British Columbia Surrey

ਕੌਮਾਂਤਰੀ ਪੰਜਾਬੀ ਮਾਂ ਬੋਲੀ ਦਿਵਸ ਮੌਕੇ ਇੰਡੋ ਕਨੇਡੀਅਨ ਸੀਨੀਅਰ ਸਿਟੀਜਨ ਸੈਂਟਰ ਸਰੀ ਵੱਲੋਂ ਕਵੀ ਦਰਬਾਰ ਆਯੋਜਿਤ

ਸਰੀ: (ਮਹੇਸ਼ਇੰਦਰ ਸਿੰਘ ਮਾਂਗਟ) ਕੌਮਾਂਤਰੀ ਪੰਜਾਬੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਇੰਡੋ ਕਨੇਡੀਅਨ ਸੀਨੀਅਰ ਸਿਟੀਜਨ ਸੈਂਟਰ ਸਰੀ ਵੱਲੋਂ  ਵਿਸ਼ੇਸ਼ ਕਵੀ ਦਰਬਾਰ ਆਯੋਜਿਤ ਕੀਤਾ ਗਿਆ। ਇਹ ਸਮਾਗਮ ਸੈਂਟਰ ਦੇ ਪ੍ਰਧਾਨ ਸ: ਅਵਤਾਰ ਸਿੰਘ ਢਿੱਲੋ ਦੀ ਆਗਵਾਈ ਹੇਠ  ਬਹੁਤ ਹੀ ਉਤਸ਼ਾਹ ਨਾਲ ਕਰਵਾਇਆ ਗਿਆ।

ਪ੍ਰੋਗਰਾਮ ਦੀ ਸ਼ੁਰੂਆਤ ਅਵਤਾਰ ਸਿੰਘ ਬਰਾੜ ਵੱਲੋਂ ਪੇਸ਼ ਕੀਤੇ ਧਾਰਮਿਕ ਗੀਤ ਨਾਲ ਹੋਇਆ, ਜਿਸ ਨੇ ਹਾਜ਼ਰ ਸੰਗਤ ਨੂੰ ਆਤਮਿਕ ਮਾਹੌਲ ਨਾਲ ਜੋੜ ਦਿੱਤਾ। ਇਸ ਮੌਕੇ ਵੱਖ-ਵੱਖ ਕਵੀਆਂ ਅਤੇ ਸਾਹਿਤਕਾਰਾਂ ਨੇ ਆਪਣੀਆਂ ਰਚਨਾਵਾਂ ਰਾਹੀਂ ਪੰਜਾਬੀ ਮਾਂ ਬੋਲੀ ਦੀ ਮਹਿਮਾ ਨੂੰ ਉਜਾਗਰ ਕੀਤਾ। ਕਵੀਆਂ ਵਿੱਚ ਸੰਤੋਖ ਸਿੰਘ, ਸਵਰਨਜੀਤ ਸਿੰਘ, ਗੁਰਮੀਤ ਸਿੰਘ ਕਾਲਕਟ, ਜਸਵੰਤ ਕੌਰ ਰਾਣਾ, ਸਵਰਨ ਸਿੰਘ ਚਾਹਲ, ਕੁਲਵੰਤ ਸਿੰਘ ਸਹੋਤਾ, ਅਮਰੀਕ ਸਿੰਘ ਲਹਿਲ, ਦੇਵਿੰਦਰ ਕੌਰ ਜੌਹਲ, ਸੁਖਪ੍ਰੀਤ ਸਿੰਘ ਬਰਾੜ ਅਤੇ ਇੰਦਰਜੀਤ ਕੌਰ ਸੰਧੂ ਸ਼ਾਮਲ ਸਨ। ਇਸ ਤੋਂ ਇਲਾਵਾ ਪ੍ਰਸਿੱਧ ਲੋਕ ਗਾਇਕ, ਲੇਖਕ ਅਤੇ ਗੀਤਕਾਰ ਗੁਰਦੇਵ ਸਿੰਘ ਦਰਦੀ ਨੇ ਵੀ ਆਪਣੀ ਰਚਨਾ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ।

ਸਮਾਗਮ ਦੌਰਾਨ ਗੁਰਦੇਵ ਸਿੰਘ ਦਰਦੀ ਦੇ ਨਵੇਂ ਗੀਤ ਦਾ ਪੋਸਟਰ ਵੀ ਜਾਰੀ ਕੀਤਾ ਗਿਆ। ਕਵੀਆਂ ਵੱਲੋਂ ਪੇਸ਼ ਕੀਤੀਆਂ ਕਵਿਤਾਵਾਂ ਤੇ ਗੀਤਾਂ  ਨੇ ਨਾ ਸਿਰਫ਼ ਸਾਹਿਤਕ ਰੰਗ ਭਰਿਆ, ਸਗੋਂ ਪੰਜਾਬੀ ਭਾਸ਼ਾ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦਾ ਸੰਦੇਸ਼ ਵੀ ਦਿੱਤਾ।

ਅੰਤ ਵਿੱਚ ਸੈਂਟਰ ਦੇ ਪ੍ਰਧਾਨ ਸ: ਅਵਤਾਰ ਸਿੰਘ ਢਿੱਲੋ ਵੱਲੋਂ ਸਮਾਗਮ ਵਿੱਚ ਸ਼ਾਮਲ ਸਾਰੇ ਕਵੀਆਂ, ਮਹਿਮਾਨਾਂ ਅਤੇ ਸੰਗਤ ਦਾ ਧੰਨਵਾਦ ਕਰਦੇ ਹੋਏ ਪੰਜਾਬੀ ਮਾਂ ਬੋਲੀ ਦੀ ਸੇਵਾ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ ਗਿਆ।

Leave a Reply

Discover more from GKM Media - News - Radio & TV

Subscribe now to keep reading and get access to the full archive.

Continue reading