋਸਾ ਵਧੇਗਾ?

ਜਗਤਾਰ ਸਿੰਘ ਕਹਿੰਦੇ ਹਨ ਕਿ ਇਸ ਕਾਰਵਾਈ ਨਾਲ ਸਰਕਾਰ ਦੀ ਜਿਆਦਾ ਚੰਗੀ ਤਸਵੀਰ ਬਣ ਕੇ ਸਾਹਮਣੇ ਨਹੀਂ ਆਈ ਸਗੋਂ ਬਦਨਾਮੀ ਹੀ ਹੋਈ ਹੈ। ਇਸ ਦਾ ਨਕਾਰਤਮਕ ਪ੍ਰਭਾਵ ਗਿਆ ਹੈ।

ਉਹ ਕਹਿੰਦੇ ਹਨ ਕਿ ਜੇਕਰ ਅਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਤਾਂ ਸ਼ਾਇਦ ਇਸ ਦਾ ਪੰਜਾਬ ਸਰਕਾਰ ਦੀ ਦਿੱਖ ਨੂੰ ਕੁਝ ਫਾਇਦਾ ਹੋ ਸਕਦਾ ਸੀ, ਪਰ ਹੁਣ ਤਾਂ ਇਸ ਦਾ ਅਸਰ ਨਾਂਹਪੱਖ਼ੀ ਹੀ ਲੱਗ ਰਿਹਾ ਹੈ।

ਜਿੱਥੇ ਜਿਸ ਇਨਸਾਨ ਨੂੰ ਤੁਸੀਂ ਫੜਨਾ ਸੀ, ਜੇ ਉਹ ਨਿਕਲ ਗਿਆ ਤਾਂ ਬਾਕੀ ਮੈਟਰ ਨਹੀਂ ਕਰਦਾ। ਮੇਰੇ ਖ਼ਿਆਲ ਵਿੱਚ ਇਹ ਬਹੁਤ ਹੀ ਘਟੀਆ ਯੋਜਨਾਬੰਦੀ ਵਾਲਾ ਆਪਰੇਸ਼ਨ ਹੈ।

ਹੁਣ ਦਿੱਤੀ ਤੋਂ ਲਗਾਤਾਰ ਇਹ ਖ਼ਬਰਾਂ ਲੱਗ ਰਹੀਆਂ ਹਨ ਕਿ ਇਸ ਆਪਰੇਸ਼ਨ ਦੀ ਨਿਗਰਾਨੀ ਵੀ ਕੇਂਦਰੀ ਏਜੰਸੀਆਂ ਕਰ ਰਹੀਆਂ ਹਨ।

ਜਿਵੇਂ ਖ਼ਬਰਾਂ ਆ ਰਹੀਆਂ ਹਨ ਕਿ ਕਈ ਦਿਨਾਂ ਤੋਂ ਆਪਰੇਸ਼ਨ ਦੀ ਤਿਆਰੀ ਸੀ, ਜੇ ਤਿਆਰੀ ਅਜਿਹੀ ਹੁੰਦੀ ਹੈ ਤਾਂ ਗੱਲ ਸਮਝੋਂ ਬਾਹਰੀ ਹੈ, ਇਸ ਵਿੱਚ ਤਾਂ ਕੇਂਦਰੀ ਏਜੰਸੀਆਂ ਦੀ ਕਾਰਗੁਜ਼ਾਰੀ ਦੀ ਵੀ ਸਮਝ ਨਹੀਂ ਪੈਂਦੀ।

”ਇਹ ਮੈਸੇਜ ਕੀ ਦੇਣਾ ਚਾਹੁੰਦੇ ਹਨ, ਕੀ 2024 ਦੀ ਲੜਾਈ ਪੰਜਾਬ ਵਿੱਚੋਂ ਹੋ ਰਹੀ ਹੈ। ਇੱਕ ਪਾਸੇ ਕਿਹਾ ਜਾਂਦਾ ਹੈ ਕਿ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕਾਰਵਾਈ ਹੋ ਰਹੀ ਹੈ, ਇਸ ਦਾ ਅਰਥ ਹੈ ਭਾਜਪਾ ਕਰ ਰਹੀ ਹੈ, ਇੱਕ ਇਹ ਸਿਆਸਤ ਹੈ।”

”ਦੂਜੇ ਪਾਸੇ ਸਰਕਾਰ ਆਪ ਦੀ ਹੈ, ਪਰ ਕਿਹਾ ਜਾਂਦਾ ਹੈ ਕਿ ਭਗਵੰਤ ਮਾਨ ਮੁੱਖ ਮੰਤਰੀ ਆਪ ਦੇ ਹੀ ਨਹੀਂ, ਉਨ੍ਹਾਂ ਦਾ ਦਿੱਲੀ ਵਾਲਿਆਂ ਨਾਲ ਵੀ ਪੂਰਾ ਤਾਲਮੇਲ ਹੈ। ਜਾਣਿ ਕਿ ਭਾਜਪਾ ਦੀ ਸਰਕਾਰ ਨਾਲ। ਕਿੱਥੇ ਕੌਣ ਕਿਹਦੀ ਸਿਆਸਤ ਕਰਨ ਰਿਹਾ ਹੈ ਇਹ ਦੇਖਣ ਵਾਲੀ ਗੱਲ ਹੈ।”

”ਜੇਕਰ ਇੰਨੇ ਦਿਨ ਦੀ ਯੋਜਨਾਬੰਦੀ ਤੋਂ ਬਾਅਦ ਆਪਰੇਸ਼ਨ ਸਿਰ੍ਹੇ ਨਹੀਂ ਚੜ੍ਹਿਆ ਤਾਂ ਸਵਾਲ ਦਿੱਲੀ ਵਾਲਿਆਂ ਦੇ ਨਾਲ ਪੰਜਾਬ ਸਰਕਾਰ ਉੱਤੇ ਜ਼ਿਆਦਾ ਹੈ।”

internationalukrain

Putin said to Xi Jinping, he will discuss your suggestions to end the war in Ukraine

रूस के राष्ट्रपति व्लादिमीर पुतिन ने कहा है कि वह चीनी राष्ट्रपति शी जिनपिंग के साथ यूक्रेन संघर्ष का हल निकालने के लिए 12 सूत्री बीजिंग प्लान पर चर्चा करेंगे.

पुतिन ने कहा है कि इस संघर्ष का हल निकालने के लिए वह बातचीत के लिए हमेशा तैयार हैं.

चीन ने पिछले महीने यूक्रेन युद्ध ख़त्म करने के लिए 12 सूत्री बीजिंग प्लान जारी किया था जिसमें शांतिवार्ता शुरू करने और शत्रुतापूर्ण गतिविधियों को विराम देना शामिल था.

हालांकि, अमेरिका ने शुक्रवार को कहा है कि ये पीस प्लान टालमटोल की रणनीति हो सकती है.

अमेरिकी विदेश मंत्री ने दी चेतावनी

अमेरिकी विदेश मंत्री एंटनी ब्लिंकन ने दुनिया से इस ‘पीस प्लान’ यानी शांति योजना को सतर्कता के साथ देखने की अपील की है.

उन्होंने कहा, “दुनिया को रूस की ओर से इस युद्ध को अपनी शर्तों पर ख़त्म करने के लिए उठाए गए चीन या किसी अन्य देश की ओर से समर्थित रणनीतिक कदम के चक्कर में नहीं पड़ना चाहिए.”

उन्होंने ये भी कहा कि ‘यूक्रेन की ज़मीन से रूसी सैन्य बलों को हटाए बग़ैर युद्ध विराम की बात करना रूसी आक्रमण को समर्थन देने जैसा होगा.’

चीन ने कुछ दिनों पहले सार्वजनिक हुए बीजिंग प्लान में स्पष्ट रूप से ये नहीं कहा है कि रूसी सैन्य बलों को यूक्रेन से बाहर निकलना चाहिए.

जबकि यूक्रेन सरकार का कहना है कि किसी भी बातचीत के लिए पहली शर्त रूसी बलों का यूक्रेन से बाहर निकलना है.

चीन के 12 सूत्री कार्यक्रम में सभी देशों की संप्रभुता का सम्मान करने की बात कही गयी है.

इसके साथ ही कहा गया है कि सभी पक्षों को तार्किकता के साथ संयम से काम लेते हुए धीरे-धीरे शांति की ओर बढ़ना चाहिए.

बीजिंग प्लान में एकतरफ़ा प्रतिबंधों की भी निंदा की गयी है जिसे यूक्रेन के पश्चिमी सहयोगियों की निंदा के रूप में देखा गया है.

शी जिनपिंग का शानदार स्वागत

सोमवार को रूसी सेना के एक बैंड ने शी जिनपिंग का भव्य अंदाज़ में स्वागत किया.

इसके साथ ही रूसी राष्ट्रपति व्लादिमीर पुतिन ने चीन की ओर से ‘न्याय के सिद्धांतों का पालन करने’ और सभी देशों के लिए सुरक्षा की मांग करने के लिए उनकी तारीफ़ की.

इसके उत्तर में शी जिनपिंग ने कहा, “आपके मज़बूत नेतृत्व में रूस ने विकास का एक लंबा सफर तय किया है. मुझे विश्वास है कि रूसी जनता आपको अपना समर्थन देती रहेगी.”

शी जिनपिंग के मॉस्को पहुंचने से पहले पुतिन ने चीन के पीपुल्स डेली अख़बार में लिखा है कि दोनों देश अमेरिका की आक्रामक नीति के बावजूद कमज़ोर नहीं होंगे.

वहीं, यूक्रेनी नेता सार्वजनिक रूप से उन बातों को रेखांकित कर रहे है जिन पर चीन और यूक्रेन एक मत हैं, जैसे संप्रभुता और क्षेत्रीय अखंडता का सम्मान.

हालांकि, निजी तौर पर वे यूक्रेनी राष्ट्रपति वोलोदिमीर ज़ेलेंस्की और शी जिनपिंग के बीच बैठक या एक फोन कॉल के लिए कोशिशें कर रहे हैं.

यूक्रेन की चिंता

कीएव में इन दिनों चिंता की वजह रूस को चीन की ओर से हथियार और गोला-बारूद मिलने से जुड़ी आशंकाएं हैं.

पिछले कुछ दिनों में आशंकाएं जताई गयी हैं कि चीन रूस को जारी अपने समर्थन का दायरा बढ़ाकर गोला-बारूद दे सकता है जिनमें आर्टिलरी शैल्स शामिल हो सकते हैं.

यूक्रेन की राष्ट्रीय सुरक्षा और रक्षा परिषद के सचिव ओलेक्सी डानिलोव कहते हैं, “अगर चीन खुलकर रूस को हथियार देना शुरू करता है तो वह आक्रमणकारी के साथ खड़ा होगा.”

ब्रिटेन स्थित चैटम हाउस में चीन से जुड़े मामलों की जानकार यू जी के मुताबिक़, रूस के साथ अपने रिश्तों को स्थायित्व देना चीन के हित में है क्योंकि उसकी चीन के साथ 4300 किलोमीटर लंबी सीमा-रेखा है.

रूस चीन की विशाल अर्थव्यवस्था के लिए तेल का स्रोत भी है. और इसके साथ ही उसे अमेरिका के ख़िलाफ़ खड़े हुए साझेदार के रूप में भी देखा जाता है.

यू बताती हैं कि शी जिनपिंग ने ईरान और सऊदी अरब के बीच मध्यस्थता करके कूटनीतिक जीत हासिल की है. इस मध्यस्थता के बाद दोनों देशों के बीच कूटनीतिक रिश्ते बहाल हो गए हैं.

उनके लिए ये रूस और यूक्रेन के बीच मध्यस्थता करने की संभावनाएं तलाशने का अवसर हो सकता है.

मॉस्को में व्लादिमीर पुतिन के साथ शी जिनपिंग
इमेज कैप्शन,मॉस्को में व्लादिमीर पुतिन के साथ शी जिनपिंग

शी जिनपिंग के लिए परोसा गया सेवन कोर्स मील

सोमवार शाम मॉस्को में शी जिनपिंग को सेवन कोर्स मील परोसा गया जिसमें उत्तरी रूस में बहने वाली पेछोरा नदी की नेलमा मछली शामिल थी.

इसके साथ ही एक पारंपरिक सी-फूड सूप और क्वेल के साथ पैनकेक्स शामिल थे. और इन तमाम चीज़ों के साथ उन्हें रूसी वाइन परोसी गयी थी.

रूसी राष्ट्रपति कार्यालय के प्रवक्ता दिमित्री पेस्कोव ने संकेत दिया था कि इस डिनर के दौरान रूस की ओर से यूक्रेन में की गयी कार्रवाई की वजहों को विस्तृत ढंग से समझाया जाएगा.

रूस और चीनी डेलिगेट्स के बीच मंगलवार के दिन वार्ताओं का दौर चलेगा.

ये बैठकें अंतरराष्ट्रीय अपराध न्यायालय की ओर से रूसी राष्ट्रपति के ख़िलाफ़ लगाए गए युद्ध अपराधों के मामले में गिरफ़्तारी का वारंट जारी किए जाने के कुछ दिन बाद ही हो रही हैं.

इस मतलब ये है कि पुतिन को 123 देशों में गिरफ़्तार किया जा सकता है. हालांकि, रूस और चीन इन देशों में शामिल नहीं हैं.

अमेरिकी विदेश मंत्री ब्लिंकेन ने कहा है कि अंतरराष्ट्रीय अपराध न्यायालय का फ़ैसला आने के तुरंत बाद शी जिनपिंग का रूस जाना ये सुझाता है कि चीन यूक्रेन में हुए अत्याचारों के लिए रूस को जवाबदेह ठहराने की ज़िम्मेदारी महसूस नहीं करता है.

पश्चिमी देशों के नेता पिछले साल फरवरी के बाद से रूस को दुनिया में अलग-थलग करने की कोशिश कर रहे हैं.

लेकिन अब तक पश्चिमी देश इस मुद्दे पर वैश्विक आम राय बनाने में सफल नहीं हुए हैं. और चीन, भारत समेत कई अफ़्रीकी देशों ने अब तक पुतिन की आलोचना नहीं की है.

सोशल मीडिया पर शेयर हो रहे कुछ वीडियो में कई धमाके होते दिख रहे हैं
इमेज कैप्शन,सोशल मीडिया पर शेयर हो रहे कुछ वीडियो में कई धमाके होते दिख रहे हैं

क्राइमिया में मिसाइल हमले

शी जिनपिंग के इस दौरे के बीच ही क्राइमिया में ताबड़तोड़ मिसाइल हमले होने की ख़बर आई है.

यूक्रेन के रक्षा मंत्रालय ने कहा है कि रूस के क़ब्ज़े वाले क्राइमिया के उत्तरी हिस्से में धमाके से ट्रेन के ज़रिए लाई जा रही रूसी मिसाइलें नष्ट हो गई हैं.

रूस की ओर से नियुक्त ज़ानकोई शहर के प्रमुख आइहोर आइविन ने कहा कि इलाके में ड्रोन से हमला किया गया है.

यूक्रेन ने धमाकों की जानकारी दी, लेकिन उसने साफ़-साफ़ ये नहीं बताया कि इन हमलों के पीछे उसका हाथ है.

अगर इसकी पुष्टि होती है तो साल 2014 में क्राइमिया पर रूस के नियंत्रण के बाद ये यूक्रेन की सेना का इस तरह का पहला आक्रमण होगा.

यूक्रेन के रक्षा मंत्रालय के बयान में कहा गया है कि ”धमाकों के ज़रिए रूस का विसैन्यीकरण (डीमिलिटराइज़ेशन) जारी है और इससे यूक्रेन के क्राइमिया प्रायद्वीप को मुक्त कराने की प्रक्रिया शुरू हो रही है.”

यूक्रेन ने कहा कि ये मिसाइलें काला सागर में रूस के बेड़े में इस्तेमाल की जानी थी.

रूस के अधिकारी आइविन ने कहा कि एक 33 वर्षीय व्यक्ति को गिराए गए ड्रोन से लगी चोट के बाद अस्पताल ले जाया गया. हालांकि, उन्होंने ये जानकारी नहीं दी कि किसी सैन्य ठिकाने को निशाना बनाया गया है या नहीं.

आइविन ने स्थानीय मीडिया की रिपोर्टों का हवाला देते हुए कहा कि कई इमारतों में आग लगी है और पावर ग्रिड क्षतिग्रस्त हुए हैं.

इससे पहले रूस ने बीते साल अक्टूबर में यूक्रेन पर ड्रोन हमले करने का आरोप लगाया था. उस समय रूस ने कहा था कि पोर्ट सिटी सेवस्तोपोल में यूक्रेन के 9 ड्रोन हमलों से युद्धपोत क्षतिग्रस्त हुआ. हालांकि, यूक्रेन ने उस हमले की ज़िम्मेदारी नहीं ली थी.

international

A person arrested in the case of taking down the tricolor from the Indian High Commission in Britain

ब्रिटेन की राजधानी लंदन में उग्र भीड़ की ओर से भारतीय उच्चायोग में हंगामा खड़ा करने के मामले में एक संदिग्ध को गिरफ़्तार किया गया है.

इससे पहले सोशल मीडिया पर कई वीडियो वायरल हुए जिनमें भीड़ के हाथों में “खालिस्तान” के झंडे दिख रहे हैं. इसी वीडियो में एक शख्स भारतीय उच्चायोग पर लगे तिरंगे को उतारता दिख रहा है.

इस मामले के सामने आने के बाद भारत ने ब्रिटेन के सामने कड़ी आपत्ति दर्ज कराई.

भारत ने दिल्ली में मौजूद वरिष्ठ ब्रिटिश राजनयिक को तलब किया.

समाचार एजेंसी पीटीआई के अनुसार, भारत ने ब्रिटिश राजनयिक को रविवार रात तलब किया और “सुरक्षा व्यवस्था न होने” पर स्पष्टीकरण मांगा.

विदेश मंत्रालय ने बयान में कहा कि ‘भारत को ब्रिटेन में भारतीय राजनयिक परिसरों और वहां काम करने वालों की सुरक्षा के प्रति ब्रिटेन सरकार की बेरुख़ी देखने को मिली है, जो अस्वीकार्य है.’

सूत्रों के हवाले से समाचार एजेंसी पीटीआई ने बताया है कि भारत में ब्रिटेन के उच्चायुक्त एलेक्स एलिस फ़िलहाल दिल्ली में नहीं है इसलिए ब्रिटेन के डिप्टी उच्चायुक्त क्रिस्टियान स्कॉट को विदेश मंत्रालय ने तलब किया.

विदेश मंत्रालय ने कहा, “लंदन में भारतीय उच्चायोग के ख़िलाफ़ अलगाववादी और चरमपंथी तत्वों की कार्रवाई पर भारत का कड़ा विरोध जताने के लिए नई दिल्ली में ब्रिटेन के सबसे वरिष्ठ राजनयिक को रविवार देर शाम तलब किया गया.”

बयान में कहा गया है, “ब्रिटेन से सुरक्षा व्यवस्था न होने पर स्पष्टीकरण मांगा गया है, जिससे ये तत्व उच्चायोग परिसर में दाखिल हुए.”

विदेश मंत्रालय ने इस मामले में शामिल लोगों की पहचान कर उन्हें गिरफ़्तार किए जाने की भी मांग की है.

भीड़ को देखते हुए रविवार को लंदन के ऑल्डविच में पुलिस को बुलाया गया.

मेट्रोपॉलिटन पुलिस ने कहा कि इस मामले में दो सुरक्षाकर्मी घायल हुए हैं और जाँच शुरू कर दी गई है.

पीए न्यूज़ एजेंसी के अनुसार ये भीड़ अलगाववादी सिख गुट ‘खालिस्तान’ समर्थक थी.

अधिकारियों को भारतीय समयानुसार रविवार शाम करीब साढ़े 7 बजे भारतीय उच्चायोग बुलाया गया.

मेट्रोपॉलिटन पुलिस के अनुसार, “सुरक्षाबलों के पहुंचने से पहले ही भीड़ वहां से हट चुकी थी.”

पुलिस के प्रवक्ता ने बताया, “खिड़कियां (भारतीय उच्चायोग की) टूटी हुई थीं और दो सुरक्षाकर्मियों को हल्की चोट आई थी, जिसके लिए अस्पताल जाने की ज़रूरत नहीं पड़ी.”

पुलिस के अनुसार मामले की जाँच जारी है.

मामले की निंदा करते हुए लंदन के मेयर सादिक ख़ान ने कहा कि उनके शहर में इस तरह के व्यवहार की कोई

जगह नहीं है.

वहीं, एक ट्वीट में भारत में ब्रितानी उच्चायुक्त एलिस ने इस मामले की निंदा की है. उन्होंने इसे ‘शर्मनाक’ और ‘पूरी तरह अस्वीकार्य’ बताया है.

ब्रिटेन के मंत्री तारिक अहमद ने कहा कि वह “हैरान” हैं और उम्मीद करते हैं कि सरकार भारतीय उच्चायोग की सुरक्षा को “गंभीरता से” लेगी.

उन्होंने कहा, “ये (भीड़ का हंगामा) उच्चायोग और उसके कर्मचारियों के ख़िलाफ़ एकदम अस्वीकार्य कार्रवाई है.”