Welcome to GKM Media. Watch live TV channel or listen radio station.

Our Contacts

12370 92 Ave, Surrey, BC V3V 1G4, Canada

info@gkmmedia.com

+16047238027

Tag: #KISHAN

CanadaSurrey

ਪੰਜਾਬੀ ਸਾਹਿਤ, ਚੇਤਨਾ ਤੇ ਪਰਵਾਸ ਸਬੰਧੀ ਕਈ ਸਵਾਲਾਂ ਦੇ ਰੂਬਰੂ ਪੰਜਾਬ ਭਵਨ ਸਰੀ ਦੀ ਕੌਮਾਂਤਰੀ ਕਾਨਫਰੰਸ ਸਮਾਪਤ

ਪ੍ਰਸਿੱਧ ਸਾਹਿਤਕਾਰਾਂ, ਬੁੱਧੀਜੀਵੀਆਂ ਤੇ ਵੱਡੀ ਗਿਣਤੀ ‘ਚ ਪੰਜਾਬੀ ਪ੍ਰੇਮੀਆਂ ਹਾਜ਼ਰੀ ਭਰੀ-

ਨਦੀਮ ਪਰਮਾਰ, ਸੁੱਚਾ ਸਿੰਘ ਕਲੇਰ ਤੇ ਮਨਜੀਤ ਗਿੱਲ ‘ਅਰਜਨ ਸਿੰਘ ਬਾਠ’ ਯਾਦਗਾਰੀ ਐਵਾਰਡ ਨਾਲ ਕੀਤਾ ਸਨਮਾਨਿਤ-

ਸੁੱਖੀ ਬਾਠ ਤੇ ਪੰਜਾਬ ਭਵਨ ਟੀਮ ਵਲੋਂ ਕਾਨਫਰੰਸ ਦੀ ਸਫ਼ਲਤਾ ਲਈ ਸਮੂਹ ਸਹਿਯੋਗੀਆਂ ਦਾ ਧੰਨਵਾਦ-

ਸਰੀ, (ਜੋਗਿੰਦਰ ਸਿੰਘ )-ਪੰਜਾਬ ਭਵਨ ਸਰੀ ਦੀ ਦੋ ਦਿਨਾਂ ਕੌਮਾਂਤਰੀ ਪੰਜਾਬੀ ਕਾਨਫਰੰਸ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਸਿਰਮੌਰ ਰੁਤਬੇ ਨੂੰ ਬਰਕਰਾਰ ਰੱਖਣ, ਪੰਜਾਬੀ ਸਾਹਿਤ ਤੇ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਤੇ ਇਸ ਪਾਸੇ ਨਵੀਆਂ ਯੋਜਨਾਵਾਂ ਉਲੀਕਦੀ, ਨਵੀਂ ਪੀੜੀ ਨੂੰ ਆਪਣੇ ਅਮੀਰ ਤੇ ਗੌਰਵਮਈ ਵਿਰਸੇ ਨਾਲ ਜੁੜੇ ਰਹਿਣ ਅਤੇ ਪੰਜਾਬ ਤੇ ਵਿਦੇਸ਼ਾਂ ‘ਚ ਬੈਠੇ ਪੰਜਾਬੀ ਨੌਜਵਾਨਾਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਦਾ ਸੱਦਾ ਦਿੰਦੀ ਅਤੇ ਮਹਿਲਾਵਾਂ ਦੀ ਬਰਾਬਰਤਾ ਦੀ ਗੱਲ ਕਰਦੀ ਅਤੇ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਨੂੰ ਆਪਣੇ ਵਤਨ, ਪਿੰਡਾਂ ਤੇ ਸਹਿਰਾਂ ਤੇ ਭਾਈਚਾਰੇ ਦਾ ਸੁਨੇਹਾ ਦੇਣ ਸਮੇਤ ਦੋਵਾਂ ਪੰਜਾਬਾਂ ਦੀ ਆਪਸੀ ਸਾਂਝ ਤੇ ਸਰਹੱਦਾਂ ਉਪਰ ਸ਼ਾਂਤੀ ਤੇ ਦੁਨੀਆਂ ਭਰ ਦੀ ਲੋਕਾਈ ਦੀ ਭਲਾਈ ਦਾ ਸੁਨੇਹਾ ਦਿੰਦੀ ਜਿਥੇ ਯਾਦਗਾਰੀ ਹੋ ਨਿੱਬੜੀ ਉਥੇ ਅਗਲੇ ਸਾਲ ਮਿਲਣ ਦਾ ਵਾਅਦਾ ਕਰਦੀ ਸਮਾਪਤ ਹੋ ਗਈ l ਪੰਜਾਬ ਭਵਨ ਵਲੋਂ ਇਥੋਂ ਦੀ ਤਾਜ ਪਾਰਕ ਵਿਚ ਕਰਵਾਈ ਗਈ ਇਸ ਪੰਜਵੀਂ ਕਾਨਫਰੰਸ ‘ਚ ਪੰਜਾਬ ਸਮੇਤ ਦੁਨੀਆਂ ਭਰ ‘ਚੋਂ ਬੁੱਧੀਜੀਵੀਆਂ , ਸਾਹਿਤਕਾਰਾਂ ਤੇ ਪੰਜਾਬੀ ਪ੍ਰੇਮੀ ਸਰੋਤਿਆਂ ਨੇ ਹਾਜ਼ਰੀ ਭਰੀ । ਇਸ ਕਾਨਫਰੰਸ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ. ਸੀ. ਡਾ. ਐਸ. ਪੀ. ਸਿੰਘ, ਪਾਕਿਸਤਾਨ ਦੇ ਸਾਬਕਾ ਮੈਂਬਰ ਪਾਰਲੀਮੈਂਟ ਰਾਏ ਅਜੀਜ ਉਲਾ ਖਾਨ, ਡਾ. ਬੀ. ਐਸ. ਘੁੰਮਣ, ਡਾ. ਸਾਧੂ ਸਿੰਘ, ਡਾ. ਗੋਪਾਲ ਸਿੰਘ ਬੁੱਟਰ, ਡਾ ਪਾਲੀ ਭੁਪਿੰਦਰ ਸਿੰਘ, ਡਾ. ਬਬਨੀਤ ਕੌਰ ਸਮੇਤ ਹੋਰ ਸ਼ਖ਼ਸੀਅਤਾਂ ਵਿਸ਼ੇਸ ਤੌਰ ‘ਤੇ ਹਾਜ਼ਰ ਸਨ । ਮੁੱਖ ਪ੍ਰਬੰਧਕ ਸੁੱਖੀ ਬਾਠ ਤੇ ਪੰਜਾਬ ਭਵਨ ਦੀ ਟੀਮ ਵਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਪੁੱਜੇ ਮਹਿਮਾਨਾਂ ਦੀ ਮਹਿਮਾਨ ਨਿਵਾਜੀ ਕੀਤੀ ਗਈ ਅਤੇ ਜੀ ਆਇਆ ਆਖਿਆ ਗਿਆ । ਇਸ ਦੋ ਰੋਜ਼ਾ ਕਾਨਫਰੰਸ ਦੌਰਾਨ ਪੰਜਾਬ ਤੋਂ ਪੁੱਜੇ ਪ੍ਰਸਿੱਧ ਚਿੰਤਕ ਪਾਲੀ ਭੁਪਿੰਦਰ ਨੇ ਵੱਖ -ਵੱਖ ਵਿਸਿਆਂ ‘ਤੇ ਆਪਣੇ ਪਰਚੇ ਪੜ੍ਹਦਿਆਂ ਪੰਜਾਬ ਤੇ ਪੰਜਾਬੀਆਂ ਨੂੰ ਵਿਕਾਸ ਤੇ ਤਰੱਕੀ ਵੱਲ ਵਧਣ ਦਾ ਸੁਨੇਹਾ ਦਿੱਤਾ । ਉਨ੍ਹਾਂ ਨਵੀਂ ਪੀੜੀ ਸਮੇਤ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ਨੂੰ ਆਪਣੇ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੁੜੇ ਰਹਿਣ ਦੇ ਨਾਲ -ਨਾਲ ਹਮੇਸ਼ਾ ਆਪਣੀ ਮਿੱਟੀ ਦਾ ਮੋਹ ਮਨਾ ‘ਚ ਬਣਾਈ ਰੱਖਣ ਦਾ ਸੱਦਾ ਦਿੱਤਾ । ਪਾਲੀ ਭੁਪਿੰਦਰ ਨੇ ਇਸ ਮਿਲਣੀ ਲਈ ਸੁੱਖੀ ਬਾਠ ਤੇ ਟੀਮ ਦਾ ਧੰਨਵਾਦ ਵੀ ਕੀਤਾ ਇਸੇ ਦੌਰਾਨ ਹੀ ਪਾਕਿਸਤਾਨ ਤੋਂ ਪੁੱਜੇ ਬਾਬਾ ਨਜਮੀ ਨੇ ਮਾਂ ਬੋਲੀ ਪੰਜਾਬੀ ਨੂੰ ਨਵੀਆਂ ਪੀੜੀਆਂ ਤੱਕ ਪਹੁੰਚਾਉਣ ਲਈ ਅਜਿਹੇ ਸਮਾਗਮ ਸਮੇਂ ਦੀ ਲੋੜ ਦੱਸਿਆ l ਉਨ੍ਹਾਂ ਕਿਰਤੀਆਂ ਤੇ ਕਾਮਿਆਂ ਦੇ ਹੱਕਾਂ ਲਈ ਬੇਬਾਕੀ ਨਾਲ ਲਿਖੀਆਂ ਆਪਣੀਆਂ ਰਚਨਾਵਾਂ ਵੀ ਪੜੀਆਂ । ਕਵਿਤਾਵਾਂ ਦੇ ਦੌਰ ਦੌਰਾਨ ਤਾਹਿਰਾ ਸਰਾ, ਗੁਰਤੇਜ ਕੋਹਾਰਵਾਲਾ, ਡਾ. ਕਰਨੈਲ ਸਿੰਘ, ਸੁਖਵਿੰਦਰ ਅੰਮ੍ਰਿਤ, ਡਾ. ਗੁਰਮਿੰਦਰ ਸਿੱਧੂ, ਸੁਰਜੀਤ ਕੌਰ ਟਰਾਂਟੋ, ਇੰਦਰਜੀਤ ਧਾਮੀ ਸਮੇਤ ਹੋਰ ਨਾਮੀ ਕਵੀਆਂ ਨੇ ਆਪਣੀਆਂ ਰਚਨਾਵਾਂ ਪੜੀਆਂ ।

ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕੈਨੇਡਾ ਪੜ੍ਹਾਈ ਲਈ ਪੁੱਜੇ ਵਿਦਿਆਰਥੀਆਂ ਦੇ ਹੱਕਾਂ ਤੇ ਹਿੱਤਾਂ ਲਈ ਸਰਕਾਰ ਪਾਸੋਂ ਕਦਮਾਂ ਦੇ ਨਾਲ ਪੰਜਾਬੀ ਭਾਈਚਾਰੇ ਪਾਸੋਂ ਵੀ ਸਹਿਯੋਗ ਮੰਗਿਆ । ਉਨ੍ਹਾਂ ਵਿਦਿਆਰਥੀਆਂ ਨੂੰ ਵੀ ਹੱਕਾਂ ਦੇ ਨਾਲ ਜਿੰਮੇਵਾਰੀਆਂ ਪਹਿਚਾਨਣ ਸੱਦਾ ਦਿੱਤਾ।l ਇਸ ਮੌਕੇ ਵੱਖ -ਵੱਖ ਬੁਲਾਰਿਆਂ ਨੇ ਪੰਜਾਬੀ ਬੋਲੀ, ਚੇਤਨਤਾ ਅਤੇ ਪਰਵਾਸ ਬਾਰੇ ਬੌਧਿਕਤਾ ਭਰਪੂਰ ਪਰਚੇ ਪੜੇ । ਪ੍ਰਸਿੱਧ ਨਾਟਕਕਾਰ ਡਾ. ਸਾਹਿਬ ਸਿੰਘ ਨੇ ਦੋਵੇਂ ਦਿਨ ਆਪਣੇ ਨਾਟਕਾਂ ਸੰਦੂਕੜੀ ਖੋਹਲ ਨਰੈਣਿਆਂ ਅਤੇ ਲੱਛੂ ਕਬਾੜੀਆ ਦੀ ਸਫ਼ਲ ਪੇਸ਼ਕਾਰੀ ਦੌਰਾਨ ਵਿਦੇਸ਼ਾਂ ‘ਚ ਵਸੇ ਪੰਜਾਬੀਆਂ ਨੂੰ ਸੁਨੇਹਾ ਦਿੱਤਾ ਅਤੇ ਵਿਦੇਸ਼ਾਂ ‘ਚ ਪਰਵਾਸ ਕਰਕੇ ਪੁੱਜੇ ਰਹੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਉਭਾਰੀਆਂ । ਇਸ ਮੌਕੇ ਉਘੇ ਸਾਹਿਤਕਾਰ ਨਦੀਮ ਪਰਮਾਰ, ਸੁੱਚਾ ਸਿੰਘ ਕਲੇਰ ਤੇ ਮਨਜੀਤ ਗਿੱਲ ਨੂੰ ‘ਅਰਜਨ ਸਿੰਘ ਬਾਠ’ ਯਾਦਗਾਰੀ ਐਵਾਰਡ ਨਾਲ ਸਨਮਾਨਿਆ ਗਿਆ । ਉਘੇ ਲੇਖਕ ਕਵਿੰਦਰ ਚਾਂਦ ਅਤੇ ਅਮਰੀਕ ਪਲਾਹੀ ਨੇ ਸ਼ਾਇਰੀ ਤੇ ਵਿਲੱਖਣ ਅੰਦਾਜ ‘ਚ ਬਾਖੂਬੀ ਸਟੇਜ ਸੰਚਾਲਨ ਕੀਤਾ । ਸੁੱਖੀ ਬਾਠ ਸਮੇਤ ਟੀਮ ਵਲੋਂ ਵੱਖ ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ । ਸਟੇਜ ਸੰਚਾਲਨ ਦੌਰਾਨ ਰੂਪ ਦਵਿੰਦਰ ਨਾਹਲ, ਹਰਪ੍ਰੀਤ ਸਿੰਘ, ਪਰਮਿੰਦਰ ਕੌਰ ਸਵੈਚ, ਜਸਵੀਰ ਮੰਗੂਵਾਲ, ਨਵਜੋਤ ਢਿੱਲੋਂ ਤੇ ਜੈਸਮੀਨ ਨੇ ਵੀ ਸਾਥ ਦਿੱਤਾ । ਇਸ ਕਾਨਫਰੰਸ ‘ਚ ਵੱਡੀ ਗਿਣਤੀ ‘ਚ ਲੇਖਕ, ਕਵੀ ਤੇ ਸਰੀ ਦੇ ਪੰਜਾਬੀ ਪ੍ਰੇਮੀ ਹਾਜ਼ਰ ਰਹੇ । ਦੋਵੇਂ ਦਿਨ ਸਰਬਜੀਤ ਚੀਮਾ ਦੀ ਸੰਸਥਾ ਰੰਗਲਾ ਪੰਜਾਬ ਵਲੋਂ ਭੰਗੜਾ ਪੇਸ ਕੀਤਾ ਗਿਆ । ਇਸ ਮੌਕੇ ਪ੍ਰਿੰਸੀਪਲ ਸੁਰਿੰਦਰਪਾਲ ਕੌਰ ਬਰਾੜ, ਇੰਦਰਜੀਤ ਕੌਰ ਸਿੱਧੂ, ਕ੍ਰਿਸ਼ਨ ਭਨੋਟ, ਸੁਖਵਿੰਦਰ ਸਿੰਘ ਚੋਹਲਾ ਸੰਪਾਦਕ ਦੇਸ ਪ੍ਰਦੇਸ ਟਾਈਮਜ਼ ,ਜੇ ਮਿਨਹਾਸ, ਬਿੱਲਾ ਸੰਧੂ ਸਾਂਝਾ ਟੀਵੀ, ਦਵਿੰਦਰ ਬੈਨੀਪਾਲ, ਪੱਤਰਕਾਰ ਜੋਗਿੰਦਰ ਸਿੰਘ ਜਗਰਾਉਂ , ਮਹੇਸ਼ਇੰਦਰ ਸਿੰਘ ਮਾਂਗਟ ਪੱਤਰਕਾਰ, ਸੰਦੀਪ ਸਿੰਘ ਧੰਜੂ ਪ੍ਰਤੀਨਿਧ ਰੋਜ਼ਾਨਾ ਅਜੀਤ, ਸੁਰਜੀਤ ਸਿੰਘ ਮਾਧੋਪੁਰੀ, ਬਲਿਹਾਰ ਸਿੰਘ ਲੇਹਲ ਯੂ ਐਸ ਏ, ਕੁਲਜਿੰਦ, ਮਨਧੀਰ ਕੌਰ ਮਨੂ ਵਿੰਨੀਪੈਗ, ਗੁਰਮੀਤ ਸਿੰਘ ਸਿੱਧੂ, ਅੰਗਰੇਜ਼ ਸਿੰਘ ਬਰਾੜ, ਰਾਜਿੰਦਰ ਸਿੰਘ ਪੰਧੇਰ, ਹਰਚੰਦ ਸਿੰਘ ਬਾਗੜੀ, ਪਿਆਰਾ ਸਿੰਘ ਕੁੱਦੋਵਾਲ, ਅੰਮ੍ਰਿਤ ਦੀਵਾਨਾ,ਸੁਰਿੰਦਰ ਚਾਹਲ, ਪਰਮਜੋਤ ਸਿੰਘ, ਵੱਡੀ ਗਿਣਤੀ ‘ਚ ਸ਼ਖ਼ਸੀਅਤਾਂ ਹਾਜ਼ਰ ਸਨ

ਪ੍ਰਸਿੱਧ ਨਾਟਕਕਾਰ ਡਾ. ਸਾਹਿਬ ਸਿੰਘ ਨੇ ਦੋਵੇਂ ਦਿਨ ਆਪਣੇ ਨਾਟਕਾਂ ਸੰਦੂਕੜੀ ਖੋਹਲ ਨਰੈਣਿਆਂ ਅਤੇ ਲੱਛੂ ਕਬਾੜੀਆ ਦੀ ਸਫ਼ਲ ਪੇਸ਼ਕਾਰੀ ਦੌਰਾਨ ਵਿਦੇਸ਼ਾਂ ‘ਚ ਵਸੇ ਪੰਜਾਬੀਆਂ ਨੂੰ ਸੁਨੇਹਾ ਦਿੱਤਾ ਅਤੇ ਵਿਦੇਸ਼ਾਂ ‘ਚ ਪਰਵਾਸ ਕਰਕੇ ਪੁੱਜੇ ਰਹੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਉਭਾਰੀਆਂ ।

ਸਰੀ, (ਜੋਗਿੰਦਰ ਸਿੰਘ )

INDIAPUNJAB

ਜਾਅਲੀ ਕਾਗਜ਼ਾਂ ‘ਤੇ ਵੇਚਿਆ EX. ਐਸ ਡੀ ਐੱਮ ਦਾ ਪਲਾਟ, ਪਟਵਾਰੀ ਸਮੇਤ EX. ਡੀਐੱਸਪੀ ਦੇ ਪੁੱਤਰਾਂ ‘ਤੇ ਮਾਮਲਾ ਦਰਜ !

12 OCT. 2023: ਜਾਅਲੀ ਕਾਗਜ਼ਾਂ ਦੇ ਆਧਾਰ ‘ਤੇ ਸਾਬਕਾ ਐਸਡੀਐੱਮ ਦੇ ਪਲਾਟ ਦੀ ਰਜਿਸਟਰੀ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਸੰਬੰਧੀ ਕੋਤਵਾਲੀ ਨਾਭਾ ਥਾਣਾ ਪੁਲਿਸ ਨੇ ਇਕ ਪਟਵਾਰੀ, ਸਮੇਤ ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਨਾਭਾ ਦੇ ਸਾਬਕਾ ਐਸਡੀਐਮ ਨਵਤੇਜ ਸਿੰਘ ਦੇ ਪਲਾਟ ਦੇ ਜਾਅਲੀ ਕਾਗਜ਼ ਬਣਾ ਕੇ ਉਸ ਦੀ ਖਰੀਦ-ਵੇਚ ਕਰਨ ਦੇ ਮਾਮਲੇ `ਚ ਸਾਬਕਾ ਡੀਐੱਸਪੀ ਹਰਭਜਨ ਸਿੰਘ ਦੇ ਦੋ ਪੁੱਤਰਾਂ, ਕਾਨੂੰਗੋ ਰਘਵੀਰ ਸਿੰਘ ਤੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਅਰੋੜਾ ਦੀ ਨੂੰਹ ਖ਼ਿਲਾਫ਼ ਨਾਭਾ ਕੋਤਵਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਨਿਵਾਸੀ ਹਰਲਵਲੀਨ ਸਿੰਘ ਨੇ ਪਿਛਲੇ ਸਾਲ ਸਤੰਬਰ ਮਹੀਨੇ ਪਟਿਆਲਾ ਐੱਸਐੱਸਪੀ ਨੂੰ ਸ਼ਿਕਾਇਤ ਦਰਜ ਕਰਾਈ ਸੀ ਕਿ ਨਾਭਾ ਦੇ ਪ੍ਰੀਤ ਵਿਹਾਰ ਵਿੱਚ ਉਸ ਦੇ ਪਿਤਾ ਨਵਤੇਜ ਸਿੰਘ ਦੇ ਨਾਮ 250 ਗਜ ਦਾ ਪਲਾਟ ਸੀ, ਸਾਬਕਾ ਡੀਐਸਪੀ ਹਰਭਜਨ ਸਿੰਘ, ਕਾਨੂੰਗੋ ਰਘਵੀਰ ਸਿੰਘ, ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਨੇ ਮਿਲ ਕੇ ਜਾਅਲੀ ਕਾਗਜ਼ ਤਿਆਰ ਕਰਕੇ ਪਲਾਟ ਵੇਚ ਦਿੱਤਾ। ਪਟਿਆਲਾ ਵਾਸੀ ਹਰਲਵਲੀਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦੇ ਪਿਤਾ ਨਵਤੇਜ ਸਿੰਘ ਪੀਸੀਐੱਸ ਅਧਿਕਾਰੀ ਸਨ ਤੇ ਪਟਿਆਲਾ, ਨਾਭਾ ਤੇ ਰਾਜਪੁਰਾ ਵਿਖੇ ਐੱਸਡੀਐੱਮ ਵੀ ਰਹੇ ਹਨ।

ਉਨ੍ਹਾਂ ਦੀ ਦਾਦੀ ਵੱਲੋਂ ਸਾਲ 2000 ‘ਚ ਨਵਤੇਜ ਸਿੰਘ ਦੇ ਨਾਂ ਨਾਭਾ ਵਿਖੇ 250 ਗਜ ਦਾ ਪਲਾਟ ਨਾਂ ਕੀਤਾ ਗਿਆ ਸੀ। ਉਨ੍ਹਾਂ ਨੇ ਕਿ ਕਿਹਾ ਕਿ ਨਵਤੇਜ ਸਿੰਘ ਦੀ ਮੌਤ ਤੋਂ ਬਾਅਦ ਜਾਇਦਾਦ ਨੂੰ ਤਿੰਨ ਭਰਾਵਾਂ ਵਿਚ ਤਕਸੀਮ ਕੀਤੀ ਜਾਣੀ ਸੀ। ਉਨ੍ਹਾਂ ਨੂੰ ਨਾਭਾ ਜਾ ਕੇ ਪਤਾ ਲੱਗਾ ਕਿ ਇਹ ਪਲਾਟ ਸਾਬਕਾ ਡੀਐੱਸਪੀ ਹਰਭਜਨ ਸਿੰਘ ਨੂੰ ਵੇਚਿਆ ਗਿਆ ਹੈ | ਮਾਮਲਾ ਸ਼ੱਕੀ ਹੋਣ ‘ਤੇ ਜਦੋਂ ਮਾਲ ਰਿਕਾਰਡ ਦੀ ਜਾਂਚ ਕੀਤੀ ਤਾਂ ਸਾਹਮਣੇ ਆਇਆ ਕਿ ਰਿਟਾਇਰਡ ਡੀਐੱਸਪੀ ਹਰਭਜਨ ਸਿੰਘ ਨੇ ਉਕਤ ਅਫਸਰਾਂ ਨਾਲ ਮਿਲ ਕੇ ਜਾਅਲੀ ਸੇਲ ਡੀਡ ਬਣਾ ਕੇ ਤੇ ਵਸੀਕਾ ਨੂੰ 3251 ਹੇਠ ਇਹ ਪਲਾਟ ਉਸ ਦੇ ਪਿਤਾ ਤੋਂ ਜੁਲਾਈ 2009 ਵਿੱਚ ਖਰੀਦਿਆ ਦਿਖਾ ਦਿੱਤਾ ਤੇ 2020 ‘ਚ ਇੰਤਕਾਲ ਆਪਣੇ ਨਾਮ ਕਰਵਾ ਕੇ ਪਲਾਟ ਅੱਗੇ ਵੇਚ ਦਿੱਤਾ, ਜਦੋਂ ਕਿ ਉਸ ਦੇ ਪਿਤਾ ਨਵਤੇਜ ਸਿੰਘ ਦੀ ਮੌਤ ਜਨਵਰੀ 2008 `ਚ ਹੋ ਗਈ ਸੀ |

ਪੜਤਾਲ ਦੌਰਾਨ ਪੁਲਿਸ ਨੇ ਨਾਇਬ ਤਹਿਸੀਲਦਾਰ ਨੂੰ ਨਿਰਦੋਸ਼ ਦੱਸਦੇ ਹੋਏ ਹਰਭਜਨ ਸਿੰਘ ਦੇ ਦੋ ਪੁੱਤਰਾਂ ਇਕਬਾਲ ਸਿੰਘ ਤੇ ਹਰਪ੍ਰੀਤ ਸਿੰਘ, ਕਾਨੂੰਗੋ ਰਘਵੀਰ ਸਿੰਘ ‘ਤੇ ਖ਼ਰੀਦਦਾਰ ਵੰਦਨਾ ਅਰੋੜਾ ਖਿਲਾਫ ਧਾਰਾ ਕੇਸ ਦਰਜ ਕਰ ਲਿਆ ਹੈ, ਕਾਨੂੰਗੋ ਰਘਵੀਰ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਹੈ । ਜਿਕਰਯੋਗ ਹੈ ਕਿ ਵੰਦਨਾ ਅਰੋੜਾ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਅਰੋੜਾ ਦੀ ਨੂੰਹ ਹੈ। ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਅਰੋੜਾ ਨੇ ਕਿਹਾ ਕਿ ਇਹ ਪਲਾਟ ਹਰਭਜਨ ਸਿੰਘ ਦੇ ਕਾਗਜ਼ ਦੇਖਣ ਤੋਂ ਬਾਅਦ ਲਿਆ ਸੀ, ਆਪਣੇ ਆਪ ਨੂੰ ਬੇਕਸੂਰ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਉਲਝਾਇਆ ਜਾ ਰਿਹਾ ਹੈ |

ਹਰਲਵਲੀਨ ਨੇ ਨਾਇਬ ਤਹਿਸੀਲਦਾਰ ਨੂੰ ਬਰੀ ਕੀਤੇ ਜਾਣ ‘ਤੇ ਸਵਾਲ ਚੁੱਕਿਆ ਕਿ ਵਸੀਕਾ ਨੇ 3251 ਤਾਂ ਨਹਰਾ ਪਿੰਡ ਦੀ ਜ਼ਮੀਨ ਨਾਲ ਤਾਲੁਕ ਰੱਖਦਾ ਸੀ ਤੇ ਨਾਇਬ ਤਹਿਸੀਲਦਾਰ ਨੇ ਉਸ ਦੇ ਅਧਾਰ ਤੇ ਨਾਭਾ ਦੇ ਪਲਾਟ ਦਾ ਇੰਤਕਾਲ ਵਾਸੀਕੇ ਦੀ ਤਾਰੀਖ਼ ਤੋਂ 11 ਸਾਲ ਬਾਅਦ ਬਿਨਾਂ ਪੜਤਾਲ ਦੇ ਕਿਵੇਂ ਕਰ ਦਿੱਤਾ। ਦੂਜੇ ਪਾਸੇ ਨਾਇਬ ਤਹਿਸੀਲਦਾਰ ਦਾ ਦਾਅਵਾ ਹੈ ਕਿ ਉਹ ਮੈਡੀਕਲ ਛੁੱਟੀ ‘ਤੇ ਸੀ | ਜਿਸਦੇ ਚੱਲਦੇ ਪਟਵਾਰੀ ਦੀ ਡਿਊਟੀ ਲੱਗੀ ਸੀ ਅਤੇ ਭਰੋਸੇ ਦੇ ਅਧਾਰ ‘ਤੇ ਕਾਗਜਾਂ ‘ਤੇ ਦਸਤਖ਼ਤ ਕੀਤੇ ਸਨ | ਕੇਸ ਦੇ ਆਈਓ ਡੀਐੱਸਪੀ ਟਰੈਫਿਕ ਕਰਨਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੜਤਾਲੀਆ ਰਿਪੋਰਟ ਐੱਸਐੱਸਪੀ ਦਫਤਰ ਦਰਜ ਕਰਾ ਦਿੱਤੀ ਸੀ, ਜਿਸ ਬਾਰੇ ਉਹ ਜਾਣਕਾਰੀ ਨਹੀਂ ਦੇ ਸਕਦੇ।

ਪਟਿਆਲਾ ਵਾਸੀ ਹਰਲਵਲੀਨ ਸਿੰਘ ਨੇ ਮੰਗ ਕੀਤੀ ਹੈ ਕਿ ਜਾਅਲੀ ਦਸਤਵੇਜ਼ ਤਿਆਰ ਕਰਨ ਵਾਲੇ, ਰਜਿਸਟਰ ਅਤੇ ਇੰਤਕਾਲ ਕਰਨ ਵਾਲੇ ਮਾਲ ਰਿਕਾਰਡ ਦੇ ਅਧਿਕਾਰੀਆਂ ਸਮੇਤ ਹੋਰਾਂ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਜਾਵੇ | ਸਾਬਕਾ ਡੀਐੱਸਪੀ ਹਰਭਜਨ ਸਿੰਘ ਉਸ ਵੇਲੇ ਸੁਰਖੀਆਂ ਵਿੱਚ ਆਏ ਸਨ ਜਦੋਂ ਉਨ੍ਹਾਂ ਖ਼ਿਲਾਫ਼ ਪਟਿਆਲਾ ਪੁਲਿਸ ਨੇ ਇਕ ਕਤਲ ਮਾਮਲੇ ਵਿੱਚ ਸਬੂਤ ਖੁਰਦ ਬੁਰਦ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਸੀ | ਨਾਭਾ ਪੁਲਿਸ ਨੇ 2012 ਵਿਚ ਮਾਮਲਾ ਦਰਜ ਕੀਤਾ ਸੀ | ਦੋਸ਼ ਕਿ ਇੱਕ ਨੌਜਵਾਨ ਨੇ ਬੰਦੂਕ ਨਾਲ ਆਪਣੇ ਰਿਸਤੇਦਾਰ ਦਾ ਕਤਲ ਕਰ ਦਿੱਤਾ ਸੀ | ਕੁਝ ਸਮੇਂ ਬਾਅਦ ਅਦਾਲਤ ਨੇ ਉਕਤ ਨੌਜਵਾਨ ਨੂੰ ਬਰੀ ਕਰ ਦਿੱਤਾ | ਉਸ ਸਮੇਂ ਦੇ ਡੀਆਈਜੀ ਦੇ ਨਿਰਦੇਸ਼ ਤੇ ਬਣੀ ਸਿਟ ਨੇ ਜਾਂਚ ਤੋਂ ਬਾਅਦ ਉਨਾਂ ‘ਤੇ ਮਾਮਲਾ ਦਰਜ ਕੀਤਾ ਸੀ |

SIKH SANGATSurrey

ਕੌਮਾਂਤਰੀ ਪੱਧਰ ਦੇ ਕੈਨੇਡਾ ‘ਚ ਹੋਣ ਵਾਲੇ ਪੰਜਾਬੀ ਸੰਮੇਲਨ ਦੌਰਾਨ ਵਿਚਾਰੇ ਜਾਣਗੇ ਅਹਿਮ ਮੁੱਦੇ ਕੈਨੇਡਾ ‘ਚ ਪੰਜਾਬੀ ਵਿਦਿਆਰਥੀਆਂ ਦੇ ਮੁੱਦਿਆਂ ‘ਤੇ ਵੀ ਖੁੱਲਕੇ ਸਾਂਝੇ ਕੀਤੇ ਵਿਚਾਰ

ਕੌਮਾਂਤਰੀ ਪੱਧਰ ‘ਤੇ ਕੈਨੇਡਾ ‘ਚ ਹੋਣ ਵਾਲੇ ਪੰਜਾਬੀ ਸਾਹਿਤ, ਚੇਤਨਤਾ ਤੇ ਪਰਵਾਸ ਦੇ ਮੁੱਦੇ ‘ਤੇ ਸੰਮੇਲਨ ਦੌਰਾਨ ਇਸ ਵਾਰ ਪੰਜਾਬੀ ਵਿਦਿਆਰਥੀਆਂ ਦੀ ਕੈਨੇਡਾ ‘ਚ ਆਮਦ, ਉਨ੍ਹਾਂ ਦੀਆਂ ਸਮੱਸਿਆਵਾਂ ਤੇ ਭਵਿੱਖ ਨੂੰ ਲੈ ਕੇ ਵੀ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ l ਕੈਨੇਡਾ ‘ਚ ਮਿੰਨੀ ਪੰਜਾਬ ਵਜੋਂ ਜਾਣੇ ਜਾਂਦੇ ਸਰੀ ਸ਼ਹਿਰ ‘ਚ ਹੋ ਰਹੇ ਇਸ ਸੰਮੇਲਨ ਤੋਂ ਪਹਿਲਾਂ ਮੇਰੀ ਪੰਜਾਬ ਫੇਰੀ ਦਾ ਮਕਸਦ ਸੰਮੇਲਨ ਦੌਰਾਨ ਵਿਚਾਰੇ ਜਾਣ ਵਾਲੇ ਮੁੱਦਿਆਂ ‘ਤੇ ਪੰਜਾਬ ਦੀ ਲੋਕ ਰਾਇ ਲਾਮਬੰਦ ਕਰਨਾ ਹੈl

ਉਪਰੋਕਤ ਪ੍ਰਗਟਾਵਾ ਇਥੇ ਸੰਮੇਲਨ ਦੇ ਮੁੱਖ ਪ੍ਰਬੰਧਕ ਤੇ ਕੈਨੇਡਾ ਦੇ ਉੱਘੇ ਬਿਜਨਸ਼ਮੈਨ ਸੁੱਖੀ ਬਾਠ ਨੇ ਇਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਕੀਤਾ l ਉਨ੍ਹਾਂ ਦੱਸਿਆ ਕਿ ਕੈਨੇਡਾ ‘ਚ ਪੰਜਾਬੀ ਮਾਂ ਬੋਲੀ, ਸਾਹਿਤ ਤੇ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਸਥਾਪਤ ਕੀਤੇ ਪੰਜਾਬ ਭਵਨ ਵਲੋਂ ਕਰਵਾਏ ਜਾ ਰਹੇ ਇਸ ਪੰਜਵੇਂ ਸੰਮੇਲਨ ਦੌਰਾਨ ਦੁਨੀਆਂ ਦੇ ਹੋਰ ਵੀ ਦੇਸ਼ਾਂ ਤੋਂ ਬੁੱਧੀਜੀਵੀ, ਚਿੰਤਕ ਤੇ ਲੋਕ ਪੱਖੀ ਭਾਵਨਾ ਰੱਖਣ ਵਾਲੀਆਂ ਸ਼ਖ਼ਸੀਅਤਾਂ ਪੁੱਜ ਰਹੀਆਂ ਹਨ l ਸੁੱਖੀ ਬਾਠ ਨੇ ਕਿਹਾ ਕਿ ਪੰਜਾਬੀ ਭਵਨ ਕੈਨੇਡਾ ‘ਚ ਪੰਜਾਬੀਆਂ ਦਾ ਅਜਿਹਾ ਮੰਚ ਹੈ, ਜਿਥੇ ਬੈਠ ਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਹੁੰਦੀ ਹੈ ਤੇ ਆਪਣੀ ਮਾਤ ਭੂਮੀ ਦੇ ਨਾਲ ਲੋਕ ਮੁੱਦਿਆਂ ‘ਤੇ ਵੀ ਚਰਚਾ ਅਤੇ ਇਨ੍ਹਾਂ ਦੇ ਹੱਲ ਬਾਰੇ ਇਕ ਰਾਇ ਵੀ ਲਾਮਬੰਦ ਕੀਤੀ ਜਾਂਦੀ ਹੈ l ਸ. ਬਾਠ ਨੇ ਕਿਹਾ ਕਿ 8 ਤੇ 9 ਅਕਤੂਬਰ ਨੂੰ ਹੋਣ ਵਾਲੇ ਸੰਮੇਲਨ ਦੀਆਂ ਤਿਆਰੀਆਂ ਕੈਨੇਡਾ ਚ ਸ਼ੁਰੂ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਦੀ ਇਸ ਫੇਰੀ ਦੌਰਾਨ ਸਾਹਮਣੇ ਆਈ ਲੋਕ ਰਾਇ ਵੀ ਇਸ ਸੰਮੇਲਨ ਦਾ ਹਿੱਸਾ ਬਣੇਗੀ l

ਸ. ਬਾਠ ਨੇ ਇਸ ਸਮੇਂ ਪੰਜਾਬ ‘ਚ ਚੁਫੇਰੇ ਚਰਚਾ ‘ਚ ਬਣੇ ਵਿਦਿਆਰਥੀਆਂ ਦੇ ਪਰਵਾਸ ਦੇ ਮੁੱਦੇ ‘ਤੇ ਗੱਲਬਾਤ ਕਰਦਿਆਂ ਕਿਹਾ ਕਿ ਪਰਵਾਸ ਭਾਵੇਂ ਸਦੀਆਂ ਤੋਂ ਚਲਦਾ ਆ ਰਿਹਾ ਹੈ ਤੇ ਕੈਨੇਡਾ ਹਮੇਸ਼ਾ ਪੰਜਾਬੀਆਂ ਦੀ ਚਾਹਤ ਭੂਮੀ ਰਹੀ ਹੈ ਤੇ ਪੰਜਾਬੀ ਵਿਦਿਆਰਥੀਆਂ ਦਾ ਵੀ ਕੈਨੇਡਾ ਵੱਲ ਰੁਝਾਨ, ਇਸੇ ਰੁਝਾਨ ਦਾ ਹੀ ਹਿੱਸਾ ਹੈ ਤੇ ਇਹ ਵਿਦਿਆਰਥੀ ਵੀ ਆਪਣੇ ਰੌਸ਼ਨ ਭਵਿੱਖ ਤੇ ਰੁਜਗਾਰ ਲਈ ਵਿਦੇਸ਼ਾਂ ਵੱਲ ਜਾ ਰਹੇ ਹਨ l ਉਨ੍ਹਾਂ ਕਿਹਾ ਕਿ ਇਸ ਸਮੇਂ ਗੌਰ ਕਰਨ ਵਾਲੀ ਗੱਲ ਇਹ ਹੈ ਕਿ ਕੈਨੇਡਾ ਸਮੇਤ ਹੋਰ ਦੇਸ਼ਾਂ ‘ਚ ਜਿਥੇ ਸਾਡੇ ਵਿਦਿਆਰਥੀ ਗਏ ਹਨ ਜਾਂ ਜਾਣ ਦੀ ਤਿਆਰੀ ਕਰ ਰਹੇ ਹਨ, ਉਨ੍ਹਾਂ ਲਈ ਵਿਦੇਸ਼ਾਂ ‘ਚ ਦਰਪੇਸ਼ ਚਣੌਤੀਆਂ ਦਾ ਅਸੀਂ ਕਿਸ ਤਰਾਂ ਹੱਲ ਕਰੀਏ l

ਇਸ ਸਮੇਂ ਕੈਨੇਡਾ ‘ਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਰੁਜਗਾਰ ਨਾ ਮਿਲਣਾ, ਰਹਾਇਸ ਦਾ ਪ੍ਰਬੰਧ ਨਾ ਹੋਣਾ ਜੇ ਹੋਣਾ ਤਾਂ ਵੱਡੇ ਕਿਰਾਏ ਨਾ ਭਰੇ ਜਾਣਾ, ਵਧਦੀ ਮਹਿੰਗਾਈ ਤੇ ਦੂਸਰੇ ਪਾਸੇ ਕਈ ਮਾੜੀ ਭਾਵਨਾ ਵਾਲੇ ਲੋਕਾਂ ਤੇ ਵਿੱਦਿਅਕ ਅਦਾਰਿਆਂ ਦੇ ਮਾਲਕਾਂ ਵਲੋਂ ਵਿਦਿਆਰਥੀਆਂ ਨਾਲ ਖਿਲਵਾੜ ਕਰਨਾ ਹੋਰ ਵੀ ਚਿੰਤਤ ਕਰਨ ਵਾਲੇ ਮੁੱਦੇ ਹਨ, ਜਿਨ੍ਹਾਂ ਦੇ ਹੱਲ ਲਈ ਪੰਜਾਬੀਆਂ ਦੇ ਨਾਲ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਿੰਮੇਵਾਰੀ ਪਹਿਚਾਨਣੀ ਪਵੇਗੀ, ਜੋ ਸਮੇਂ ਦੀ ਅਹਿਮ ਲੋੜ ਹੈ l ਸ. ਬਾਠ ਨੇ ਦੱਸਿਆ ਕਿ ਪੰਜਾਬ ਭਵਨ ਵਲੋਂ ਇਕ ਅਜਿਹਾ ਛੋਟਾ ਕਿਤਾਬਚਾ ਵੀ ਛਪਵਾਇਆ ਗਿਆ, ਜੋ ਉਹ ਪੰਜਾਬ ਦੇ ਵਿੱਦਿਅਕ ਅਦਾਰਿਆਂ ਦੇ ਦੌਰੇ ਦੌਰਾਨ ਵੰਡਣਗੇ, ਜੋ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਹੋਵੇਗਾ l ਸ. ਬਾਠ ਇਸ ਮੁੱਦੇ ‘ਤੇ ਸਮੇਂ ਦੀਆਂ ਸਰਕਾਰਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਰੂਰ ਗੰਭੀਰ ਹੋਣ ਦਾ ਸੱਦਾ ਦਿੱਤਾ l

ਉਨ੍ਹਾਂ ਇਸ ਦੇ ਨਾਲ ਹੀ ਵਿਦੇਸ਼ਾਂ ‘ਚ ਬੈਠੇ ਪੰਜਾਬੀ ਭਾਈਚਾਰੇ ਦੀਆਂ ਆਪਣੀ ਮਾਤ ਭੂਮੀ ਨਾਲ ਜੁੜੀਆਂ ਭਾਵਨਾਵਾਂ ਦਾ ਜਿਕਰ ਕਰਦਿਆਂ, ਪ੍ਰਵਾਸੀ ਪੰਜਾਬੀਆਂ ਵਲੋਂ ਆਪਣੀ ਮਾਤ ਭੂਮੀ ਦੇ ਸਰਵਪੱਖੀ ਵਿਕਾਸ ਲਈ ਨਿਭਾਈ ਜਾਂਦੀ ਭੂਮਿਕਾ ਦਾ ਜਿਕਰ ਕੀਤਾ l ਉਨ੍ਹਾਂ ਭਰੋਸਾ ਦਿੱਤਾ ਕਿ ਵਿਦੇਸ਼ਾਂ ‘ਚ ਬੈਠੇ ਪੰਜਾਬੀ ਆਪਣੇ ਭਾਈਚਾਰੇ ਦੇ ਹੱਕਾਂ ਤੇ ਹਿੱਤਾਂ ਲਈ ਇਹ ਯਤਨ ਹਮੇਸ਼ਾ ਜਾਰੀ ਰੱਖਣਗੇ

Report:- JOGINDER SINGH

CanadaINDIAinternational

Surrey- ਸਰੀ ਵਿਚ ਮੰਦਿਰ ਦੀ ਦੀਵਾਰ ਉਪਰ ਇਤਰਾਜ਼ਯੋਗ Slogen ਲਿਖੇ

The incident was condemned by the temple committee and the Canada-India Friendship Foundation.

ਸਰੀ ( J S K )-  ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਸਰੀ ਸਥਿਤ ਇਕ  ਹਿੰਦੂ ਮੰਦਰ ਦੀ ਬਾਹਰੀ ਦੀਵਾਰ ਉਪਰ ਇਤਰਾਜਯੋਗ ਨਾਅਰੇ ਲਿਖੇ ਜਾਣ ਦੀ ਖਬਰ  ਹੈ। ਪ੍ਰਾਪਤੀ ਜਾਣਕਾਰੀ ਮੁਤਾਬਿਕ ਸਰੀ ਦੀ 123 ਸਟੀਰਟ ਉਪਰ  7984 ਤੇ ਸਥਿਤ ਸ਼੍ਰੀ ਮਾਤਾ ਭਾਮੇਸ਼ਵਰੀ ਦੁਰਗਾ ਸੁਸਾਇਟੀ ਮੰਦਰ ਦੀਆਂ ਕੰਧਾਂ ‘ਤੇ ਕੁਝ ਅਪਮਾਨਜਨਕ ਨਾਅਰੇ ਲਿਖੇ ਗਏ ਹਨ। ਇਹਨਾਂ ਦੀ ਇਬਾਰਤ ਹੈ- ਪੰਜਾਬ ਇੰਡੀਆ ਨਹੀਂ ਹੈ ਅਤੇ ਮੋਦੀ ਅੱਤਵਾਦੀ ਹੈ।

ਇਸ ਕਾਰਵਾਈ ਨਾਲ ਸਥਾਨਕ ਹਿੰਦੂ ਭਾਈਚਾਰੇ ਵਿਚ ਚਿੰਤਾ ਪਾਈ ਜਾ ਰਹੀ ਹੈ।  ਮੰਦਿਰ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਮੰਦਰ ਇਕ ਪੂਜਾ ਸਥਾਨ ਹੈ ਨਾ ਕਿ ਕਿਸੇ ਰਾਜਨੀਤਿਕ ਸਮੂਹ ਜਾਂ ਵਿਚਾਰਧਾਰਾ ਦਾ ਮੈਦਾਨ ਹੈ। ਇਹ ਮੰਦਰ ਸਾਰਿਆਂ ਲਈ ਖੁੱਲ੍ਹਾ ਹੈ ਅਤੇ ਇਥੇ  ਨਫ਼ਰਤ’ ਜਾਂ ਭੰਨਤੋੜ ਵਾਲੀ ਕਿਸੇ ਵੀ ਕਾਰਵਾਈ ਦੀ ਸਖਤ ਨਿਖੇਧੀ ਕੀਤੀ ਜਾਣੀ ਬਣਦੀ ਹੈ।
ਫਰੈਂਡਜ਼ ਆਫ ਕੈਨੇਡਾ ਐਂਡ ਇੰਡੀਆ ਫਾਊਂਡੇਸ਼ਨ ਸਰੀ  ਦੇ ਮਨਿੰਦਰ ਸਿੰਘ ਗਿੱਲ ਨੇ ਇਸ ਸ਼ਰਾਰਤੀ ਕਾਰਵਾਈ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕੈਨੇਡਾ ਵਿਚ ਭਾਰਤੀ ਭਾਈਚਾਰੇ ਨੂੰ  ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਵਰਣਨਯੋਗ ਹੈ ਕਿ ਕੈਨੇਡਾ ਵਿਚ ਸਿਖਸ ਫਾਰ ਜਸਟਿਸ ਨਾਮ ਦੀ ਜਥੇਬੰਦੀ ਵਲੋਂ  ‘ਖਾਲਿਸਤਾਨ ਰੈਫਰੈਂਡਮ’ ਕਰਵਾਇਆ ਜਾ ਰਿਹਾ  ਹੈ, ਜਿਸ ਲਈ ਵੋਟਿੰਗ 10 ਸਤੰਬਰ 2023 ਨੂੰ  ਹੈ। ਕੁਝ ਦਿਨ ਪਹਿਲਾਂ ਇਸ ਰਾਏਸ਼ੁਮਾਰੀ ਦੇ ਵੋਟਿੰਗ ਸਥਾਨ ਜੋ ਕਿ ਟਮੈਨਵਿਸ ਸੈਕੰਡਰੀ ਸਕੂਲ ਵਿਚ ਰੱਖਿਆ ਗਿਆ ਸੀ, ਨੂੰ  ਰੱਦ ਕਰ ਦਿੱਤਾ ਗਿਆ ਸੀ। ਹੁਣ ਇਹ ਪ੍ਰੋਗਰਾਮ ਇਕ ਗੁਰਦੁਆਰਾ ਸਾਹਿਬ ਦੇ ਹਾਲ ਵਿਚ ਰੱਖਿਆ ਗਿਆ ਹੈ।

INDIAinternationalIntertainmentPUNJAB

Jaskaran Singh, a young man from Khalra, won the one crore prize of KBC with AB

Jaskaran Singh, a young man from Khalra, won the one crore prize of KB with AB

INDIAPUNJABSIKH SANGAT

खालिस्तान की मांग कितनी पुरानी है और कितनी बार और किस रूप में उठाई जाती रही है !

ਅਮ੍ਰਿਤਪਾਲ ਸਿੰਘ

”ਮੈਂ ਆਪਣੇ ਆਪ ਨੂੰ ਭਾਰਤੀ ਨਹੀਂ ਮੰਨਦਾ। ਮੇਰੇ ਕੋਲ ਮੌਜੂਦ ਪਾਸਪੋਰਟ ਮੈਨੂੰ ਭਾਰਤੀ ਨਹੀਂ ਬਣਾ ਦਿੰਦਾ, ਇਹ ਮਹਿਜ਼ ਇੱਕ ਯਾਤਰਾ ਦਸਤਾਵੇਜ਼ ਹੈ।”

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਮ੍ਰਿਤਪਾਲ ਸਿੰਘ ਨੇ ਕੀਤਾ ਸੀ। ਅਮ੍ਰਿਤਪਾਲ ਸਿੰਘ ਮਰਹੂਮ ਦੀਪ ਸਿੱਧੂ ਵੱਲੋਂ ਬਣਾਈ ਗਈ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖ਼ਾਲਿਸਤਾਨ ਦੇ ਹਮਾਇਤੀ ਹਨ।

ਅਮ੍ਰਿਤਪਾਲ ਸਿੰਘ ਪੁਰਜ਼ੋਰ ਤਰੀਕੇ ਨਾਲ ਖ਼ਾਲਿਸਤਾਨ ਦੀ ਮੰਗ ਚੁੱਕਣ ਦੇ ਚਲਦਿਆਂ ਵਿਵਾਦਾਂ ਵਿੱਚ ਰਹੇ ਹਨ।

ਅਮ੍ਰਿਤਪਾਲ ਖ਼ਿਲਾਫ਼ ਹੁਣ ਕਈ ਕੇਸ ਦਰਜ ਹਨ ਤੇ ਫ਼ਿਲਹਾਲ ਫਰਾਰ ਹਨ।

ਪਰ ਇੱਥੇ ਕੁਝ ਸਵਾਲ ਸਹਿਜ ਹੀ ਦਿਮਾਗ਼ ਵਿੱਚ ਆ ਜਾਂਦੇ ਹਨ ਕਿ ਆਖ਼ਰ ਖ਼ਾਲਿਸਤਾਨ ਹੈ ਕੀ ਅਤੇ ਪਹਿਲੀ ਵਾਰ ਇਸ ਦੀ ਮੰਗ ਕਦੋਂ ਉੱਠੀ ਸੀ।

ਅਜਿਹੇ ਹੀ ਕੁਝ ਸਵਾਲਾਂ ਦੇ ਜਵਾਬ ਤੁਹਾਨੂੰ ਇਸ ਲੇਖ ਵਿੱਚ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ।

ਖਾਲਿਸਤਾਨ

ਜਦੋਂ ਵੀ ਸਿੱਖਾਂ ਦੀ ਖੁਦਮੁਖ਼ਤਾਰੀ ਜਾਂ ਖ਼ਾਲਿਸਤਾਨ ਦੀ ਮੰਗ ਉੱਠਦੀ ਹੈ, ਤਾਂ ਸਾਰਿਆਂ ਦਾ ਧਿਆਨ ਭੂਗੋਲਿਕ ਪੱਖੋਂ ਭਾਰਤੀ ਪੰਜਾਬ ਵੱਲ ਜਾਂਦਾ ਹੈ।

ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਨਨਕਾਣਾ ਸਾਹਿਬ ਅੱਜ ਪਾਕਿਸਤਾਨ ਵਿੱਚ ਸਥਿਤ ਹੈ। ਇਹ ਅਣਵੰਡੇ ਪੰਜਾਬ ਦਾ ਹਿੱਸਾ ਸੀ ਇਸ ਲਈ ਇਹ ਸਿੱਖਾਂ ਦਾ ਖੇਤਰ ਮੰਨਿਆ ਜਾਂਦਾ ਹੈ।

ਭਾਰਤ ਵਿੱਚ 1995 ਵਿੱਚ ਸਿੱਖਾਂ ਦਾ ਹਥਿਆਰਬੰਦ ਸੰਘਰਸ਼ ਖਤਮ ਹੋ ਗਿਆ ਸੀ। ਬੀਤੇ ਸਮੇਂ ਵਿੱਚ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਕਈ ਵਾਰ ਖ਼ਾਲਿਸਤਾਨ ਦੀ ਮੰਗ ਕੀਤੀ ਹੈ।

ਸਿਮਰਨਜੀਤ ਸਿੰਘ ਮਾਨ ਇਸ ਉਦੇਸ਼ ਲਈ ਲੋਕਤੰਤਰਿਕ ਤੇ ਸ਼ਾਂਤਮਈ ਤਰੀਕੇ ਅਪਣਾਉਣ ਦੀ ਵਕਾਲਤ ਕਰਦੇ ਹਨ।

ਅਮਰੀਕਾ ਦੀ ਜਥੇਬੰਦੀ ਸਿੱਖਸ ਫ਼ਾਰ ਜਸਟਿਸ ਵੀ ਖ਼ਾਲਿਸਤਾਨ ਦੀ ਮੰਗ ਕਰਦੀ ਰਹੀ ਹੈ। ਹਾਲਾਂਕਿ ਅਜਿਹੀਆਂ ਜਥੇਬੰਦੀਆਂ ਦਾ ਪੰਜਾਬ ਵਿੱਚ ਬਹੁਤ ਸੀਮਿਤ ਅਧਾਰ ਹੈ।

ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ ਵੀ ਲਗਾਤਾਰ ਖ਼ਾਲਿਸਤਾਨ ਦੀ ਮੰਗ ਹੁੰਦੀ ਰਹੀ ਹੈ।

ਪਹਿਲੀ ਵਾਰ ਕਦੋਂ ਉੱਠੀ ਸੀ ਖ਼ਾਲਿਸਤਾਨ ਦੀ ਮੰਗ ?

ਖ਼ਾਲਿਸਤਾਨ ਦਾ ਸਭ ਤੋਂ ਵੱਧ ਜ਼ਿਕਰ 1940 ਵਿੱਚ ਹੋਣਾ ਸ਼ੁਰੂ ਹੋਇਆ ਸੀ, ਜਦੋਂ ਡਾ. ਵੀਰ ਸਿੰਘ ਭੱਟੀ ਨੇ ਇੱਕ ਇਸ਼ਤਿਹਾਰ ਵਿੱਚ ਇਸ ਦਾ ਜ਼ਿਕਰ ਕੀਤਾ ਸੀ। ਇਸ ਇਸ਼ਤਿਹਾਰ ਮੁਸਲਿਮ ਲੀਗ ਦੇ ਲਾਹੌਰ ਐਲਾਨਨਾਮੇ ਦਾ ਜਵਾਬ ਸੀ।

ਪੰਜਾਬ ਦੀ ਭਾਸ਼ਾ ਦੇ ਆਧਾਰ ਉੱਤੇ 1966 ਵਿੱਚ ਕੀਤੀ ਗਈ ‘ਰਿ-ਆਰਗੇਨਾਈਜ਼ੇਸ਼ਨ’ ਤੋਂ ਪਹਿਲਾਂ 60ਵਿਆਂ ਦੇ ਅੱਧ ‘ਚ ਪਹਿਲੀ ਵਾਰ ਅਕਾਲੀ ਆਗੂਆਂ ਨੇ ਸਿੱਖਾਂ ਲਈ ਖ਼ੁਦਮੁਖ਼ਤਿਆਰ ਖਿੱਤੇ ਦਾ ਮੁੱਦਾ ਚੁੱਕਿਆ ਸੀ।

ਖ਼ਾਲਿਸਤਾਨ ਦੀ ਪਹਿਲੀ ਮੰਗ ਕੁਝ ਸਿੱਖ ਆਗੂਆਂ ਜਿਵੇਂ ਇੰਗਲੈਂਡ ਤੋਂ ਚਰਨ ਸਿੰਘ ਪੰਛੀ ਤੇ ਫ਼ਿਰ 70ਵਿਆਂ ਦੇ ਸ਼ੁਰੂ ਵਿੱਚ ਡਾਕਟਰ ਜਗਜੀਤ ਸਿੰਘ ਚੌਹਾਨ ਨੇ ਕੀਤੀ ਸੀ।

ਡਾ. ਜਗਜੀਤ ਸਿੰਘ ਚੌਹਾਨ 1970ਵੇ ਦੇ ਦਹਾਕੇ ਵਿੱਚ ਬਰਤਾਨੀਆ ਨੂੰ ਆਪਣਾ ਬੇਸ ਬਣਾ ਕੇ ਅਮਰੀਕਾ ਅਤੇ ਪਾਕਿਸਤਾਨ ਦਾ ਦੌਰਾ ਵੀ ਕਰਦੇ ਰਹੇ ਸਨ।

ਕੁਝ ਨੌਜਵਾਨ ਸਿੱਖਾਂ ਨੇ ਖ਼ਾਲਿਸਤਾਨ ਤੇ ਹੋਰ ਸਿਆਸੀ ਉਦੇਸ਼ਾਂ ਲਈ 1978 ਵਿੱਚ ਚੰਡੀਗੜ੍ਹ ਵਿੱਚ ਦਲ ਖ਼ਾਲਸਾ ਦੀ ਸਥਾਪਨਾ ਕੀਤੀ ਸੀ।

ਵੀਡੀਓ ਕੈਪਸ਼ਨ,ਗ੍ਰਿਫ਼ਤਾਰੀਆਂ, ਮਤਭੇਦਾਂ ਅਤੇ ਖ਼ਾਲਿਸਤਾਨ ਬਾਰੇ ਅਮ੍ਰਿਤਪਾਲ ਦਾ ਜਵਾਬ

ਕੀ ਭਿੰਡਰਾਵਾਲੇ ਨੇ ਕਦੇ ਖ਼ਾਲਿਸਤਾਨ ਦੀ ਮੰਗ ਚੁੱਕੀ ਸੀ ?

ਸਿੱਖ ਖਾੜਕੂਆਂ ਦੇ ਸੰਘਰਸ਼ ਦਾ ਪਹਿਲਾ ਗੇੜ ਸਾਲ 1984 ਵਿੱਚ ਸ੍ਰੀ ਦਰਬਾਰ ਸਾਹਿਬ ‘ਤੇ ਆਪਰੇਸ਼ਨ ਬਲਿਊ ਸਟਾਰ ਤਹਿਤ ਫ਼ੌਜੀ ਹਮਲੇ ਨਾਲ ਖ਼ਤਮ ਹੋਇਆ। ਇਸ ਨੂੰ ‘ਆਪ੍ਰੇਸ਼ਨ ਬਲੂ ਸਟਾਰ’ ਕਿਹਾ ਗਿਆ।

ਹਾਲਾਂਕਿ ਇਸ ਹਥਿਆਰਬੰਦ ਸੰਘਰਸ਼ ਦੀ ਅਗਵਾਈ ਕਰਨ ਵਾਲੇ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦੀ ਇਸ ਸੰਘਰਸ਼ ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਨੇੇ ਕਦੇ ਵੀ ਸਪੱਸ਼ਟ ਤੌਰ ‘ਤੇ ਕਦੇ ਇਸ ਦੀ ਮੰਗ ਨਹੀਂ ਸੀ ਕੀਤੀ।

ਹਾਂ ਪਰ ਉਨ੍ਹਾਂ ਨੇ ਇੱਕ ਨਾਅਰਾ ਜ਼ਰੂਰ ਬਣਾਇਆ ਸੀ- ‘ਸ੍ਰੀ ਦਰਬਾਰ ਸਾਹਿਬ ‘ਤੇ ਫ਼ੌਜੀ ਹਮਲਾ ਖ਼ਾਲਿਸਤਾਨ ਦੀ ਨੀਂਹ ਰੱਖੇਗਾ।’

ਉਨ੍ਹਾਂ ਨੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅਪਣਾਏ ਗਏ ਸ੍ਰੀ ਆਨੰਦਪੁਰ ਸਾਹਿਬ 1973 ਦੇ ਮਤੇ ਨੂੰ ਲਾਗੂ ਕਰਵਾਉਣ ਲਈ ਦਬਾਅ ਪਾਇਆ ਸੀ।

ਜਰਨੈਲ ਸਿੰਘ ਭਿੰਡਰਾਵਾਲਾ
BBC

ਖ਼ਾਲਿਸਤਾਨ ਦੀ ਮੰਗ ਕਰਨ ਵਾਲੇ ਅਮ੍ਰਿਤਪਾਲ ਸਿੰਘ ਮਾਮਲੇ ਵਿੱਚ ਹੁਣ ਤੱਕ ਕੀ-ਕੀ ਹੋਇਆ

  • ਅਮ੍ਰਿਤਪਾਲ ਤੇ ‘ਵਾਰਿਸ ਪੰਜਾਬ ਦੇ’ ਕਾਰਕੁਨਾਂ ਖ਼ਿਲਾਫ਼ ਪੰਜਾਬ ਪੁਲਿਸ 18 ਮਾਰਚ ਤੋਂ ਕਾਰਵਾਈ ਕਰ ਰਹੀ ਹੈ
  • ਪੁਲਿਸ ਮੁਤਾਬਕ ਅਮ੍ਰਿਤਪਾਲ ਫ਼ਰਾਰ ਹੈ ਪਰ ਉਨ੍ਹਾਂ ਦੇ 150 ਤੋਂ ਵੱਧ ਕਾਰਕੁਨ ਹਿਰਾਸਤ ਵਿੱਚ ਹਨ
  • ਅਮ੍ਰਿਤਪਾਲ ਦੇ ਪਿਤਾ ਦਾ ਇਲਜ਼ਾਮ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੋਇਆ ਹੈ
  • ‘ਵਾਰਿਸ ਪੰਜਾਬ ਦੇ’ ਵਕੀਲ ਨੇ ਹਾਈਕੋਰਟ ਵਿੱਚ ਬੰਦੀ ਨੂੰ ਪੇਸ਼ ਕਰਵਾਉਣ ਲ਼ਈ ਪਟੀਸ਼ਨ ਦੀ ਸੁਣਵਾਈ ਦੌਰਾਨ ਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਇੰਨੀ ਵੱਡੀ ਪੁਲਿਸ ਨਫ਼ਰੀ ਵਿੱਚ ਉਹ ਕਿਵੇਂ ਬਚ ਗਿਆ
  • ਪੁਲਿਸ ਮੁਤਾਬਕ ਅਮ੍ਰਿਤਪਾਲ ਨੂੰ ਆਖ਼ਰੀ ਵਾਰ ਇੱਕ ਵੀਡੀਓ ਫ਼ੁਟੇਜ਼ ਵਿੱਚ ਸ਼ਾਹਬਾਦ ’ਚ ਦੇਖਿਆ ਗਿਆ
  • ਅਮ੍ਰਿਤਪਾਲ ਦੇ 7 ਸਾਥੀਆਂ ਨੂੰ ਦਿਬੜੂਗੜ੍ਹ ਅਸਾਮ ਭੇਜਿਆ ਗਿਆ ਹੈ, ਉਨ੍ਹਾਂ ਉੱਤੇ NSA ਲੱਗਿਆ ਹੈ
  • ਪੰਜਾਬ ਵਿੱਚ ਭਾਰੀ ਪੁਲਿਸ ਫੋਰਸ ਤੈਨਾਤ ਹੈ ਅਤੇ ਨਾਕੇਬੰਦੀ ਕੀਤੀ ਗਈ ਹੈ ਤੇ ਫ਼ਲੈਗ ਮਾਰਚ ਹੋ ਰਹੇ ਹਨ
  • ਪੰਜਾਬ ਸਣੇ ਇੰਗਲੈਂਡ, ਅਮਰੀਕਾ ਵਰਗੀਆਂ ਥਾਵਾਂ ਉੱਤੇ ਅਮ੍ਰਿਤਪਾਲ ਦੇ ਹੱਕ ਵਿੱਚ ਮੁਜ਼ਾਹਰੇ ਵੀ ਹੋਏ ਹਨ
BBC
ਖਾਲਿਸਤਾਨ

ਆਨੰਦਪੁਰ ਸਾਹਿਬ ਦਾ ਮਤਾ ਕੀ ਹੈ ?

ਖ਼ੁਦਮੁਖ਼ਤਿਆਰੀ ਬਾਰੇ 1973 ਅਨੰਦਪੁਰ ਸਾਹਿਬ ਦੇ ਮਤੇ ਵਿੱਚ ਸਿਆਸੀ ਟੀਚੇ ਕੁਝ ਇਸ ਤਰ੍ਹਾਂ ਦੱਸੇ ਗਏ ਹਨੈ, “ਪੰਥ (ਸਿੱਖ ਧਰਮ) ਦਾ ਰਾਜਨੀਤਿਕ ਟੀਚਾ, ਬਿਨਾਂ ਸ਼ੱਕ, ਸਿੱਖ ਇਤਿਹਾਸ ਦੇ ਪੰਨਿਆਂ ’ਚ, ਖ਼ਾਲਸਾ ਪੰਥ ਦੇ ਹਿਰਦੇ ਵਿੱਚ, ਦਸਵੇਂ ਪਾਤਸ਼ਾਹ ਦੇ ਹੁਕਮਾਂ ਵਿੱਚ ਅੰਕਿਤ ਹੈ, ਜਿਸ ਦਾ ਅੰਤਮ ਉਦੇਸ਼ ਖਾਲਸੇ ਦਾ ਬੋਲ-ਬਾਲਾ ਹੈ।”

“ਸ਼੍ਰੋਮਣੀ ਅਕਾਲੀ ਦਲ ਦੀ ਬੁਨਿਆਦੀ ਨੀਤੀ ਇੱਕ ਭੂ-ਰਾਜਨੀਤਿਕ ਮਾਹੌਲ ਅਤੇ ਇੱਕ ਰਾਜਨੀਤਿਕ ਸਥਾਪਨਾ ਦੁਆਰਾ ਖਾਲਸੇ ਦੇ ਇਸ ਜਨਮ ਦੇ ਅਧਿਕਾਰ ਨੂੰ ਪ੍ਰਾਪਤ ਕਰਨਾ ਹੈ।”

ਅਕਾਲੀ ਦਲ ਭਾਰਤ ਦੇ ਸੰਵਿਧਾਨ ਅਤੇ ਸਿਆਸੀ ਢਾਂਚੇ ਦੇ ਹਿਸਾਬ ਨਾਲ ਕੰਮ ਕਰਦਾ ਹੈ।

ਅਨੰਦਪੁਰ ਸਾਹਿਬ ਦੇ ਮਤੇ ਦਾ ਮਕਸਦ ਭਾਰਤ ਵਿੱਚ ਹੀ ਸਿੱਖਾਂ ਲਈ ਇੱਕ ਖ਼ੁਦਮੁਖ਼ਤਿਆਰ ਸੂਬਾ ਬਣਾਉਣਾ ਸੀ। ਇਸ ਮਤੇ ਵਿੱਚ ਵੱਖਰੇ ਦੇਸ਼ ਦੀ ਮੰਗ ਨਹੀਂ ਕੀਤੀ ਗਈ ਸੀ।

ਇਸ ਮਤੇ ਨੂੰ 1977 ਵਿੱਚ ਅਕਾਲੀ ਦਲ ਵੱਲੋਂ ਆਪਣੀ ਜਨਰਲ ਹਾਊਸ ਮੀਟਿੰਗ ਵਿੱਚ ਇੱਕ ਨੀਤੀ ਪ੍ਰੋਗਰਾਮ ਤਹਿਤ ਅਪਣਾਇਆ ਗਿਆ ਸੀ। ਅਗਲੇ ਹੀ ਸਾਲ ਅਕਤੂਬਰ 1978 ਵਿੱਚ ਲੁਧਿਆਣਾ ਕਾਨਫਰੰਸ ਦੌਰਾਨ ਪਾਸਾ ਵੱਟ ਲਿਆ ਗਿਆ।

ਅਕਾਲੀ ਦਲ ਦੀ ਇਸ ਕਾਨਫਰੰਸ ਵਿੱਚ ਖ਼ੁਦਮੁਖ਼ਤਿਆਰੀ ਬਾਰੇ ਮਤੇ ਨੰਬਰ ਇੱਕ ਨੂੰ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਪ੍ਰਧਾਨ ਗੁਰਚਰਨ ਸਿੰਘ ਟੋਹੜਾ ਨੇ ਪੇਸ਼ ਕੀਤਾ ਸੀ ਤੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਦਾ ਸਮਰਥਨ ਕੀਤਾ ਸੀ।

ਇਹ ਮਤਾ ਨੰਬਰ ਇੱਕ ਹੀ ਸੀ ਜਿਸ ਨੂੰ ਅਨੰਦਪੁਰ ਮਤੇ ਦਾ 1978 ਵਾਲੇ ਰੂਪ ਵਜੋਂ ਜਾਣਿਆ ਜਾਣ ਲੱਗਿਆ।

ਖਾਲਿਸਤਾਨ

1978 ਵਾਲਾ ਅਨੰਦਪੁਰ ਸਾਹਿਬ ਦਾ ਮਤਾ

1978 ਵਾਲਾ ਅਨੰਦਪੁਰ ਸਾਹਿਬ ਦਾ ਮਤਾ ਇਸ ਤਰ੍ਹਾਂ ਹੈ: “ਸ਼੍ਰੋਮਣੀ ਅਕਾਲੀ ਦਲ ਨੂੰ ਅਹਿਸਾਸ ਹੈ ਕਿ ਭਾਰਤ ਇੱਕ ਸੰਘੀ ਅਤੇ ਵੱਖ-ਵੱਖ ਭਸ਼ਾਵਾਂ, ਧਰਮਾਂ ਅਤੇ ਸੱਭਿਆਚਾਰਾਂ ਦੀ ਇਕਾਈ ਹੈ।”

“ਧਰਮ ਅਤੇ ਭਾਸ਼ਾ ਪੱਖੋਂ ਘੱਟ ਗਿਣਤੀਆਂ ਦੇ ਬੁਨਿਆਦੀ ਅਧਿਕਾਰਾਂ ਦੀ ਰੱਖਿਆ ਲਈ, ਲੋਕਤੰਤਰਿਕ ਪਰੰਪਰਾਵਾਂ ਦੀਆਂ ਮੰਗਾਂ ਦੀ ਪੂਰਤੀ ਕਰਨ ਅਤੇ ਆਰਥਿਕ ਤਰੱਕੀ ਨੂੰ ਪੱਕਾ ਕਰਨ ਲਈ ਇਹ ਜ਼ਰੂਰੀ ਹੋ ਗਿਆ ਹੈ ਕਿ ਸੰਵਿਧਾਨਿਕ ਸਰੰਚਨਾ ਨੂੰ ਕੇਂਦਰ ਅਤੇ ਸੂਬਿਆਂ ਦੇ ਸੰਬੰਧਾਂ ਅਤੇ ਅਧਿਕਾਰਾਂ ਨੂੰ ਮੁੜ ਪਰਿਭਾਸ਼ਤ ਕਰਕੇ ਉੱਪਰ ਲਿਖੇ ਸਿਧਾਂਤਾਂ ਅਤੇ ਉਦੇਸ਼ਾਂ ਦੇ ਆਧਾਰ ‘ਤੇ ਸੰਘੀ ਢਾਂਚਾ ਹੋਣਾ ਚਾਹੀਦਾ ਹੈ।”

ਰਸਮੀ ਤੌਰ ‘ਤੇ ਖ਼ਾਲਿਸਤਾਨ ਦੀ ਮੰਗ ਕਦੋਂ ਚੁੱਕੀ ਗਈ ਸੀ ?

ਖ਼ਾਲਿਸਤਾਨ ਦੀ ਮੰਗ ਰਸਮੀ ਤੌਰ ‘ਤੇ 29 ਅਪ੍ਰੈਲ 1986 ਨੂੰ ਖਾੜਕੂ ਸੰਗਠਨਾਂ ਦੇ ਸਾਂਝੇ ਮੋਰਚੇ ਪੰਥਕ ਕਮੇਟੀ ਵੱਲੋਂ ਕੀਤੀ ਗਈ।

ਇਸ ਦਾ ਰਾਜਸੀ ਨਿਸ਼ਾਨਾ ਇੰਝ ਬਿਆਨ ਕੀਤਾ ਗਿਆ ਸੀ: “ਪਵਿੱਤਰ ਅਕਾਲ ਤਖ਼ਤ ਸਾਹਿਬ ਤੋਂ ਅੱਜ ਦੇ ਖ਼ਾਸ ਦਿਹਾੜੇ ‘ਤੇ ਅਸੀਂ ਸਾਰੇ ਮੁਲਕਾਂ, ਸਰਕਾਰਾਂ ਸਾਹਮਣੇ ਐਲਾਨ ਕਰਦੇ ਹੋਏ, ਉਨ੍ਹਾਂ ਨੂੰ ਦੱਸ ਰਹੇ ਹਾਂ ਕਿ ਅੱਜ ਤੋਂ ਖ਼ਾਲਸਾ ਪੰਥ ਦਾ ‘ਖ਼ਾਲਿਸਤਾਨ’ ਅਲੱਗ ਘਰ ਹੋਵੇਗਾ, ਜਿੱਥੇ ਸਾਰੇ ਖਾਲਸੇ ਦੇ ਆਸ਼ੇ ਮੁਤਾਬਕ ਚੜ੍ਹਦੀ ਕਲਾ ਵਿੱਚ ਰਹਿਣਗੇ।”

“ਅਜਿਹੇ ਸਿੱਖਾਂ ਨੂੰ ਸਰਕਾਰੀ ਪ੍ਰਬੰਧ ਚਲਾਉਣ ਲਈ ਉੱਚੇ ਅਹੁਦਿਆਂ ਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਜਿਹੜੇ ਸਰਬਤ ਦੇ ਭਲੇ ਲਈ ਕੰਮ ਕਰਣਗੇ ਅਤੇ ਆਪਣੇ ਖ਼ੂਨ-ਪਸੀਨੇ ਦੀ ਕਮਾਈ ਨਾਲ ਗੁਜ਼ਾਰਾ ਕਰਦੇ ਹੋਣਗੇ।”

ਭਾਰਤੀ ਪੁਲਿਸ ਦੇ ਸਾਬਕਾ ਆਈਪੀਐੱਸ ਅਫ਼ਸਰ ਸਿਮਰਨਜੀਤ ਸਿੰਘ ਮਾਨ ਨੇ ਸਾਲ 1989 ਵਿੱਚ ਜੇਲ੍ਹ ‘ਚੋਂ ਰਿਹਾਅ ਹੋਣ ਤੋਂ ਬਾਅਦ ਇਸ ਮੁੱਦੇ ਨੂੰ ਚੁੱਕਿਆ ਸੀ। ਪਰ ਉਹ ਵਾਰ-ਵਾਰ ਆਪਣਾ ਰੁਖ਼ ਬਦਲਦੇ ਰਹੇ।

ਸਿਮਰਨਜੀਤ ਸਿੰਘ ਮਾਨ ਹੁਣ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਹਨ ਅਤੇ ਉਨ੍ਹਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦੀ ਸਹੁੰ ਚੁੱਕੀ ਹੈ।

ਅਕਾਲੀ ਦਲ ਦਾ ਖ਼ਾਲਿਸਤਾਨ ਬਾਰੇ ਕੀ ਰੁਖ਼ ?

ਸਾਲ 1992 ਵਿੱਚ ਇਹ ਮੁੱਦਾ ਰਸਮੀ ਤੌਰ ‘ਤੇ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਵੱਲੋਂ ਚੁੱਕਿਆ ਗਿਆ ਸੀ। ਇਸ ਸਬੰਧੀ ਉਨ੍ਹਾਂ ਨੇ 22 ਅਪ੍ਰੈਲ, 1992 ਨੂੰ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਨੂੰ ਇੱਕ ਮੈਮੋਰੰਡਮ ਵੀ ਸੌਂਪਿਆ ਸੀ।

ਮੈਮੋਰੰਡਮ ਦਾ ਆਖ਼ਰੀ ਪੈਰ੍ਹਾ ਇਸ ਪ੍ਰਕਾਰ ਸੀ, “ਸਿੱਖਾਂ ਦੇ ਆਰਥਿਕ, ਸਮਾਜਕ ਅਤੇ ਸੱਭਿਆਚਾਰਕ ਹੱਕਾਂ ਦੀ ਰਾਖੀ ਅਤੇ ਆਜ਼ਾਦੀ ਦੀ ਬਹਾਲੀ ਲਈ ਪੰਜਾਬ ਨੂੰ ਫ਼ੌਜ ਦੇ ਘੇਰੇ ‘ਚੋਂ ਕੱਢਣਾ ਅਤੇ ਗ਼ੈਰ-ਬਸਤੀਵਾਦੀ ਬਣਾਉਣਾ ਅਹਿਮ ਕਦਮ ਹੈ। ਦੁਨੀਆਂ ਦੀਆਂ ਸਾਰੀਆਂ ਆਜ਼ਾਦ ਕੌਮਾਂ ਵਾਂਗ ਸਿੱਖ ਕੌਮ ਵੀ ਹੈ।”

“ਲੋਕਾਂ ਨੂੰ ਆਜ਼ਾਦੀ ਨਾਲ ਰਹਿਣ ਦੇ ਹੱਕ ਸਬੰਧੀ ਸੰਯੁਕਤ ਰਾਸ਼ਟਰ ਦੇ ਐਲਾਨਨਾਮੇ ਮੁਤਾਬਕ ਸਿੱਖਾਂ ਨੂੰ ਵੀ ਉਨ੍ਹਾਂ ਦੀ ਆਜ਼ਾਦ ਹਸਤੀ ਬਹਾਲ ਕਰਨ ਲਈ ਵਿਤਕਰੇ, ਬਸਤੀਵਾਦੀ ਅਤੇ ਗ਼ੁਲਾਮੀ ਅਤੇ ਰਾਜਸੀ ਵਿਰੋਧੀ ਬੰਧਨਾਂ ‘ਚੋਂ ਮੁਕਤੀ ਚਾਹੀਦੀ ਹੈ।”

ਪ੍ਰਕਾਸ਼ ਸਿੰਘ ਬਾਦਲ
ਤਸਵੀਰ ਕੈਪਸ਼ਨ,ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਇੱਕ ਪੁਰਾਣੀ ਤਸਵੀਰ

ਮੈਮੋਰੰਡਮ ਦੇਣ ਵੇਲੇ ਸਿਮਰਨਜੀਤ ਸਿੰਘ ਮਾਨ, ਸਣੇ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਸ਼ਾਮਲ ਸਨ।

ਇਸ ਮੈਮੋਰੈਂਡਮ ‘ਤੇ ਸਿਮਰਨਜੀਤ ਸਿੰਘ ਮਾਨ, ਪ੍ਰਕਾਸ਼ ਸਿੰਘ ਬਾਦਲ ਤਤਕਾਲੀ ਐੱਸਜੀਪੀਸੀ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਨੇ ਦਸਤਖ਼ਤ ਕੀਤੇ ਸਨ। ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਚਰਨ ਸਿੰਘ ਟੌਹੜਾ ਵੱਲੋਂ ਇਸ ਬਾਰੇ ਕਦੇ ਜ਼ਿਕਰ ਨਹੀਂ ਕੀਤਾ ਗਿਆ।

ਪ੍ਰਕਾਸ਼ ਸਿੰਘ ਬਾਦਲ ਨੇ ਫ਼ਰਵਰੀ 1996 ਨੂੰ ਮੋਗਾ ਵਿੱਚ ਕਰਵਾਈ ਗਈ ਅਕਾਲੀ ਦਲ ਦੀ 75ਵੀਂ ਵਰ੍ਹੇਗੰਢ ‘ਤੇ ਇਸ ਨੂੰ ਪੰਜਾਬੀਅਤ ਵਿੱਚ ਤਬਦੀਲ ਕਰ ਦਿੱਤਾ। ਇਸ ਪ੍ਰਭਾਵ ਲਈ ਕੋਈ ਰਸਮੀ ਮਤਾ ਨਹੀਂ ਸੀ।

ਅੰਮ੍ਰਿਤਸਰ ਐਲਾਨਨਾਮਾ-ਅਮਰਿੰਦਰ ਤੇ ਬਰਨਾਲਾ ਦਾ ਰੁਖ਼ ਕੀ ਸੀ ?

ਸਿਮਰਨਜੀਤ ਸਿੰਘ ਮਾਨ ਦੇ ਅਕਾਲੀ ਦਲ (ਅੰਮ੍ਰਿਤਸਰ) ਨੇ 1994 ਵਿੱਚ ਰਾਜਸੀ ਨਿਸ਼ਾਨੇ ਮੁੜ ਸਥਾਪਿਤ ਕੀਤੇ, ਜਿਸ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਹਸਤਾਖ਼ਰ ਕੀਤੇ ਸਨ। ਪ੍ਰਕਾਸ਼ ਸਿੰਘ ਬਾਦਲ ਨੇ ਇਸ ਉੱਤੇ ਹਸਤਾਖ਼ਰ ਨਹੀਂ ਸਨ।

ਇਹ ਦਸਤਾਵੇਜ਼ ਅੰਮ੍ਰਿਤਸਰ ਐਲਾਨਨਾਮੇ ਵਜੋਂ ਵੀ ਜਾਣਿਆ ਜਾਂਦਾ ਹੈ, ਜਿਸ ‘ਤੇ ਪਹਿਲੀ ਮਈ, 1994 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਦਸਤਖ਼ਤ ਕੀਤੇ ਗਏ ਸੀ।

ਇਸ ਦਸਤਾਵੇਜ਼ ਮੁਤਾਬਕ, “ਸ਼੍ਰੋਮਣੀ ਅਕਾਲੀ ਦਲ ਦਾ ਮੰਨਣਾ ਹੈ ਕਿ ਹਿੰਦੁਸਤਾਨ (ਇੰਡੀਆ) ਵੱਖ-ਵੱਖ ਰਾਸ਼ਟਰੀ ਸੰਸਕ੍ਰਿਤੀਆਂ ਦਾ ਉੱਪ ਮਹਾਂਦੀਪ ਹੈ, ਹਰੇਕ ਆਪਣੀ ਵਿਰਾਸਤ ਅਤੇ ਮੁੱਖ ਧਾਰਾ ਦੇ ਨਾਲ ਹੈ।”

“ਇਸ ਉੱਪ ਮਹਾਂਦੀਪ ਨੂੰ ਮਹਾਂਸੰਘੀ ਸਰੰਚਨਾ ਦੇ ਨਾਲ ਪੁਨਰਗਠਿਤ ਕਰਨ ਦੀ ਲੋੜ ਹੈ ਤਾਂ ਜੋ ਹਰੇਕ ਸੰਸਕ੍ਰਿਤੀ ਆਪਣੀ ਪ੍ਰਤਿਭਾ ਅਨੁਸਾਰ ਖਿੜ੍ਹ ਸਕੇ ਅਤੇ ਵਿਸ਼ਵ ਦੇ ਬਗ਼ੀਚੇ ਵਿੱਚ ਇੱਕ ਵੱਖਰੀ ਖੁਸ਼ਬੂ ਛੱਡੀ ਜਾ ਸਕੇ।”

ਕੈਪਟਨ ਅਮਰਿੰਦਰ ਸਿੰਘ
ਤਸਵੀਰ ਕੈਪਸ਼ਨ,ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

“ਜੇਕਰ ਅਜਿਹੇ ਇੱਕ ਸੰਗਠਨਾਤਮਕ ਪੁਨਰਗਠਨ ਨੂੰ ਭਾਰਤੀ ਹਿੰਦੁਸਤਾਨੀ (ਭਾਰਤੀ) ਸ਼ਾਸਕਾਂ (ਭਾਰਤ ਸਰਕਾਰ) ਵੱਲੋਂ ਸਵੀਕਾਰ ਨਹੀਂ ਕੀਤਾ ਜਾਂਦਾ ਤਾਂ ਸ਼੍ਰੋਮਣੀ ਅਕਾਲੀ ਦਲ ਕੋਲ ਖ਼ਾਲਿਸਤਾਨ ਦੀ ਮੰਗ ਅਤੇ ਸੰਘਰਸ਼ ਤੋਂ ਇਲਾਵਾ ਕੋਈ ਹੋਰ ਬਦਲ ਨਹੀਂ ਹੈ।”

ਇਸ ‘ਤੇ ਕੈਪਟਨ ਅਮਰਿੰਦਰ ਸਿੰਘ, ਜਗਦੇਵ ਸਿੰਘ ਤਲਵੰਡੀ, ਸਿਮਰਨਜੀਤ ਸਿੰਘ ਮਾਨ, ਕਰਨਲ ਜਸਮੇਰ ਸਿੰਘ ਬਾਲਾ, ਭਾਈ ਮਨਜੀਤ ਸਿੰਘ ਅਤੇ ਸੁਰਜੀਤ ਸਿੰਘ ਬਰਨਾਲਾ ਦੇ ਦਸਤਖ਼ਤ ਸਨ।

ਖ਼ਾਲਿਸਤਾਨ ਨੂੰ ਲੈ ਕੇ ਹੁਣ ਕਿੱਥੇ-ਕਿੱਥੇ ਉੱਠ ਰਹੀਆਂ ਹਨ ਆਵਾਜ਼ਾਂ ?

ਹੁਣ ਖ਼ਾਲਿਸਤਾਨ ਦੀ ਮੰਗ ਅਮਰੀਕਾ, ਕੈਨੇਡਾ ਅਤੇ ਯੂਕੇ ਵਰਗੇ ਦੇਸਾਂ ਵਿੱਚ ਵਸੇ ਕਈ ਸਿੱਖਾਂ ਵੱਲੋਂ ਕੀਤੀ ਜਾ ਰਹੀ ਹੈ।

ਉਨ੍ਹਾਂ ਦੇਸਾਂ ਵਿੱਚ ਵਸੇ ਸਿੱਖਾਂ ਦੇ ਜਿਹੜੇ ਧੜੇ ਇਸ ਮੁੱਦੇ ਦਾ ਰਾਗ ਲਗਾਤਾਰ ਅਲਾਪ ਰਹੇ ਹਨ ਉਨ੍ਹਾਂ ਨੂੰ ਪੰਜਾਬ ਵਿੱਚ ਬਹੁਤੀ ਹਮਾਇਤ ਪ੍ਰਾਪਤ ਨਹੀਂ ਹੈ।

ਅਜਿਹੇ ਬਹੁਤ ਸਾਰੇ ਲੁਕਵੇਂ ਸੰਕੇਤ ਮਿਲਦੇ ਹਨ ਕਿ ਕੈਨੇਡੀਅਨ ਸਿਆਸਤਦਾਨਾਂ ਨੇ ਚਾਹੇ ਇਸ ਵਿਚਾਰ ਦਾ ਸਮਰਥਨ ਕੀਤਾ ਹੈ, ਹਾਲਾਂਕਿ ਪੰਜਾਬ ਵਿੱਚ ਇਸ ਦਾ ਕੋਈ ਹਮਾਇਤੀ ਨਹੀਂ ਹੈ।

ਸਿੱਖ ਫਾਰ ਜਸਟਿਸ

ਅਮਰੀਕਾ ਤੋਂ ਕੰਮ ਕਰਨ ਵਾਲੇ ਸਿੱਖਸ ਫ਼ਾਰ ਜਸਟਿਸ ਨਾਮ ਦੇ ਇਸ ਸਮੂਹ ‘ਤੇ ਭਾਰਤ ਸਰਕਾਰ ਨੇ 10 ਜੁਲਾਈ, 2019 ਨੂੰ ਵੱਖਵਾਦੀ ਏਜੰਡੇ ਤਹਿਤ ਕੰਮ ਕਰਨ ਕਰਕੇ ਪਾਬੰਦੀ ਲਗਾ ਦਿੱਤੀ ਸੀ।

ਭਾਰਤ ਸਰਕਾਰ ਨੇ ਯੂਏਪੀਏ ਤਹਿਤ ਇਸ ਸਮੂਹ ‘ਤੇ ਪਾਬੰਦੀ ਦਾ ਐਲਾਨ ਕੀਤਾ ਸੀ।

ਇਸ ਤੋਂ ਇੱਕ ਸਾਲ ਬਾਅਦ 2020 ‘ਚ ਭਾਰਤ ਸਰਕਾਰ ਨੇ ਖ਼ਾਲਿਸਤਾਨੀ ਸਮੂਹਾਂ ਨਾਲ ਜੁੜੇ 9 ਲੋਕਾਂ ਨੂੰ ਅੱਤਵਾਦੀ ਐਲਾਨਿਆ ਸੀ ਅਤੇ ਤਕਰੀਬਨ 40 ਖ਼ਾਲਿਸਤਾਨ ਪੱਖੀ ਵੈੱਬਸਾਈਟਾਂ ਨੂੰ ਬੰਦ ਕਰ ਦਿੱਤਾ ਸੀ।

ਸਿੱਖਸ ਫ਼ਾਰ ਜਸਟਿਸ ਨੇ ਕੈਨੇਡਾ ਤੋਂ ਪਹਿਲਾਂ ਹੋਰ ਵੀ ਕਈ ਥਾਵਾਂ ‘ਤੇ ‘ਰਾਇਸ਼ਮੁਾਰੀ’ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਸਨ।

ਇਸ ਸਮੂਹ ਦਾ ਦਾਅਵਾ ਹੈ ਕਿ ਉਸ ਦਾ ਉਦੇਸ਼ ਭਾਰਤ ਅੰਦਰ ਸਿੱਖਾਂ ਲਈ ਇੱਕ ਖ਼ੁਦਮੁਖ਼ਤਿਆਰ ਮੁਲਕ ਦੀ ਹੋਂਦ ਕਾਇਮ ਕਰਨਾ ਹੈ। ਜਿਸ ਲਈ ਉਹ ਸਿੱਖ ਭਾਈਚਾਰੇ ਦੇ ਲੋਕਾਂ ਤੋਂ ਸਮਰਥਨ ਹਾਸਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਰੈਫਰੈਂਡਮ

ਸਿੱਖ ਫ਼ਾਰ ਜਸਟਿਸ ਕੀ ਹੈ ?

ਸਿੱਖਸ ਫ਼ਾਰ ਜਸਟਿਸ ਨਾਮਕ ਗਰੁੱਪ ਸਾਲ 2007 ‘ਚ ਅਮਰੀਕਾ ਵਿਖੇ ਬਣਿਆ ਸੀ। ਇਸ ਦਾ ਪ੍ਰਮੁੱਖ ਚਿਹਰਾ ਗੁਰਪਤਵੰਤ ਸਿੰਘ ਪੰਨੂ ਹੈ, ਜੋ ਕਿ ਪੰਜਾਬ ਯੂਨੀਵਰਸਿਟੀ ਤੋਂ ਕਾਨੂੰਨ ਦੀ ਪੜ੍ਹਾਈ ਕਰਨ ਤੋਂ ਬਾਅਦ ਅਮਰੀਕਾ ‘ਚ ਵਕਾਲਤ ਕਰ ਰਹੇ ਹਨ।

ਉਹ ਗਰੁੱਪ ਦੇ ਕਾਨੂੰਨੀ ਸਲਾਹਕਾਰ ਵੀ ਹਨ। ਉਨ੍ਹਾਂ ਨੇ ਖ਼ਾਲਿਸਤਾਨ ਦੇ ਸਮਰਥਨ ‘ਚ ‘ਰੈਫਰੈਂਡਮ 2020’ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ।

ਇਸ ਸੰਗਠਨ ਨੇ ਕੈਨੇਡਾ ਅਤੇ ਕਈ ਹੋਰ ਹਿੱਸਿਆਂ ਵਿੱਚ ਰਾਇਸ਼ੁਮਾਰੀ ਕਰਵਾਈ ਪਰ ਕੌਮਾਂਤਰੀ ਸਿਆਸਤ ਵਿੱਚ ਇਸ ਨੂੰ ਕੋਈ ਖ਼ਾਸ ਤਰਜੀਹ ਨਹੀਂ ਮਿਲੀ।

ਅਕਾਲ ਤਖ਼ਤ ਦੇ ਜਥੇਦਾਰ ਦਾ ਇਸ ਬਾਰੇ ਰੁਖ਼

ਸਾਲ 2020 ਵਿੱਚ ਆਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਖ਼ਾਲਿਸਤਾਨ ਦੀ ਮੰਗ ਜਾਇਜ਼ ਹੈ।

ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਸੀ, ”ਸਿੱਖ ਇਸ ਘੱਲੂਘਾਰੇ ਨੂੰ ਯਾਦ ਰੱਖਦੇ ਹਨ। ਅੰਨ੍ਹਾ ਕੀ ਭਾਲੇ ਦੋ ਅੱਖਾਂ, ਦੁਨੀਆਂ ਦਾ ਕਿਹੜਾ ਸਿੱਖ ਹੈ ਜੋ ਖ਼ਾਲਿਸਤਾਨ ਨਹੀਂ ਚਾਹੁੰਦਾ। ਭਾਰਤ ਸਰਕਾਰ ਖ਼ਾਲਿਸਤਾਨ ਦੇਵੇਗੀ ਤਾਂ ਲੈ ਲਵਾਂਗੇ।”

INDIAinternational

People gathered in support of the Indian High Commission

Some Sikh organizations protested against the ongoing Punjab Police action against Amritpal Singh at the Indian High Commission in London on Sunday.

According to the Indian Ministry of External Affairs, the protesters entered the building and pulled down the Indian flag from the Indian High Commission building.

In opposition to this and in support of the High Commission, people of Indian origin gathered outside the High Commission.

PUNJABSIKH SANGAT

ਅਮ੍ਰਿਤਪਾਲ ਸਿੰਘ ‘ਤੇ ਕਾਰਵਾਈ: ਇੱਥੇ ਕੁਝ ਲੋਕ ਕਿਉਂ ‘ਦਹਿਸ਼ਤ ਦੇ ਸਾਏ ਹੇਠ’ ਜੀਣ ਦੀ ਗੱਲ ਆਖ ਰਹੇ ਹਨ

“ਮੈਂ ਤੇ ਮੇਰੀ ਪਤਨੀ ਬੁਟੀਕ ਚਲਾ ਰਹੇ ਹਾਂ। ਸਾਡਾ ਬਹੁਤਾ ਕੰਮ ਆਨ-ਲਈਨ ਹੈ। ਅਮ੍ਰਿਤਪਾਲ ਸਿੰਘ ਵਾਲੀ ਘਟਨਾ ਤੋਂ ਬਾਅਦ ਦੁਕਾਨਦਾਰਾਂ ਵਿੱਚ ਸਹਿਮ ਦਾ ਮਾਹੌਲ ਹੈ।”

“ਪੈਰਾ ਮਿਲਟਰੀ ਫੋਰਸ ਦਿਨ-ਰਾਤ ਸ਼ਹਿਰ ਵਿੱਚ ਘੁੰਮਦੀ ਨਜ਼ਰ ਆਉਂਦੀ ਹੈ। ਸਾਡਾ ਕੰਮ ਵੀ ਪ੍ਰਭਾਵਿਤ ਹੋ ਗਿਆ ਹੈ।”

ਇਹ ਸ਼ਬਦ ਜ਼ਿਲਾ ਜਲੰਧਰ ਅਧੀਨ ਪੈਂਦੇ ਕਸਬਾ ਸ਼ਾਹਕੋਟ ਸ਼ਹਿਰ ਵਿੱਚ ਕੱਪੜੇ ਦੀ ਸਿਲਾਈ ਕਰਨ ਵਾਲੇ ਹਰਵਿੰਦਰ ਸਿੰਘ ਦੇ ਹਨ।

ਅਸਲ ਵਿੱਚ 18 ਮਾਰਚ ਨੂੰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਕਾਫ਼ਲੇ ਨਾਲ ਚੱਲ ਰਹੇ ਉਨਾਂ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਵੱਲੋਂ ਫਲੈਗ ਮਾਰਚ ਕੀਤੇ ਜਾ ਰਹੇ ਹਨ।

ਪੁਲਿਸ ਮੁਤਾਬਕ ਹਾਲੇ ਤੱਕ ਅਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਪਰ ਉਸ ਦੇ 154 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਹਰਵਿੰਦਰ ਸਿੰਘ ਆਪਣੀ ਗੱਲ ਜਾਰੀ ਰੱਖਦੇ ਹੋਏ ਕਹਿੰਦੇ ਹਨ, “ਅਸਲ ਕਹਾਣੀ ਤਾਂ ਇਹ ਹੈ ਕੀ ਸਰਕਾਰ 19 ਮਾਰਚ ਨੂੰ ਹੋਈ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਹੋਣ ਵਾਲੇ ਵੱਡੇ ਇਕੱਠ ਨੂੰ ਰੋਕਣਾ ਚਾਹੁੰਦੀ ਸੀ। ਅਸੀਂ ਤਾਂ ਦਹਿਸ਼ਤ ਦੇ ਸਾਏ ਹੇਠ ਹੀ ਆਪਣੀ ਦੁਕਾਨਦਾਰੀ ਕਰਨ ਲਈ ਮਜਬੂਰ ਹਾਂ।”

ਉਨ੍ਹਾਂ ਕਿਹਾ, “ਹਰ ਪਾਸੇ ਪੈਰਾ ਮਿਲਟਰੀ ਫੋਰਸ ਹਥਿਆਰਬੰਦ ਹੋ ਕੇ ਘੁੰਮ ਰਹੀ ਹੈ, ਜਿਸ ਕਾਰਨ ਪਿੰਡਾਂ ਵਿੱਚੋਂ ਗਾਹਕ ਵੀ ਸ਼ਹਿਰ ਵੱਲ ਘੱਟ ਆ ਰਿਹਾ ਹੈ।”

ਅਮ੍ਰਿਤਪਾਲ ਸਿੰਘ
Line

ਅਮ੍ਰਿਤਪਾਲ ਸਿੰਘ ‘ਤੇ ਪੁਲਿਸ ਦੀ ਕਾਰਵਾਈ: ਹੁਣ ਤੱਕ ਕੀ-ਕੀ ਹੋਇਆ

  • ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਫੜ੍ਹਨ ਲਈ ਪੰਜਾਬ ਪੁਲਿਸ ਵੱਲੋਂ ਸ਼ਨੀਵਾਰ ਤੋਂ ਸ਼ੁਰੂ ਕੀਤੀ ਗਈ ਕਾਰਵਾਈ ਜਾਰੀ ਹੈ
  • ਹੁਣ ਤੱਕ ਪੰਜਾਬ ਪੁਲਿਸ ਨੇ ਅਮ੍ਰਿਤਪਾਲ ਸਿੰਘ ਦੇ 154 ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ
  • ਪਰ ਪੁਲਿਸ ਦਾ ਕਹਿਣਾ ਹੈ ਕਿ ਅਮ੍ਰਿਤਪਾਲ ਅਜੇ ਉਨ੍ਹਾਂ ਦੀ ਗ੍ਰਿਫ਼ਤ ਤੋਂ ਬਾਹਰ ਹਨ ਤੇ ਉਨ੍ਹਾਂ ਦੀ ਭਾਲ਼ ਜਾਰੀ ਹੈ
  • ਇਹ ਕਾਰਵਾਈ ਸ਼ਨੀਵਾਰ ਨੂੰ ਜਲੰਧਰ ਅਤੇ ਸ਼ਾਹਕੋਟ ਦੇ ਇਲਾਕਿਆਂ ਤੋਂ ਸ਼ੁਰੂ ਕੀਤੀ ਗਈ ਸੀ
  • ਜੇ ਕੋਈ ਪੰਜਾਬ ’ਤੇ ਮਾੜੀ ਅੱਖ ਰੱਖੇ ਤਾਂ ਪੰਜਾਬ ਇਸ ਨੂੰ ਬਰਦਾਸ਼ ਨਹੀਂ ਕਰਦਾ ਹੈ: ਭਗਵੰਤ ਮਾਨ
  • ਅਮ੍ਰਿਤਪਾਲ ਸਿੰਘ ਦੇ ਵਕੀਲ ਕਿਹਾ ਕਿ ਅਮ੍ਰਿਤਪਾਲ ਖ਼ਿਲਾਫ਼ ਵੀ ਐੱਨਐੱਸਏ ਲਗਾ ਦਿੱਤਾ ਗਿਆ ਹੈ
  • ਇਸ ਤੋਂ ਪਹਿਲਾਂ ਪੁਲਿਸ ਨੇ 5 ਲੋਕਾਂ ਉਪਰ ਐੱਨਐੱਸਏ ਲਗਾਉਣ ਦੀ ਪੁਸ਼ਟੀ ਕੀਤੀ ਸੀ
  • ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਮੰਗਲਵਾਰ ਦੁਪਹਿਰ ਤੱਕ ਮੁਅੱਤਲ ਹਨ
  • ਕੁਝ ਜ਼ਿਲ੍ਹਿਆਂ ਵਿੱਚ ਧਾਰਾ 144 ਲਗਾਈ ਗਈ ਹੈ ਤੇ ਪੁਲਿਸ ਫਲੈਗ ਮਾਰਚ ਵੀ ਕੱਢ ਰਹੀ ਹੈ
Line

ਪੁਲਿਸ ਤੇ ਮਿਲਟਰੀ ਦੀ ਗਸ਼ਤ: ‘ਦਹਿਸ਼ਤ ਪੈਦਾ ਕਰਨ ਵਾਲਾ ਵਰਤਾਰਾ’

ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਵੱਲੋਂ ਸ਼ਾਹਕੋਟ ਅਤੇ ਪੁਲਿਸ ਜ਼ਿਲਾ ਦਿਹਾਤੀ ਜਲੰਧਰ ਅਧੀਨ ਪੈਂਦੇ ਕਸਬਾ ਮਹਿਤਪੁਰ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਵਿੱਚ ਜੰਗੀ ਪੱਧਰ ‘ਤੇ ਗਸ਼ਤ ਕੀਤੀ ਜਾ ਰਹੀ ਹੈ।

ਬੀਬੀਸੀ ਵੱਲੋਂ ਇਸ ਖੇਤਰ ਦੇ ਸ਼ਹਿਰੀ ਅਤੇ ਪੇਂਡੂ ਲੋਕਾਂ ਨੂੰ ਅਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਉਪਰ ਕੀਤੀ ਕਾਰਵਾਈ ਬਾਅਦ ਪੈਦਾ ਹੋਏ ਹਾਲਾਤ ਬਾਰੇ ਪੁੱਛਿਆ ਗਿਆ ਤਾਂ ਇੱਕੋ ਜਵਾਬ ਮਿਲਿਆ, “ਅਸੀਂ ਡਰੇ ਹੋਏ ਹਾਂ ਕਿ ਕਿਤੇ ਪੰਜਾਬ ਦਾ ਮਾਹੌਲ ਖਰਾਬ ਨਾ ਹੋ ਜਾਵੇ।”

ਮਹਿਤਪੁਰ ਨੇੜਲੇ ਪਿੰਡ ਬਘੇਲਾ ਦੇ ਵਸਨੀਕ ਮਨਜੀਤ ਸਿੰਘ ਕਹਿੰਦੇ ਹਨ, “ਮੈਂ 1984 ਦੇ ਦਿਨਾਂ ਤੋਂ ਬਾਅਦ ਪਹਿਲੀ ਵਾਰ ਪਿੰਡਾਂ ਵਿੱਚ ਫੌਜੀਆਂ ਵਰਗੀ ਬਾਹਰਲੀ ਪੁਲਿਸ ਦੇਖੀ ਹੈ। ਇਹ ਵਰਤਾਰਾ ਪੰਜਾਬੀਆਂ ਲਈ ਦਹਿਸ਼ਤ ਪੈਦਾ ਕਰ ਰਿਹਾ ਹੈ।”

“ਅਮ੍ਰਿਤਪਾਲ ਸਿੰਘ ਨੂੰ ਪੁਲਿਸ ਸਹਿਜ ਢੰਗ ਨਾਲ ਉਸ ਦੇ ਘਰੋਂ ਵੀ ਗ੍ਰਿਫਤਾਰ ਕਰ ਸਕਦੀ ਸੀ ਪਰ ਸਰਕਾਰ ਨੇ ਉਨਾਂ ਨੂੰ ਰਸਤੇ ਵਿੱਚ ਘੇਰਿਆ, ਇਹ ਗ਼ਲਤ ਸੀ। ਅਸੀਂ ਭਗਵੰਤ ਮਾਨ ਨੂੰ 92 ਸੀਟਾਂ ਜਿਤਾ ਕੇ ਮੁੱਖ ਮੰਤਰੀ ਇਸ ਲਈ ਨਹੀਂ ਬਣਾਇਆ ਸੀ ਕਿ ਉਹ ਲੋਕਾਂ ਦਾ ਧਿਆਨ ਅਸਲ ਬੁਣਿਆਦੀ ਮੁੱਦਿਆਂ ਤੋਂ ਪਾਸੇ ਕਰਨ ਲਈ ਅਜਿਹੇ ਬੇਲੋੜੇ ਮਸਲੇ ਖੜ੍ਹੇ ਕਰੇ।”

ਸੁਲੱਖਣ ਸਿੰਘ
ਤਸਵੀਰ ਕੈਪਸ਼ਨ,ਸੁਲੱਖਣ ਸਿੰਘ

ਸ਼ਾਹਕੋਟ ਅਤੇ ਮਹਿਤਪੁਰ ਦੇ ਬਜ਼ਾਰਾਂ ਵਿੱਚ ਹਰ ਦੁਕਾਨ ਤੇ ਦਫਤਰਾਂ ਵਿੱਚ ਆਮ ਵਾਂਗ ਕੰਮ-ਕਾਰ ਹੋ ਰਿਹਾ ਸੀ। ਆਮ ਲੋਕਾਂ ਦਾ ਸਰਕਾਰ ਨੂੰ ਇਹ ਸਵਾਲ ਜ਼ਰੂਰ ਸੀ ਕੇ ਇੱਕ ਵਿਅਕਤੀ ਨੂੰ ਫੜਨ ਲਈ ਐਡਾ ‘ਅਡੰਬਰ’ ਕਿਉਂ ਰਚਿਆ ਗਿਆ।

ਸ਼ਾਹਕੋਟ ਦੇ ਬਾਜ਼ਾਰ ਵਿੱਚ ਖਰੀਦੋ-ਫਰੋਖ਼ਤ ਕਰ ਰਹੇ ਸੁਲੱਖਣ ਸਿੰਘ ਨੇ ਅਮ੍ਰਿਤਪਾਲ ਦੇ ਖਿਲਾਫ਼ ਕੀਤੀ ਕਾਰਵਾਈ ਨੂੰ ਆਪਣੇ ਸ਼ਬਦਾਂ ਵਿੱਚ ਇਸ ਤਰ੍ਹਾਂ ਬਿਆਨ ਕੀਤਾ।

“ਸੂਬਾ ਤੇ ਕੇਂਦਰ ਸਰਕਾਰਾਂ ਸਿੱਖਾਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਸਿਰਜਣ ਲਈ ਕੇਂਦਰੀ ਸੁਰੱਖਿਆ ਬਲਾਂ ਨੂੰ ਪੰਜਾਬ ਵਿੱਚ ਵਰਤ ਰਹੀਆਂ ਹਨ। ਸਾਨੂੰ ਆਜ਼ਾਦ ਭਾਰਤ ਵਿੱਚ ਗੁਲਾਮੀ ਵਾਲਾ ਅਹਿਸਾਸ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ, ਜੋ ਲੋਕਤੰਤਰ ਲਈ ਠੀਕ ਨਹੀਂ ਹੈ।”

ਅਮ੍ਰਿਤਪਾਲ ਸਿੰਘ
ਤਸਵੀਰ ਕੈਪਸ਼ਨ,ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇੰਟਰਨੈਟ ਸੇਵਾ ਨੂੰ ਬੰਦ ਕਰਨ ਉੱਪਰ ਵੀ ਕਈ ਕਾਰੋਬਾਰੀਆਂ ਨੇ ਸਵਾਲ ਚੁੱਕੇ।

ਇੰਟਰਨੈਟ ਸੇਵਾ ਨੂੰ ਬੰਦ ਕਰਨ ’ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇੰਟਰਨੈਟ ਸੇਵਾ ਨੂੰ ਬੰਦ ਕਰਨ ਉੱਪਰ ਵੀ ਕਈ ਕਾਰੋਬਾਰੀਆਂ ਨੇ ਸਵਾਲ ਚੁੱਕੇ।

ਸੁਲੱਖਣ ਸਿੰਘ ਕਹਿੰਦੇ ਹਨ, “ਲਗਾਤਾਰ ਇੰਟਰਨੈਟ ਬੰਦ ਰਹਿਣ ਕਾਰਨ ਸਾਡਾ ਵਿਦੇਸ਼ਾਂ ਵਿੱਚ ਵਸੇ ਸਾਡੇ ਆਪਣਿਆਂ ਨਾਲ ਹੀ ਸੰਪਰਕ ਟੁੱਟ ਗਿਆ। ਈ-ਮੇਲ ਨਹੀਂ ਚੱਲੀ, ਜਿਸ ਕਰਕੇ ਸਥਾਨਕ ਪੱਧਰ ‘ਤੇ ਸਾਡਾ ਬਿਜ਼ਨਸ ਬੁਰੀ ਤਰ੍ਹਾਂ ਨਾਲ ਪ੍ਰਭਾਵਤ ਹੋਇਆ ਹੈ।”

ਉਹ ਆਪਣੀ ਗੱਲ ਜਾਰੀ ਰੱਖਦੇ ਹੋਏ ਕਹਿੰਦੇ ਹਨ, “ਅਮ੍ਰਿਤਪਾਲ ਸਿੰਘ ਦਾ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਅਤੇ ਅੰਮ੍ਰਿਤ ਛਕਾਉਣ ਦੀ ਮੁਹਿੰਮ ਵਧੀਆ ਕਦਮ ਸੀ ਪਰ ਸਰਕਾਰ ਨੇ ਉਸ ਦੀਆਂ ਗਤੀਵਿਧੀਆਂ ਨੂੰ ਦੇਸ਼ ਲਈ ਖ਼ਤਰਾ ਕਿਵੇਂ ਮੰਨਿਆ, ਇਸ ਗੱਲ ਦੀ ਸਮਝ ਨਹੀਂ ਆ ਰਹੀ।”

ਅਮ੍ਰਿਤਪਾਲ ਸਿੰਘ
ਤਸਵੀਰ ਕੈਪਸ਼ਨ,ਜ਼ਿਲਾ ਜਲੰਧਰ ਵਿੱਚ ਹੀ ਬਣੇ ਇੱਕ ਵੱਡੇ ਗੁਰਦੁਆਰਾ ਬੁਲੰਦਪੁਰੀ ਸਾਹਿਬ ਦੇ ਬਾਹਰ ਵੱਡੀ ਗਿਣਤੀ ਵਿੱਚ ਕੇਂਦਰੀ ਸੁਰੱਖਿਆ ਦਸਤੇ ਮੁੱਸ਼ਤੈਦ ਸਨ।

ਅਮ੍ਰਿਤਪਾਲ ਸਿੰਘ ਬਾਰੇ ਅਫਵਾਹਾਂ

ਇਹ ਵੀ ਦੇਖਣ ਵਿੱਚ ਆਇਆ ਕਿ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਪੰਜਾਬ ਪੁਲਿਸ ਦੇ ਥਾਣਿਆਂ ਸਾਹਮਣੇ ਕੀਤੀ ਗਈ ਹੈ।

ਸ਼ਾਹਕੋਟ ਅਤੇ ਮਹਿਤਪੁਰ ਦੇ ਥਾਣਿਆਂ ਅੱਗੇ ਹਥਿਆਰਬੰਦ ਸੁਰੱਖਿਆ ਬਲ ਮੌਜੂਦ ਸਨ।

ਦੇਖਣ ਵਿਚ ਆਇਆ ਕੇ ਇਨਾਂ ਥਾਣਿਆਂ ਦੇ ਮੇਨ ਗੇਟ ਬੰਦ ਸਨ। ਥਾਣੇ ਵਿੱਚ ਕੈਮਰਾ ਲੈ ਕੇ ਜਾਣ ਤੋਂ ਵੀ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਰੋਕ ਦਿੱਤਾ ਗਿਆ।

ਦੂਜੀ ਗੱਲ ਇਹ ਵੀ ਉੱਭਰ ਕੇ ਸਾਹਮਣੇ ਆਈ ਹੈ ਕਿ ਅਮ੍ਰਿਤਪਾਲ ਸਿੰਘ ਨੂੰ ਲੈ ਕੇ ਅਫਵਾਹਾਂ ਦੀ ਭਰਮਾਰ ਸੀ।

ਜ਼ਿਲਾ ਜਲੰਧਰ ਵਿੱਚ ਹੀ ਬਣੇ ਇੱਕ ਵੱਡੇ ਗੁਰਦੁਆਰਾ ਬੁਲੰਦਪੁਰੀ ਸਾਹਿਬ ਦੇ ਬਾਹਰ ਵੱਡੀ ਗਿਣਤੀ ਵਿੱਚ ਕੇਂਦਰੀ ਸੁਰੱਖਿਆ ਦਸਤੇ ਮੁੱਸ਼ਤੈਦ ਸਨ।

ਗੁਰਦੁਆਰੇ ਦੇ ਸਾਹਮਣੇ ਤੋਂ ਲੰਘਣ ਵਾਲੀ ਲਿੰਕ ਸੜਕ ਉੱਪਰ ਇਨਾਂ ਸੁਰੱਖਿਆ ਬਲਾਂ ਵੱਲੋਂ ਹਥਿਆਰਬੰਦ ਨਾਕਾਬੰਦੀ ਕੀਤੀ ਹੋਈ ਹੈ।

ਗਗਨਦੀਪ ਸਿੰਘ
ਤਸਵੀਰ ਕੈਪਸ਼ਨ,ਗਗਨਦੀਪ ਸਿੰਘ ਮਹਿਤਪੁਰ ਵਿੱਚ ਫਾਸਟ ਫੂਡ ਦੀ ਦੁਕਾਨ ਚਲਾਉਂਦੇ ਹਨ।

ਮਹਿਤਪੁਰ ਦੇ ਵਸਨੀਕ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਗੁਰਦਵਾਰੇ ਦੇ ਸਾਹਮਣੇ 18 ਮਾਰਚ ਤੋਂ ਹੀ ਇਹ ਦਸਤੇ ਮੌਜੂਦ ਹਨ।

“ਗੁਰਦੁਆਰੇ ਵਿੱਚ ਆਉਣ ਵਾਲੇ ਹਰ ਸਖਸ਼ ਅਤੇ ਵਾਹਨਾਂ ਉੱਪਰ ਕਰੜੀ ਨਜ਼ਰ ਰੱਖੀ ਜਾ ਰਹੀ ਹੈ।”

ਗਗਨਦੀਪ ਸਿੰਘ ਨੇ ਦੱਸਿਆ ਕਿ ਉਹ ਮਹਿਤਪੁਰ ਵਿੱਚ ਫਾਸਟ ਫੂਡ ਦੀ ਦੁਕਾਨ ਚਲਾਉਂਦੇ ਹਨ।

ਉਹ ਕਹਿੰਦੇ ਹਨ, “ਅਮ੍ਰਿਤਪਾਲ ਸਿੰਘ ਖਿਲਾਫ਼ ਕਾਰਵਾਈ ਕਰਨ ਦੇ ਢੰਗ ਤੋਂ ਪੂਰੇ ਦੋਆਬੇ ਦੇ ਲੋਕ ਡਰੇ ਹੋਏ ਹਨ। ਬਾਹਰਲੀ ਪੁਲਿਸ ਨੂੰ ਪੰਜਾਬ ਵਿੱਚ ਤਾਇਨਾਤ ਕਰਨਾ ਸਰਕਾਰ ਦਾ ਗਲਤ ਕਦਮ ਹੈ। ਸਰਕਾਰ ਨੇ ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਉਹ ਗੈਂਗਸਟਰਾਂ ਵਿਰੁੱਧ ਕੇਂਦਰੀ ਸੁਰੱਖਿਆ ਬਲਾਂ ਨੂੰ ਵਰਤੇ ਨਾ ਕੇ ਸਿੱਖਾਂ ਵਿਰੁੱਧ।”

ਜ਼ਿਕਰਯੋਗ ਹੈ ਕਿ 18 ਮਾਰਚ ਤੋਂ ਹੀ ਪੰਜਾਬ ਭਰ ਵਿੱਚ ਹੀ ਇਹ ਚਰਚਾ ਚੱਲੀ ਸੀ ਕਿ ਅੰਮ੍ਰਿਤਪਾਲ ਸਿੰਘ ਇਸ ਗੁਰਦਵਾਰੇ ਵਿੱਚ ਦਾਖਲ ਹੋਏ ਸਨ।

ਲੰਘੇ ਐਤਵਾਰ ਨੂੰ ਇਸ ਚਰਚਾ ਨੇ ਜ਼ੋਰ ਫੜਿਆ ਕਿ ਅਮ੍ਰਿਤਪਾਲ ਸਿੰਘ ਨੂੰ ਇਸੇ ਗੁਰਦਵਾਰੇ ਵਿੱਚੋਂ ਕਾਬੂ ਕਰ ਲਿਆ ਗਿਆ ਹੈ।

ਅਮ੍ਰਿਤਪਾਲ ਸਿੰਘ

ਇਸ ਚਰਚਾ ਦੀ ਪੜਤਾਲ ਕਰਨ ਲਈ ਬੀਬੀਸੀ ਦੀ ਟੀਮ ਗੁਰਦੁਆਰਾ ਬੁਲੰਦਪੁਰੀ ਸਾਹਿਬ ਵਿਖੇ ਪੁੱਜੀ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਪਲਵਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਪਰਵਿੰਦਰਪਾਲ ਸਿੰਘ ਨੇ ਕੈਮਰੇ ‘ਤੇ ਅਮ੍ਰਿਤਪਾਲ ਸਿੰਘ ਵਾਲੀ ਘਟਨਾ ਬਾਰੇ ਬੋਲਣ ਤੋਂ ਇਨਕਾਰ ਕਰ ਦਿੱਤਾ।

ਇਨਾਂ ਮੈਂਬਰਾਂ ਨੇ ਦੱਸਿਆ ਕੇ ਗੁਰਦੁਆਰਾ ਬੁਲੰਦਪੁਰੀ ਸਾਹਿਬ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।

ਕਮੇਟੀ ਮੈਂਬਰਾਂ ਨੇ ਇੱਕ-ਸੁਰ ਵਿੱਚ ਕਿਹਾ, “ਅਮ੍ਰਿਤਪਾਲ ਸਿੰਘ ਨਾ ਤਾਂ ਖੁਦ ਕਦੇ ਗੁਰਦੁਆਰਾ ਬੁਲੰਦਪੁਰੀ ਸਾਹਿਬ ਆਏ ਤੇ ਨਾ ਹੀ ਉਨਾਂ ਦਾ ਕੋਈ ਸਮਰਥਕ 18 ਮਾਰਚ ਨੂੰ ਇੱਥੇ ਆਇਆ ਸੀ।”

“ਹਾਂ, ਗੁਰਦੁਆਰਾ ਸਾਹਿਬ ਦੇ ਬਾਹਰ ਕੇਂਦਰੀ ਸੁਰੱਖਿਆ ਬਲ ਤੇ ਪੰਜਾਬ ਪੁਲਿਸ ਜ਼ਰੂਰ ਤਾਇਨਾਤ ਹੈ। ਪੁਲਿਸ ਨਾ ਤਾਂ 18 ਮਾਰਚ ਨੂੰ ਗੁਰਦੁਆਰੇ ਦੀ ਹਦੂਦ ਵਿੱਚ ਦਾਖਲ ਹੋਈ ਤੇ ਨਾ ਹੀ ਬਾਅਦ ਵਿੱਚ। ਸੁਰੱਖਿਆ ਬਲ ਕਾਰ ਪਾਰਕਿੰਗ ਵਿੱਚ ਮੌਜੂਦ ਹਨ। ਇਸ ਦਾ ਕਾਰਨ ਅਸੀਂ ਪੁਲਿਸ ਨੂੰ ਨਹੀਂ ਪੁੱਛ ਸਕਦੇ।”

ਅਮ੍ਰਿਤਪਾਲ ਸਿੰਘ
ਤਸਵੀਰ ਕੈਪਸ਼ਨ,ਇਸ ਇਲਾਕੇ ਦੇ ਬਹੁਤੇ ਲੋਕ ਅਮ੍ਰਿਤਪਾਲ ਸਿੰਘ ਜਾਂ ਪੁਲਿਸ ਦੀ ਕਾਰਵਾਈ ਦੀ ਗੱਲ ਕਰਨ ਤੋਂ ਟਾਲਾ ਹੀ ਵਟਦੇ ਨਜ਼ਰ ਆਏ।

ਪੁਲਿਸ ਦੀ ਕਾਰਵਾਈ ਬਾਰੇ ਚੁੱਪੀ

ਇਸ ਇਲਾਕੇ ਦੇ ਬਹੁਤੇ ਲੋਕ ਅਮ੍ਰਿਤਪਾਲ ਸਿੰਘ ਜਾਂ ਪੁਲਿਸ ਦੀ ਕਾਰਵਾਈ ਦੀ ਗੱਲ ਕਰਨ ਤੋਂ ਟਾਲਾ ਹੀ ਵਟਦੇ ਨਜ਼ਰ ਆਏ।

ਮਹਿਤਪੁਰ ਦੇ ਇੱਕ ਦੁਕਾਨਦਾਰ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਉਸ ਨੇ 18 ਮਾਰਚ ਦੀ ਪੁਲਿਸ ਕਾਰਵਾਈ ਦੌਰਾਨ ਕਿਸੇ ਵੀ ਗੱਡੀ ਵਿੱਚ ਅਮ੍ਰਿਤਪਾਲ ਸਿੰਘ ਨੂੰ ਨਹੀਂ ਦੇਖਿਆ ਸੀ।

“ਮੈਂ ਹੋਰ ਕੁੱਝ ਨਹੀਂ ਦੱਸ ਸਕਦਾ ਕਿਉਂਕਿ ਮੈਨੂੰ ਡਰ ਹੈ ਕੇ ਪੁਲਿਸ ਮੈਨੂੰ ਹੀ ਨਾ ਕਿਸੇ ਗੱਲ ਵਿੱਚ ਉਲਝਾ ਦੇਵੇ। ਪੁਲਿਸ ਸਾਡੇ ਸੀਸੀਟੀਵੀ ਕੈਮਰਿਆਂ ਦੇ ਡੀਵੀਆਰ ਜ਼ਬਤ ਕਰਕੇ ਲੈ ਗਈ ਹੈ। ਇਹ ਵੱਡਾ ਕੰਮ ਹੈ ਅਤੇ ਅਸੀਂ ਛੋਟੇ ਦੁਕਾਨਦਾਰ ਹਾਂ। ਇਨਾਂ ਗੱਲਾਂ ਤੋਂ ਅਸੀਂ ਕੀ ਲੈਣਾ ਹੈ।”

Uncategorized

Rakesh Tikait said this on Kisan Andolan

किसान संगठनों ने आज दिल्ली के रामलीला मैदान पर महापंचायत बुलाई है.

केंद्र सरकार ने किसान नेताओं को उनकी मांगों पर बातचीत के लिए बुलाया है.

किसान नेता राकेश टिकैत ने बीबीसी से बातचीत में कहा कि कुछ सीनियर नेता मामले को सुलझने नहीं दे रहे हैं.

उन्होंने आरोप लगाया, “किसानों के हितों को कुछ वरिष्ठ नेताओं की राजनीतिक महत्वाकांक्षाओं से नुक़सान हो रहा है.”