GKM MEDIA (Surrey News Room) ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਦਸੇ ਵਿੱਚ ਮੌਤ ਦਾ ਮਾਮਲਾ ਹੁਣ ਹਿਮਾਚਲ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਐਡਵੋਕੇਟ ਨਵਕਿਰਨ ਸਿੰਘ ਨੇ ਇੱਕ ਪਟੀਸ਼ਨ ਦਾਇਰ ਕਰਕੇ ਦੋਸ਼ ਲਗਾਇਆ ਹੈ ਕਿ ਹਿਮਾਚਲ ਸਰਕਾਰ ਜਨਤਾ ਤੋਂ ਗਊ ਸੈੱਸ ਦੇ ਨਾਂ ’ਤੇ ਪੈਸੇ ਇਕੱਠੇ ਕਰ ਰਹੀ ਹੈ ਪਰ ਅਵਾਰਾ ਪਸ਼ੂਆਂ ਦੀ ਸੰਭਾਲ ਲਈ ਕੋਈ ਢੰਗ ਦਾ ਪ੍ਰਬੰਧ ਨਹੀਂ ਕੀਤਾ ਗਿਆ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਗਊ ਸੈੱਸ ਦੇ ਤੌਰ ’ਤੇ 100 ਕਰੋੜ ਰੁਪਏ ਇਕੱਠੇ ਕੀਤੇ ਹਨ ਅਤੇ ਸ਼ਰਾ/ਬ ਦੀ ਹਰ ਬੋਤਲ ’ਤੇ 10 ਰੁਪਏ ਵਸੂਲ ਕੀਤੇ ਜਾਂਦੇ ਹਨ। ਇੰਨੀ ਵੱਡੀ ਰਕਮ ਹੋਣ ਦੇ ਬਾਵਜੂਦ, ਅਵਾਰਾ ਪਸ਼ੂਆਂ ਦੀ ਸੰਭਾਲ ਲਈ ਕੋਈ ਕਾਰਗਰ ਕਦਮ ਨਹੀਂ ਚੁੱਕੇ ਗਏ। ਇਸ ’ਤੇ ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਯਾਦ ਰਹੇ ਕਿ 27 ਸਤੰਬਰ ਨੂੰ ਜਵੰਦਾ ਬੱਦੀ ਤੋਂ ਸ਼ਿਮਲਾ ਜਾ ਰਹੇ ਸਨ ਜਦੋਂ ਪਿੰਜੌਰ ਨੇੜੇ ਦੋ ਬਲਦਾਂ ਦੀ ਲੜਾਈ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਉਨ੍ਹਾਂ ਦੀ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਈ। ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ 11 ਦਿਨਾਂ ਇਲਾਜ ਤੋਂ ਬਾਅਦ 12ਵੇਂ ਦਿਨ 35 ਸਾਲ ਦੀ ਉਮਰ ’ਚ ਉਨ੍ਹਾਂ ਦੀ ਮੌਤ ਹੋ ਗਈ।
ਇਸ ਮਾਮਲੇ ਨੇ ਸਰਕਾਰ ਵੱਲੋਂ ਗਊ ਸੈੱਸ ਦੇ ਪੈਸਿਆਂ ਦੀ ਵਰਤੋਂ ਤੇ ਪ੍ਰਬੰਧਨ ’ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।
#RajvirJawanda #HighCourt #HimachalPradesh #CowCess #StrayAnimals #PunjabNews #JusticeForRajvirJawanda