International

ਪਾਕਿਸਤਾਨ ਵਿੱਚ ਟੋਰਾਂਟੋ ਦੇ ਵਿਦਿਆਰਥੀ ਦੀ ਗ੍ਰਿਫਤਾਰੀ ਮਗਰੋਂ ਪਰਿਵਾਰ ਚਿੰਤਤ

ਵੈਨਕੂਵਰ, 24 ਫਰਵਰੀ (ਮਲਕੀਤ ਸਿੰਘ) – ਕਨੇਡਾ ਦੇ ਸ਼ਹਿਰ ਟੋਰਾਂਟੋ ਨਾਲ ਸਬੰਧਿਤ ਇੱਕ ਵਿਦਿਆਰਥੀ ਨੂੰ ਪਾਕਿਸਤਾਨ ਵਿੱਚ ਸੋਸ਼ਲ ਮੀਡੀਆ ’ਤੇ ਪਾਈ ਸਮੱਗਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜੇ ਜਾਣ ਦੀ ਘਟਨਾ ਤੋਂ ਬਾਅਦ ਉਸ ਦੇ ਪਰਿਵਾਰ ਵਿੱਚ ਗਹਿਰੀ ਚਿੰਤਾ ਪਾਈ ਜਾ ਰਹੀ ਹੈ।
ਪ੍ਰਾਪਤ ਵੇਰਵਿਆ ਮੁਤਾਬਕ, ਕਨੇਡੀਅਨ ਨਾਗਰਿਕ ਹਮਜ਼ਾ ਅਹਿਮਦ ਖਾਨ ਯੂਨੀਵਰਸਿਟੀ ਆਫ ਟੋਰਾਂਟੋ ਵਿੱਚ ਪੀਐਚਡੀ ਦਾ ਵਿਦਿਆਰਥੀ ਹੈ ਅਤੇ ਆਪਣੀ ਥੀਸਿਸ ਲਈ ਪਾਕਿਸਤਾਨ ਵਿੱਚ ਖੋਜ ਕਰਨ ਸਬੰਧੀ ਦਸੰਬਰ ਮਹੀਨੇ ਪਾਕਿਸਤਾਨ ਗਿਆ ਸੀ, ਜਿੱਥੇ ਉਸ ਨੇ ਲਾਹੌਰ ਅਤੇ ਇਸਲਾਮਾਬਾਦ ਵਿੱਚ ਲੋਕਤੰਤਰ ਅਤੇ ਮੁਸਲਿਮ ਬਹੁਲ ਸਮਾਜਾਂ ਨਾਲ ਜੁੜੇ ਵਿਸ਼ਿਆਂ ’ਤੇ ਮਾਹਿਰਾਂ ਨਾਲ ਇੰਟਰਵਿਊ ਕਰਨੇ ਸਨ।

ਪਰਿਵਾਰਕ ਮੈਂਬਰਾਂ ਅਨੁਸਾਰ, ਕੁਝ ਦਿਨਾਂ ਲਈ ਉਸ ਨਾਲ ਸੰਪਰਕ ਟੁੱਟ ਗਿਆ ਸੀ, ਜਿਸ ਤੋਂ ਬਾਅਦ ਪਤਾ ਲੱਗਿਆ ਕਿ ਉਸ ਨੂੰ ਸੋਸ਼ਲ ਮੀਡੀਆ ’ਤੇ ਪੋਸਟ ਕੀਤੀ ਗਈ ਸਮੱਗਰੀ ਦੇ ਆਧਾਰ ’ਤੇ ਪਾਕਿਸਤਾਨ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਮਜ਼ਾ ਅਹਿਮਦ ਖਾਨ ਦੋਹਰਾ ਕਨੇਡੀਅਨ-ਪਾਕਿਸਤਾਨੀ ਨਾਗਰਿਕ ਹੈ।

ਕਨੇਡਾ ਸਰਕਾਰ ਵੱਲੋਂ ਵੀ ਇਸ ਮਾਮਲੇ ਬਾਰੇ ਜਾਣਕਾਰੀ ਹੋਣ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਅਧਿਕਾਰੀ ਪਾਕਿਸਤਾਨੀ ਹਕੂਮਤ ਨਾਲ ਸੰਪਰਕ ਵਿੱਚ ਹਨ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਮਜ਼ਾ ਦੀ ਸੁਰੱਖਿਆ ਅਤੇ ਜਲਦੀ ਰਿਹਾਈ ਲਈ ਠੋਸ ਕਦਮ ਚੁੱਕੇ ਜਾਣ।

Leave a Reply

Discover more from GKM Media - News - Radio & TV

Subscribe now to keep reading and get access to the full archive.

Continue reading