International Surrey

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ   26 ਫਰਵਰੀ ਨੂੰ ਭਾਰਤ ਸਮੇਤ ਦੂਸਰੇ ਮੁਲਕਾਂ ਦੀ ਯਾਤਰਾ ਕਰਨਗੇ 

ਵੈਨਕੂਵਰ, ਫਰਵਰੀ (ਮਲਕੀਤ ਸਿੰਘ )-ਏਸ਼ੀਅਨ ਮੁਲਕਾਂ ਨਾਲ ਵਪਾਰਕ ਸਬੰਧਾਂ ਨੂੰ ਵਧਾਉਣ ਅਤੇ ਹੋਰਨਾਂ ਅਹਿਮ ਦੁਵੱਲੇ ਮੁੱਦਿਆਂ ਤੇ ਚਰਚਾ ਕਰਨ ਲਈ   ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ 26 ਫਰਵਰੀ ਤੋਂ 7 ਮਾਰਚ ਤੱਕ ਤਿੰਨ ਮੁਲਕਾਂ ਜਾਪਾਨ, ਆਸਟਰੇਲੀਆ ਤੇ ਭਾਰਤ ਦਾ ਦੌਰਾ ਕਰਨਗੇ। ਆਪਣੇ ਇਸ ਦੌਰੇ ਦੌਰਾਨ ਉਹ  ਭਾਰਤ ਦੀ ਆਰਥਿਕ ਰਾਜਧਾਨੀ ਮੁੰਬਈ ਵਿਚ ਕਾਰੋਬਾਰੀਆਂ ਅਤੇ ਰਾਜਧਾਨੀ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।

ਪ੍ਰਧਾਨ ਮੰਤਰੀ ਦਫਤਰ ਵਲੋਂ ਜਾਰੀ ਸੂਚਨਾ ਮੁਤਾਬਿਕ ਪ੍ਰਧਾਨ ਮੰਤਰੀ ਕਾਰਨੀ ਦੀ ਪ੍ਰਧਾਨ ਮੰਤਰੀ ਵਜੋਂ ਇਸ  ਪਹਿਲੀ ਯਾਤਰਾ ਵਿੱਚ ਦੇਸ਼ ਦੀ ਵਪਾਰਕ ਰਾਜਧਾਨੀ ਮੁੰਬਈ ਅਤੇ ਰਾਜਧਾਨੀ ਦਿੱਲੀ ਸ਼ਾਮਲ ਹਨ। ਇੱਥੇ ਜ਼ਿਕਰ ਯੋਗ ਹੈ ਕਿ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਮੁੱਖ ਮੰਤਰੀ ਡੇਵਿਡ ਈਬੀ ਵੀ ਆਪਣੀ ਟੀਮ ਸਮੇਤ ਪਿਛਲੇ ਦਿਨੀ ਭਾਰਤ ਦੌਰਾ ਕਰ ਚੁੱਕੇ ਹਨ

Leave a Reply

Discover more from GKM Media - News - Radio & TV

Subscribe now to keep reading and get access to the full archive.

Continue reading