Punjab Surrey

ਮੋਹਾਲੀ ਕਬੱਡੀ ਟੂਰਨਾਮੈਂਟ ਦੌਰਾਨ ਹੋਏ ਕਤਲ ਲਈ ਆਮ ਆਦਮੀ ਪਾਰਟੀ ਸਰਕਾਰ ਸਿੱਧੀ ਤੌਰ ‘ਤੇ ਜ਼ਿੰਮੇਵਾਰ: ਸੁਖਬੀਰ ਸਿੰਘ ਬਾਦਲ

GKM MEDIA- (Punjab)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੋਹਾਲੀ ਦੇ ਸੋਹਾਣਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਅਤੇ ਪ੍ਰੋਮੋਟਰ ਰਾਣਾ ਬਲਾਚੌਰੀਆ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਧੀ ਤੌਰ ‘ਤੇ ਜ਼ਿੰਮੇਵਾਰ ਹੈ।

ਉਨ੍ਹਾਂ ਕਿਹਾ ਕਿ ਚਲਦੇ ਮੈਚ ਦੌਰਾਨ, ਭਰੀ ਭੀੜ ਵਿਚਕਾਰ ਹੋਈ ਇਹ ਵਾਰਦਾਤ ਸਾਬਤ ਕਰਦੀ ਹੈ ਕਿ ਪੰਜਾਬ ਵਿੱਚ ਅਪਰਾਧੀ ਤੱਤਾਂ ਦੇ ਹੌਂਸਲੇ ਕਿਸ ਹੱਦ ਤੱਕ ਬੁਲੰਦ ਹੋ ਚੁੱਕੇ ਹਨ। ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਨਾਕਾਮੀ ਹੈ ਕਿ ਸੂਬੇ ਵਿੱਚ ਕਤਲ, ਫਿਰੌਤੀਆਂ ਅਤੇ ਹੋਰ ਦਹਿਸ਼ਤਗਰਦ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ।

ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਇਆ ਕਿ ਪੰਜਾਬ ਪੁਲਿਸ ਕਾਨੂੰਨ-ਵਿਵਸਥਾ ਨੂੰ ਕਾਇਮ ਕਰਨ ਦੀ ਥਾਂ ਸਿਆਸੀ ਬਦਲਾਖੋਰੀ ਵਾਲੇ ਸਰਕਾਰੀ ਹੁਕਮਾਂ ਨੂੰ ਲਾਗੂ ਕਰਨ ਵਿੱਚ ਲੱਗੀ ਹੋਈ ਹੈ।

ਉਨ੍ਹਾਂ ਨੇ ਇਸ ਦਰਦਨਾਕ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ, ਇਸ ਤੋਂ ਪਹਿਲਾਂ ਹੋਏ ਸਾਰੇ ਕਤਲਾਂ—ਖ਼ਾਸ ਕਰਕੇ ਕਬੱਡੀ ਖਿਡਾਰੀਆਂ ਨਾਲ ਸੰਬੰਧਿਤ ਮਾਮਲਿਆਂ—ਵਿੱਚ ਤੁਰੰਤ ਇਨਸਾਫ਼ ਦੀ ਮੰਗ ਕੀਤੀ।

#SukhbirSinghBadal #MohaliKabaddiMurder #PunjabLawAndOrder

#JusticeForRanaBalachoria #CrimeInPunjab #AAPFailedPunjab

#KabaddiPlayer #PublicSafety

Leave a Reply

Discover more from GKM Media - News - Radio & TV

Subscribe now to keep reading and get access to the full archive.

Continue reading