GKM Media - News - Radio & TV Blog British Columbia ਦੱਖਣ-ਪੱਛਮੀ ਬੀ.ਸੀ. ਵਿੱਚ ਵੱਖ-ਵੱਖ ਸੜਕ ਹਾਦਸਿਆਂ ‘ਚ 3 ਪੈਦਲ ਯਾਤਰੀ ਸ਼ਿਕਾਰ, 2 ਦੀ ਮੌਤ
British Columbia Surrey Tumbler Ridge

ਦੱਖਣ-ਪੱਛਮੀ ਬੀ.ਸੀ. ਵਿੱਚ ਵੱਖ-ਵੱਖ ਸੜਕ ਹਾਦਸਿਆਂ ‘ਚ 3 ਪੈਦਲ ਯਾਤਰੀ ਸ਼ਿਕਾਰ, 2 ਦੀ ਮੌਤ

ਸਰੀ ਵਿੱਚ 13 ਘੰਟਿਆਂ ਦੌਰਾਨ ਵਾਪਰੇ ਵੱਖ-ਵੱਖ ਹਾਦਸਿਆਂ ਵਿੱਚ 2 ਔਰਤਾਂ ਦੀ ਮੌਤ ਹੋ ਗਈ, ਜਦਕਿ ਨੌਰਥ ਵੈਨਕੂਵਰ ਵਿੱਚ ਹਿਟ ਐਂਡ ਰਨ ਘਟਨਾ ਦੌਰਾਨ ਇੱਕ ਪੈਦਲ ਯਾਤਰੀ ਗੰਭੀਰ ਜ਼ਖ਼ਮੀ ਹੋਇਆ ਅਤੇ ਪੁਲਿਸ ਵੱਲੋਂ ਜਾਂਚ ਜਾਰੀ ਹੈ।

ਵੈਨਕੂਵਰ, 12 ਫਰਵਰੀ (ਮਲਕੀਤ ਸਿੰਘ) – ਕਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਦੱਖਣ-ਪੱਛਮੀ ਖੇਤਰਾਂ ਵਿੱਚ ਪਿਛਲੇ ਇੱਕ ਹਫ਼ਤੇ ਦੌਰਾਨ ਵੱਖ-ਵੱਖ ਸੜਕ ਹਾਦਸਿਆਂ ਵਿੱਚ 3 ਪੈਦਲ ਯਾਤਰੀ ਵਾਹਨਾਂ ਦੀ ਟੱਕਰ ਦਾ ਸ਼ਿਕਾਰ ਹੋ ਗਏ। ਇਨ੍ਹਾਂ ਵਿੱਚੋਂ 2 ਔਰਤਾਂ ਦੀ ਮੌਤ ਹੋ ਗਈ, ਜਦਕਿ 1 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ
ਪੁਲਿਸ ਮੁਤਾਬਕ, ਇਹ ਹਾਦਸੇ ਵੱਖ-ਵੱਖ ਇਲਾਕਿਆਂ ਵਿੱਚ ਵਾਪਰੇ ਹਨ ਅਤੇ ਸਾਰੇ ਮਾਮਲਿਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਿਆਦਾਤਰ ਘਟਨਾਵਾਂ ਉਸ ਸਮੇਂ ਵਾਪਰੀਆਂ, ਜਦੋਂ ਪੀੜਤ ਸੜਕ ਪਾਰ ਕਰ ਰਹੇ ਸਨ।

ਅਧਿਕਾਰੀਆਂ ਦੇ ਅਨੁਸਾਰ ਸਰੀ ਸ਼ਹਿਰ ਵਿੱਚ ਵਿੱਚ ਲਗਭਗ 13 ਘੰਟਿਆਂ ਦੌਰਾਨ ਵਾਪਰੇ ਦੋ ਵੱਖ-ਵੱਖ ਹਾਦਸਿਆਂ ਵਿੱਚ 2 ਔਰਤਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਤੋਂ ਇਲਾਵਾ ਨੌਰਥ ਵੈਨਕੂਵਰ ਵਿੱਚ ਵਾਪਰੇ ਇੱਕ ਵੱਖਰੇ ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਘਟਨਾ ਵਿੱਚ ਇੱਕ ਪੈਦਲ ਯਾਤਰੀ ਗੰਭੀਰ ਤੌਰ ’ਤੇ ਜ਼ਖ਼ਮੀ ਹੋਣ ਦੀ ਸੂਚਨਾ ਹੈ

ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਸਾਰੇ ਮਾਮਲਿਆਂ ਵਿੱਚ ਨੇੜਲੇ ਨਿਗਰਾਨੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪ੍ਰਤੱਖਦਰਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਹਾਦਸਿਆਂ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੜਕ ਪਾਰ ਕਰਦੇ ਸਮੇਂ ਪੂਰੀ ਸਾਵਧਾਨੀ ਵਰਤਣ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ, ਤਾਂ ਜੋ ਅਜਿਹੀਆਂ ਦੁਖਦਾਈ ਘਟਨਾਵਾਂ ਤੋਂ ਬਚਿਆ ਜਾ ਸਕੇ।

Exit mobile version