ਸਰੀ-ਫਲੀਟਵੁੱਡ ’ਚ ਐਮ.ਐਲ.ਏ. ਜਗਰੂਪ ਸਿੰਘ ਬਰਾੜ ਵਲੋਂ ਹੈਲੋਵੀਨ ਪਾਰਟੀ ਦਾ ਆਯੋਜਨ, ਬੱਚਿਆਂ ਨੇ ਕੀਤੀਆਂ ਖੁਸ਼ ਮੌਜਾਂ
ਸਰੀ-ਫਲੀਟਵੁੱਡ ਤੋਂ ਐਮ.ਐਲ.ਏ. ਜਗਰੂਪ ਸਿੰਘ ਬਰਾਰ ਵਲੋਂ ਆਪਣੇ ਖੇਤਰ ਦੇ ਨਿਵਾਸੀਆਂ ਨਾਲ ਮਿਲਕੇ ਹੈਲੋਵੀਨ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਬੱਚਿਆਂ ਅਤੇ ਪਰਿਵਾਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਖੁਸ਼ੀ ਤੇ ਉਤਸ਼ਾਹ ਨਾਲ ਤਿਉਹਾਰ ਮਨਾਇਆ।
