ਪਿੰਡ ਕੁਠਾਲਾ ਦੀ ਪ੍ਰਭ ਚਾਹਲ ਨੇ ਬ੍ਰਿਟਿਸ਼ ਕੋਲੰਬੀਆ ਵਿੱਚ ਹਾਸਲ ਕੀਤੀ ਵੱਡੀ ਕਾਮਯਾਬੀ, ਐਮ.ਪੀ. ਸੁੱਖ ਧਾਲੀਵਾਲ ਵੱਲੋਂ ਸਨਮਾਨਿਤ

ਸਰੀ ਬੀ ਸੀ (ਖੰਡੋਲੀ): ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਪਿੰਡ ਕੁਠਾਲਾ ਦੀ ਰਹਿਣ ਵਾਲੀ ਪ੍ਰਭ ਚਾਹਲ, ਜੋ ਕਿ ਹਰਮੀਤ ਸਿੰਘ ਚਾਹਲ ਦੀ ਪੁੱਤਰੀ ਹੈ, ਨੇ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਪੁਲਿਸ ਅਫਸਰ ਬਣ ਕੇ ਵੱਡੀ ਉਪਲਬਧੀ ਹਾਸਲ ਕੀਤੀ ਹੈ।
ਉਸ ਦੀ ਇਸ ਕਾਮਯਾਬੀ ਨਾਲ ਨਾ ਸਿਰਫ ਉਸਦਾ ਪਰਿਵਾਰ ਨਹੀਂ, ਸਗੋਂ ਪਿੰਡ ਅਤੇ ਸਾਰੇ ਪੰਜਾਬੀ ਭਾਈਚਾਰੇ ਦਾ ਮਾਣ ਵਧਿਆ ਹੈ। ਇਹ ਸਫਲਤਾ ਉਸ ਦੀ ਮਿਹਨਤ, ਲਗਨ ਅਤੇ ਹੌਸਲੇ ਦੀ ਮਿਸਾਲ ਹੈ।
ਇਸ ਮੌਕੇ ’ਤੇ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਐਮ.ਪੀ. ਸੁੱਖ ਧਾਲੀਵਾਲ ਵੱਲੋਂ ਉਸ ਨੂੰ ਮਿਲਣ ਤੇ ਸਵਾਗਤ ਕੀਤਾ ਗਿਆ। ਪ੍ਰਭ ਚਾਹਲ ਦੀ ਇਹ ਪ੍ਰਾਪਤੀ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ ਜੋ ਵਿਦੇਸ਼ਾਂ ਵਿੱਚ ਆਪਣਾ ਕਰੀਅਰ ਬਣਾਉਣਾ ਚਾਹੁੰਦੇ ਹਨ।